ਬੋਰਵੈੱਲ 'ਚ ਡਿੱਗਿਆ 6 ਸਾਲ ਦਾ ਮਾਸੂਮ, 90 ਤੋਂ 95 ਫੁੱਟ ਹੇਠਾਂ ਫਸਿਆ
ਹੁਸ਼ਿਆਰਪੁਰ : ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਗੜ੍ਹਦੀਵਾਲਾ ਵਿੱਚ ਇਕ 6 ਸਾਲਾ ਬੱਚੇ ਦੇ ਬੋਰਵੈੱਲ ਵਿੱਚ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੈਰਮਪੁਰ ਵਿੱਚ ਵਾਪਰੀ। ਉਕਤ ਬੱਚਾ ਪਰਵਾਸੀ ਮਜ਼ਦੂਰ ਦਾ ਦੱਸਿਆ ਜਾ ਰਿਹੈ। ਪਿੰਡ ਵਾਸੀ ਆਪਣੇ ਪੱਧਰ ਉਤੇ ਫਿਲਹਾਲ ਬੱਚੇ ਨੂੰ ਕੱਢਣ ਦੇ ਕੋਸ਼ਿਸ਼ ਕਰ ਰਹੇ ਹਨ। ਬੋਰਵੈਲ ਵਿੱਚ ਕੈਮਰਾ ਵੀ ਸੁੱਟਿਆ ਗਿਆ ਹੈ ਜਿਸ ਵਿੱਚ ਬੱਚਾ ਬੇਹੋਸ਼ ਨਜ਼ਰ ਆ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ 6 ਸਾਲਾਂ ਦਾ ਰਿਤਿਕ ਕਿਸੇ ਕੁੱਤੇ ਤੋਂ ਬਚਦਾ ਹੋਇਆ ਬੋਰਵੈੱਲ ਉਤੇ ਚੜ ਗਿਆ ਤੇ ਅਚਾਨਕ ਬੋਰਵੈਲ ਵਿੱਚ ਡਿੱਗ ਪਿਆ। ਸੂਚਨਾ ਮਿਲਣ ਉਤੇ ਆਸਰਾ ਸੰਸਥਾ ਦੇ ਮੁਖੀ ਮਨਜੋਤ ਸਿੰਘ ਤਲਵੰਡੀ ਅਤੇ ਹੋਰ ਪਿੰਡ ਵਾਸੀਆਂ ਵੱਲੋਂ ਬੱਚੇ ਨੂੰ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਘਟਨਾ ਸਬੰਧੀ ਜਾਣਕਾਰੀ ਦੇ ਦਿੱਤੀ ਗਈ। ਉਥੇ ਹੀ ਮੌਕੇ ਉਤੇ ਪੁਲਿਸ ਪ੍ਰਸ਼ਾਸਨ ਵੀ ਪਹੁੰਚ ਚੁੱਕਾ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੋਲ੍ਹੇ, ਹਰ ਰੋਜ਼ 5 ਹਜ਼ਾਰ ਸ਼ਰਧਾਲੂ ਕਰਨਗੇ ਦਰਸ਼ਨ ਦੱਸਿਆ ਜਾ ਰਿਹਾ ਹੈ ਕਿ ਜਿਸ ਬੋਰਵੈੱਲ ਵਿੱਚ 6 ਸਾਲਾ ਮਾਸੂਮ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ, ਉਹ ਲਗਭਗ 100 ਫੁੱਟ ਡੂੰਘਾ ਹੈ। ਪਰਵਾਸੀ ਮਜ਼ਦੂਰ ਦਾ 6 ਸਾਲਾ ਬੇਟਾ ਥੋੜ੍ਹਾ ਮੰਦਬੁੱਧੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਬੱਚੇ ਦੇ ਪਿੱਛੇ ਕੁੱਤੇ ਪਏ ਸਨ। ਕੁੱਤਿਆਂ ਤੋਂ ਡਰਦਾ ਹੋਇਆ ਇਹ ਬੋਰਵੈੱਲ ਦੇ ਉੱਪਰ ਜਾ ਚੜ੍ਹਿਆ ਤੇ ਅਚਾਨਕ ਉਸ ਅੰਦਰ ਡਿੱਗ ਗਿਆ। ਇਸ ਮੌਕੇ 'ਤੇ ਪਿੰਡ ਵਾਸੀਆਂ ਵੱਲੋਂ ਬੱਚੇ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਹੈ। ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ, ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਵੱਡੀ ਗਿਣਤੀ 'ਚ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਹੈ। ਬੱਚੇ ਨੂੰ ਕੱਢਣ ਲਈ ਜੱਦੋ-ਜਹਿਦ ਚੱਲ ਰਹੀ ਹੈ। ਬਾਬਾ ਦੀਪ ਸਿੰਘ ਸੇਵਾ ਦਲ ਦੇ ਮੁਖੀ ਮਨਜੋਤ ਸਿੰਘ ਤਲਵੰਡੀ ਵੱਲੋਂ ਆਕਸੀਜਨ ਦਾ ਸਿਲੰਡਰ ਅਤੇ ਕੈਮਰਾ ਬੋਰਵੈੱਲ 'ਚ ਪਾਇਆ ਗਿਆ। ਕੈਮਰੇ ਰਾਹੀਂ ਬੱਚੇ ਦੀ ਹਰ ਹਰਕਤ 'ਤੇ ਨਜ਼ਰ ਰੱਖੀ ਜਾ ਰਹੀ ਹੈ। ਜਦੋਂ ਹਲਕਾ ਵਿਧਾਇਕ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਾਢੇ ਵੱਲੋਂ ਆਰਮੀ ਅਤੇ ਐੱਨਡੀਆਰਐੱਫ ਦੀਆਂ ਟੀਮਾਂ ਬੁਲਾ ਲਈਆਂ ਗਈਆਂ ਹਨ। ਕੈਮਰੇ ਰਾਹੀਂ ਬੱਚੇ ਨੂੰ ਦੇਖਣ ਉਤੇ ਪਤਾ ਲੱਗਦਾ ਹੈ ਕਿ ਬੱਚਾ 90 ਤੋਂ 95 ਫੁੱਟ ਹੇਠਾਂ ਫਸਿਆ ਹੈ। ਡਾਕਟਰਾਂ ਦੀਆਂ ਟੀਮਾਂ ਵੀ ਬੁਲਾ ਲਈਆਂ ਗਈਆਂ ਹਨ। ਡੀਸੀ ਸੰਦੀਪ ਹੰਸ ਨੇ ਦੱਸਿਆ ਕਿ ਕੈਮਰੇ ਰਾਹੀਂ ਬੱਚੇ ਨੂੰ ਦੇਖਿਆ ਗਿਆ ਤਾਂ ਉਹ ਬੇਹੋਸ਼ੀ ਦੀ ਹਾਲਤ 'ਚ ਨਜ਼ਰ ਆਇਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਨੂੰ ਇੱਥੇ ਬੁਲਾ ਲਿਆ ਗਿਆ ਹੈ ਤਾਂ ਜੋ ਬਾਹਰ ਆਉਂਦੇ ਸਾਰ ਹੀ ਮਾਸੂਮ ਬੱਚੇ ਨੂੰ ਫਸਟ ਏਡ ਦੇ ਕੇ ਅਗਲੇਰੀ ਜਾਂਚ ਲਈ ਹਸਪਤਾਲ ਪਹੁੰਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਐੱਨਡੀਆਰਐੱਫ ਤੋਂ ਇਲਾਵਾ ਵੀ ਇਕ ਰੈਸਕਿਊ ਟੀਮ ਸੱਦੀ ਗਈ ਹੈ ਜਿਸ ਦੇ ਜਲਦ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਬੱਚੇ ਨੂੰ ਜਲਦ ਤੋਂ ਜਲਦ ਬਾਹਰ ਕੱਢ ਲਿਆ ਜਾਵੇਗਾ। ਐੱਡੀਆਰਐੱਫ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਬੱਚਾ ਤਿੰਨ ਘੰਟੇ ਤੋਂ ਬੋਰਵੈੱਲ ਦੇ ਅੰਦਰ ਹੈ। ਉਸ ਨੇ ਕੁਝ ਖਾਧਾ ਨਹੀਂ ਹੈ। ਸਿਰਫ਼ ਆਕਸੀਜਨ ਦਿੱਤੀ ਜਾ ਰਹੀ ਹੈ। ਮੌਕੇ 'ਤੇ ਪਹੁੰਚੇ ਐਸਐਸਪੀ ਹੁਸ਼ਿਆਰਪੁਰ, ਡਿਪਟੀ ਕਮਿਸ਼ਨਰ ਸੰਦੀਪ ਹੰਸ ਤੇ ਆਰਮੀ ਅਫਸਰ। ਹੁਸ਼ਿਆਰਪੁਰ ਦੇ ਡੀਸੀ ਸੰਦੀਪ ਹੰਸ ਤੇ ਐੱਸਐੱਸਪਘਟਨਾ ਸਥਾਨ 'ਤੇ ਪਹੁੰਚੇ। SDM ਦਸੂਆ ਰਣਧੀਰ ਸਿੰਘ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ। ਰੋਂਦੀ-ਵਿਲਕਦੀ ਬੱਚੇ ਦੀ ਮਾਂ। ਬੱਚੇ ਦੀ ਸਥਿਤੀ ਨੂੰ ਦੇਖਣ ਲਈ ਬੋਰਵੈੱਲ 'ਚ ਸੁੱਟਿਆ ਕੈਮਰਾ। ਮੌਕੇ 'ਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਜੇਸੀਬੀ ਮੰਗਵਾਈ ਗਈ। ਜੇਸੀਬੀ ਨੇ ਬੋਰ ਦੇ ਬਰਾਬਰ ਟੋਇਆ ਪੁੱਟਣਾ ਸ਼ੁਰੂ ਕਰ ਦਿੱਤਾ ਹੈ। ਮੋਗੇ ਤੋਂ NDRF ਦੀ ਟੀਮ ਜਲਦੀ ਹੀ ਘਟਨਾ ਵਾਲੀ ਜਗ੍ਹਾ ਪਹੁੰਚ ਰਹੀ ਹੈ ਜੋ ਬੱਚੇ ਨੂੰ ਬੋਰਵੈੱਲ 'ਚ ਖਾਣਾ ਮੁਹੱਈਆ ਕਰਵਾਏਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਦੱਸਿਆ ਕਿ ਹੁਸ਼ਿਆਰਪੁਰ ਵਿਖੇ 6 ਸਾਲਾ ਇੱਕ ਛੋਟਾ ਬੱਚਾ ਰਿਤਿਕ ਬੋਰਵੈਲ 'ਚ ਡਿੱਗਿਆ ਹੈ। ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ ਉਪਰ ਹਾਜ਼ਰ ਨੇ ਅਤੇ ਬਚਾਅ ਕਾਰਜ ਜਾਰੀ ਹਨ। ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ। ਇਹ ਵੀ ਪੜ੍ਹੋ : ਬਸਤੀ ਦਾਨਿਸ਼ਮੰਦਾ 'ਚ ਕਾਂਗਰਸੀ ਆਗੂ 'ਤੇ ਜਾਨਲੇਵਾ ਹਮਲਾਹੁਸ਼ਿਆਰਪੁਰ ਵਿਖੇ 6 ਸਾਲਾ ਇੱਕ ਛੋਟਾ ਬੱਚਾ ਰਿਤਿਕ ਬੋਰਵੈਲ 'ਚ ਡਿੱਗਿਆ ਹੈ.. ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ 'ਤੇ ਹਾਜ਼ਰ ਨੇ ਅਤੇ ਬਚਾਅ ਕਾਰਜ ਜਾਰੀ ਨੇ... ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ... — Bhagwant Mann (@BhagwantMann) May 22, 2022