ਸਾਬਕਾ IPS ਇਕਬਾਲ ਸਿੰਘ ਲਾਲਪੁਰਾ ਨੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਮਾਣਹਾਨੀ ਦਾ ਭੇਜਿਆ ਨੋਟਿਸ
ਚੰਡੀਗੜ੍ਹ: ਸਾਬਕਾ IPS ਇਕਬਾਲ ਸਿੰਘ ਲਾਲਪੁਰਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਇਕਬਾਲ ਸਿੰਘ ਲਾਲਪੁਰਾ ਨੇ ਨੋਟਿਸ ਵਿੱਚ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਉੱਤੇ ਇਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਭ੍ਰਿਸ਼ਟਾਚਾਰ ਕਰਨ ਵਾਲਿਆ ਦੀਆਂ ਫੋਟੋਆ ਪ੍ਰਕਾਸ਼ਿਤ ਕੀਤੀਆ ਹਨ ਜਿਸ ਵਿੱਚ ਇਕਬਾਲ ਸਿੰਘ ਲਾਲਪੁਰਾ ਦੀ ਫੋਟੋ ਵੀ ਲਗਾਈ ਹੈ। ਲਾਲਪੁਰਾ ਨੇ ਮਾਣਹਾਨੀ ਦਾ ਦਾਅਵਾ ਕਰਦੇ ਹੋਏ ਨੋਟਿਸ ਭੇਜਿਆ ਹੈ। ਇਕਬਾਲ ਸਿੰਘ ਲਾਲਪੁਰਾ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਉੱਤੇ ਉਸ ਖਿਲਾਫ਼ ਝੂਠਾ ਪ੍ਰਚਾਰ ਕਰਕੇ ਉਸ ਨੂੰ ਭ੍ਰਿਸ਼ਟਾਚਾਰੀ ਦੱਸਿਆ ਜਾ ਰਿਹਾ ਹੈ। ਇਕਬਾਲ ਸਿੰਘ ਲਾਲਪੁਰਾ ਨੇ ਦਾਅਵਾ ਕੀਤਾ ਹੈ ਕਿ ਉਸ ਦਾ ਅਕਸ਼ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਖਿਲਾਫ਼ ਸੋਸ਼ਲ ਮੀਡੀਆ ਉੱਤੇ ਅਫਵਾਹਾਂ ਫੈਲਾਈਆ ਜਾ ਰਹੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੋਸਟ ਵਿੱਚ ਮੈਨੂੰ ਭ੍ਰਿਸ਼ਟਾਚਾਰੀ ਅਤੇ ਸਾਬਕਾ ਜੰਗਲਾਤ ਮੰਤਰੀ ਵੀ ਦੱਸਿਆ ਗਿਆ ਹੈ। ਇਕਬਾਲ ਸਿੰਘ ਲਾਲਪੁਰਾ ਨੇ ਮੰਗ ਕੀਤੀ ਗਈ ਹੈ ਕਿ ਸੋਸ਼ਲ ਮੀਡੀਆ ਅਤੇ ਕਈ ਹੋਰ ਪਲੇਟਫਾਰਮ ਤੋਂ ਇਹ ਫੋਟੋ ਨੂੰ ਹਟਾਇਆ ਜਾਵੇ।ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਖਿਲਾਫ਼ ਜੋ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਇਸ ਨੂੰ ਰੋਕਿਆ ਜਾਵੇ। ਤੁਹਾਨੂੰ ਦੱਸ ਦੇਈਏ ਕਿ ਇਕਬਾਲ ਸਿੰਘ ਲਾਲਪੁਰਾ ਨੇ ਭਾਜਪਾ ਦੀ ਟਿਕਟ ਉਤੇ ਪੰਜਾਬ ਦੀ ਰੂਪਨਗਰ ਵਿਧਾਨ ਸਭਾ ਤੋਂ ਚੋਣ ਲੜੀ ਸੀ ਪਰ ਉਹ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਦਿਨੇਸ਼ ਕੁਮਾਰ ਚੱਢਾ ਤੋਂ ਹਾਰ ਗਏ ਸਨ। ਜ਼ਿਕਰਯੋਗ ਹੈ ਕਿ ਇਕਬਾਲ ਸਿੰਘ ਲਾਲਪੁਰਾ ਇਕ ਸਿੱਖ ਵਿਦਵਾਨ ਹਨ ਜਿਨ੍ਹਾਂ ਨੇ ਪੰਜਾਬੀ ਸੱਭਿਆਚਾਰ ਅਤੇ ਸਿੱਖੀ ਨੂੰ ਸਮਰਪਿਤ ਕਈ ਕਿਤਾਬਾਂ ਲਿਖੀਆਂ ਹਨ। ਉਹ 2012 'ਚ ਬਤੌਰ ਪੰਜਾਬ ਪੁਲਿਸ ਤੋਂ ਬਤੌਰ ਡੀਆਈਜੀ ਰਿਟਾਇਰ ਹੋਏ ਸਨ ਤੇ ਇਸ ਤੋਂ ਬਾਅਦ ਉਨ੍ਹਾਂ ਭਾਜਪਾ ਜੁਆਇਨ ਕਰ ਲਈ ਸੀ। ਇਹ ਵੀ ਪੜ੍ਹੋ : ਰਾਜਪੁਰਾ ਤੋਂ ਬਾਅਦ ਪਟਿਆਲਾ 'ਚ ਡਾਇਰੀਆ ਨੇ ਦਿੱਤੀ ਦਸਤਕ, ਸੰਗਰੂਰ 'ਚ ਡੇਂਗੂ ਦਾ ਕਹਿਰ