ਫਰੀਦਾਬਾਦ ਤੇ ਮਹਿੰਦਰਗੜ੍ਹ ਜ਼ਿਲ੍ਹੇ ਦੇ ਖੇਤਰ 'ਚ ਇੰਟਰਨੈਟ ਸੇਵਾਵਾਂ ਮੁਅੱਤਲ
ਫਰੀਦਾਬਾਦ: ਹਰਿਆਣਾ ਸਰਕਾਰ ਨੇ ਕੇਂਦਰ ਦੀ ਨਵੀਂ ਭਰਤੀ ਯੋਜਨਾ 'ਅਗਨੀਪਥ' ਖਿਲਾਫ਼ ਪਲਵਲ ਅਤੇ 'ਚ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਸਾਵਧਾਨੀ ਦੇ ਤੌਰ 'ਤੇ ਫਰੀਦਾਬਾਦ ਜ਼ਿਲ੍ਹੇ ਦੇ ਬੱਲਭਗੜ੍ਹ ਖੇਤਰ ਅਤੇ ਮਹਿੰਦਰਗੜ੍ਹ ਜ਼ਿਲ੍ਹੇ ਦੇ ਖੇਤਰ ਵਿੱਚ ਮੋਬਾਈਲ ਇੰਟਰਨੈਟ ਤੇ ਐੱਸਐੱਮਐੱਸ ਸੇਵਾਵਾਂ ਨੂੰ 24 ਘੰਟਿਆਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗ੍ਰਹਿ ਵਿਭਾਗ ਦਾ ਇਹ ਹੁਕਮ ਵੀਰਵਾਰ ਰਾਤ 12 ਵਜੇ ਤੋਂ ਲਾਗੂ ਹੋ ਗਿਆ ਹੈ। ਅਮਨ-ਕਾਨੂੰਨ ਬਣਾਈ ਰੱਖਣ ਅਤੇ ਅਫਵਾਹਾਂ ਉਤੇ ਰੋਕ ਲਗਾਉਣ ਲਈ ਖੇਤਰ ਵਿੱਚ ਮੋਬਾਈਲ ਇੰਟਰਨੈਟ ਸਮੇਤ ਸਾਰੀਆਂ ਐਸਐਮਐਸ (ਮੈਸੇਜਿੰਗ) ਸੇਵਾਵਾਂ ਇੱਕ ਤੋਂ ਵੱਧ ਐਸਐਮਐਸ ਭੇਜਣ (ਬੈਂਕਿੰਗ ਤੇ ਮੋਬਾਈਲ ਰੀਚਾਰਜ ਨੂੰ ਛੱਡ ਕੇ) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੋਬਾਈਲ ਨੈੱਟਵਰਕ ਉਤੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਾਰੀਆਂ 'ਡੌਂਗਲ' ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਵਿਭਾਗ ਨੇ ਇਕ ਬਿਆਨ 'ਚ ਕਿਹਾ ਕਿ ਹਿੰਸਕ ਪ੍ਰਦਰਸ਼ਨ, ਪ੍ਰਦਰਸ਼ਨ ਕਾਰਨ ਜਾਨ-ਮਾਲ ਨੂੰ ਖਤਰਾ ਅਤੇ ਸ਼ਾਂਤੀ ਭੰਗ ਹੋਣ ਕਾਰਨ ਬੱਲਭਗੜ੍ਹ ਡਿਵੀਜ਼ਨ 'ਚ ਤਣਾਅ ਵਧਣ ਦੀ ਸੰਭਾਵਨਾ ਹੈ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਮੋਬਾਈਲ ਫੋਨ, ਐਸਐਮਐਸ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪ੍ਰਚਾਰ ਅਤੇ ਅਫਵਾਹਾਂ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਸਬ-ਡਵੀਜ਼ਨ ਬੱਲਭਗੜ੍ਹ ਦੇ ਖੇਤਰੀ ਅਧਿਕਾਰ ਖੇਤਰ ਵਿੱਚ 'ਵਾਇਸ ਕਾਲਾਂ' ਨੂੰ ਛੱਡ ਕੇ, ਸਾਰੀਆਂ ਮੋਬਾਈਲ ਇੰਟਰਨੈਟ ਸੇਵਾਵਾਂ, ਸਾਰੀਆਂ ਐਸਐਮਐਸ ਸੇਵਾਵਾਂ ਅਤੇ ਡੌਂਗਲ ਸੇਵਾਵਾਂ ਆਦਿ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਦੇ ਦੂਰਸੰਚਾਰ ਸੇਵਾ ਪ੍ਰਦਾਤਾਵਾਂ ਨੂੰ ਇਸ ਹੁਕਮ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਹ ਵੀ ਪੜ੍ਹੋ : ਐਲਨ ਮਸਕ 'ਤੇ ਨਿਵੇਸ਼ਕ ਨੇ ਠੋਕਿਆ 20 ਲੱਖ ਕਰੋੜ ਰੁਪਏ ਮਾਣਹਾਨੀ ਦਾ ਕੇਸ