ਮੈਕਸੀਕੋ ਦੇ ਬਾਰ 'ਚ ਹੋਈ ਅੰਨ੍ਹੇਵਾਹ ਫਾਇਰਿੰਗ, 6 ਔਰਤਾਂ ਸਮੇਤ 12 ਲੋਕਾਂ ਦੀ ਹੋਈ ਮੌਤ
Mass Shooting In Mexico: ਮੈਕਸੀਕੋ ਦੇ ਗੁਆਨਾਜੁਆਟੋ ਦੇ ਇਰਾਪੁਆਟੋ ਵਿੱਚ ਇੱਕ ਬਾਰ ਵਿੱਚ ਐਤਵਾਰ (16 ਅਕਤੂਬਰ) ਨੂੰ ਇੱਕ ਹਥਿਆਰਬੰਦ ਵਿਅਕਤੀ ਨੇ ਫਾਇਰਿੰਗ ਕੀਤੀ। ਇਸ ਘਟਨਾ ਵਿੱਚ 12 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚ ਛੇ ਪੁਰਸ਼ ਅਤੇ ਛੇ ਔਰਤਾਂ ਸਨ। ਸਥਾਨਕ ਪ੍ਰਸ਼ਾਸਨ ਨੇ ਟਵਿਟਰ ਰਾਹੀਂ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਉਮੀਦ ਹੈ ਕਿ ਉਸ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਦੱਸ ਦੇਈਏ ਕਿ ਕਰੀਬ ਇੱਕ ਮਹੀਨਾ ਪਹਿਲਾਂ ਦੱਖਣ-ਪੱਛਮੀ ਮੈਕਸੀਕੋ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ, ਜਿਸ ਵਿੱਚ 18 ਲੋਕਾਂ ਦੀ ਜਾਨ ਚਲੀ ਗਈ ਸੀ।
ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ
ਜਾਣਕਾਰੀ ਮੁਤਾਬਕ ਬੀਐਨਓ ਨਿਊਜ਼ ਨੇ ਸਥਾਨਕ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਗੁਰੇਰੋ ਸੂਬੇ ਦੇ ਸਿਟੀ ਹਾਲ ਵਿੱਚ ਬੰਦੂਕਧਾਰੀਆਂ ਨੇ ਗੋਲੀਬਾਰੀ ਕੀਤੀ। ਇਸ ਵਿੱਚ ਸ਼ਹਿਰ ਦੇ ਮੇਅਰ ਸਮੇਤ 12 ਲੋਕਾਂ ਦੀ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਕਾਰਨ ਲੋਕ ਬਚਣ ਲਈ ਇਧਰ-ਉਧਰ ਭੱਜਦੇ ਦੇਖੇ ਗਏ।
-PTC News