ਇਕਬਾਲ ਸਿੰਘ ਲਾਲਪੁਰਾ ਮੁੜ ਬਣੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਰੂਪਨਗਰ ਜ਼ਿਲ੍ਹੇ ਨਾਲ ਸਬੰਧਤ ਸਾਬਕਾ ਪੁਲਿਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਮੁੜ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਥਾਪਿਆ ਗਿਆ ਹੈ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਨੂੰ ਕੌਮੀ ਘੱਟ ਗਿਣਤੀ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ। ਇਕਬਾਲ ਸਿੰਘ ਲਾਲਪੁਰਾ ਵੱਲੋਂ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਸਹਿਯੋਗੀ ਦਲਾਂ ਦੀ ਟਿਕਟ 'ਤੇ ਚੋਣ ਲੜੀ ਗਈ ਸੀ ਅਤੇ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਜਾਣਕਾਰੀ ਅਨੁਸਾਰ ਭਾਜਪਾ ਦੀ ਸੀਟ ਉਤੇ ਰੂਪਨਗਰ ਤੋਂ ਵਿਧਾਨ ਸਭਾ ਸੀਟ ਲਈ ਚੋਣ ਲੜ ਚੁੱਕੇ ਇਕਬਾਲ ਸਿੰਘ ਲਾਲਪੁਰਾ ਨੂੰ ਮੁੜ ਘੱਟ ਗਿਣਤੀ ਦਾ ਚੇਅਰਮੈਨ ਬਣਾਇਆ ਗਿਆ ਹੈ। ਨਰਿੰਦਰ ਮੋਦੀ ਨੇ ਉਨ੍ਹਾਂ ਉਤੇ ਇਕ ਵਾਰ ਫਿਰ ਭਰੋਸਾ ਪ੍ਰਗਟਾਇਆ ਹੈ ਤੇ ਮੁੜ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਉਹ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਰਹਿ ਚੁੱਕੇ ਹਨ। ਵਿਧਾਨ ਸਭਾ ਸੀਟ ਲਈ ਲੜਨ ਲਈ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਇਕਬਾਲ ਸਿੰਘ ਲਾਲਪੁਰਾ, ਸਾਬਕਾ ਆਈਪੀਐਸ ਅਧਿਕਾਰੀ ਸਨ। ਆਈਪੀਐਸ ਅਧਿਕਾਰੀ ਵਜੋਂ ਆਪਣੇ ਕਾਰਜਕਾਲ ਦੌਰਾਨ, ਲਾਲਪੁਰਾ ਨੇ ਏਆਈਜੀ ਸੀਆਈਡੀ ਅੰਮ੍ਰਿਤਸਰ ਵਜੋਂ ਸੇਵਾ ਨਿਭਾਈ।ਐਸਐਸਪੀ ਅੰਮ੍ਰਿਤਸਰ ਸਿਟੀ, ਐਸਐਸਪੀ ਤਰਨਤਾਰਨ, ਐਸਐਸਪੀ ਕਪੂਰਥਲਾ ਅਤੇ ਐਸਐਸਪੀ ਅੰਮ੍ਰਿਤਸਰ ਦਿਹਾਤੀ। ਉਹ ਏਆਈਜੀ ਸੀਆਈਡੀ ਜਲੰਧਰ ਵੀ ਸਨ। ਲਾਲਪੁਰਾ 2012 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ। ਉਹ ਆਪਣੀ ਪੁਲਿਸ ਦੀ ਸੇਵਾ ਦੌਰਾਨ ਵੀ ਕਾਫੀ ਚਰਚਾ ਵਿੱਚ ਰਹੇ ਸਨ ਤੇ ਸਿੱਖ ਭਾਈਚਾਰੇ ਲਈ ਹਮੇਥਾ ਹੀ ਆਵਾਜ਼ ਬੁਲੰਦ ਕਰਦੇ ਰਹੇ ਹਨ। ਇਹ ਵੀ ਪੜ੍ਹੋ : CNG price: ਹੁਣ ਇਸ ਸ਼ਹਿਰ 'ਚ ਵਧੀ CNG ਦੀ ਕੀਮਤ, PNG ਵੀ ਹੋਈ ਮਹਿੰਗੀ