ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ ,ਇਲਾਕੇ ਵਿਚ ਸੋਗ ਦੀ ਲਹਿਰ
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ ,ਇਲਾਕੇ ਵਿਚ ਸੋਗ ਦੀ ਲਹਿਰ:ਤਰਨਤਾਰਨ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।ਪਰਿਵਾਰ ਮੁਤਾਬਿਕ ਬੀਤੀ ਸ਼ਾਮ ਸੁਖਮਨ ਆਪਣੇ ਕਿਸੇ ਕੰਮ ਲਈ ਘਰੋਂ ਅੰਮ੍ਰਿਤਸਰ ਲਈ ਗਿਆ ਸੀ, ਜਿੱਥੇ ਅਚਾਨਕ ਉਸ ਦੀ ਮੌਤ ਹੋ ਗਈ ਹੈ।ਉਸ ਦੀ ਮੌਤ ਨਾਲ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਹੈ।ਜ਼ਿਕਰਯੋਗ ਹੈ ਕਿ ਸੁਖਮਨ ਚੋਹਲਾ ਨੇ ਥੋੜੇ ਸਮੇਂ ਵਿਚ ਹੀ ਅੰਤਰਰਾਸ਼ਟਰੀ ਕਬੱਡੀ ਵਿਚ ਆਪਣਾ ਨਾਂਅ ਬਣਾ ਲਿਆ ਸੀ।ਸੁਖਮਨ ਚੋਹਲਾ ਨੇ ਕਈ ਕੌਮੀ 'ਤੇ ਕੌਮਾਂਤਰੀ ਮੈਡਲ ਜਿੱਤ ਕੇ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਸੀ।
ਦੱਸ ਦੇਈਏ ਕਿ ਸੁਖਮਨ ਚੋਹਲਾ ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਦਾ ਰਹਿਣ ਵਾਲਾ ਸੀ।ਸੁਖਮਨ ਮਾਝੇ ਦਾ ਮਸ਼ਹੂਰ ਚਿਹਰਾ ਤੇ ਲੋਕਾਂ ਦਾ ਹਰਮਨ ਪਿਆਰਾ ਸੀ।ਉਸ ਦੀ ਮੌਤ ਤੋਂ ਬਾਅਦ ਸ਼ੋਕ ਵਜੋ ਲੋਕਾਂ ਨੇ ਚੋਹਲਾ ਸਾਹਿਬ ਦੇ ਬਾਜ਼ਾਰ ਬੰਦ ਕਰ ਦਿੱਤੇ ਹਨ।
-PTCNews