ਕੋਰੋਨਾ ਮਹਾਮਾਰੀ ਦੌਰਾਨ ਨਿਸਵਾਰਥ ਭਾਵ ਨਾਲ ਫਰਜ਼ ਨਿਭਾਉਣ ਵਾਲੀਆਂ ਨਰਸਾਂ ਨੂੰ ਪੀਐਮ ਦਾ ਧੰਨਵਾਦ
ਦੇਸ਼ ਵਿੱਚ ਕੋਰੋਨਾ ਮਹਾਮਾਰੀ ਫੈਲੀ ਹੋਈ ਹੈ ਇਸ ਵੇਲੇ ਮਰੀਜ਼ਾਂ ਨੂੰ ਬਚਾਉਣ ਲਈ ਜਿਥੇ ਦਵਾਈਆਂ ਅਤੇ ਵੈਕਸੀਨ ਦਾ ਨਿਰਮਾਣ ਹੋ ਰਿਹਾ ਹੈ ਉਥੇ ਹੀ ਇਸ ਸਬ ਦੇ ਵਿਚ ਅਹਿਮ ਕਿਰਦਾਰ ਡਾਕਟਰਾਂ ਅਤੇ ਉਹਨਾਂ ਨਰਸਾਂ ਦਾ ਹੈ ਜੋ ਇਸ ਵੇਲੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਕੋਰੋਨਾ ਮਰੀਜ਼ਾਂ ਦੀ ਸੇਵਾ ਚ ਜੁਟੀਆਂ ਹਨ। ਉਥੇ ਹੀ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਖ਼ਿਲਾਫ਼ ਜਾਰੀ ਲੜਾਈ ’ਚ ਫਰੰਟ ਲਾਈਨ ’ਤੇ ਤਾਇਨਾਤ ਨਰਸਾਂ ਦਾ ਧੰਨਵਾਦ ਕਰਦੇ ਹੋਏ ਬੁੱਧਵਾਰ ਨੂੰ ਸੋਸ਼ਲ ਮੀਡੀਆਂ ਰਾਹੀਂ ਕਿਹਾ ਕਿ ਸਿਹਤਮੰਦ ਭਾਰਤ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਉੱਤਮ ਹੈ।
Raed More : ਪੰਜਾਬ ‘ਚ ਕੋਰੋਨਾ ਤੋਂ ਰਾਹਤ ਦੀ ਖ਼ਬਰ, 7 ਹਜ਼ਾਰ ਤੋਂ ਵੱਧ ਮਰੀਜ਼ਾਂ ਨੇ… ਮੋਦੀ ਨੇ ਅੰਤਰਰਾਸ਼ਟਰੀ ਨਰਸ ਦਿਹਾੜੇ ਮੌਕੇ ਟਵੀਟ ਕਰਕੇ ਕਿਹਾ ਕਿ ਅੰਤਰਰਾਸ਼ਟਰੀ ਨਰਸ ਦਿਹਾੜਾ ਕੋਵਿਡ-19 ਖ਼ਿਲਾਫ਼ ਫਰੰਟ ਲਾਈਨ ’ਤੇ ਤਾਇਨਾਤ ਸਖ਼ਤ ਮਿਹਨਤ ਕਰਨ ਵਾਲੀਆਂ ਦੇਸ਼ ਦੀਆਂ ਨਰਸਾਂ ਦਾ ਧੰਨਵਾਦ ਕਰਨ ਦਾ ਦਿਨ ਹੈ। ਪ੍ਰਧਾਨ ਮੰਤਰੀ ਵੱਲੋਂ ਨਰਸਾਂ ਨੂੰ ਸਲਾਮ ਕੀਤਾ ਗਿਆ।International Nurses Day is a day to express gratitude to the hardworking nursing staff, who is at the forefront of fighting COVID-19. Their sense of duty, compassion and commitment towards a healthy India is exemplary. — Narendra Modi (@narendramodi) May 12, 2021