Punjab Congress ਦੇ ਕਲੇਸ਼ 'ਤੇ ਖੜਗੇ ਕਮੇਟੀ ਹਾਈਕਮਾਨ ਨੂੰ ਅੱਜ ਸੌੰਪ ਸਕਦੀ ਹੈ ਰਿਪੋਰਟ
ਪੰਜਾਬ ਕਾਂਗਰਸ ’ਚ ਮਚੇ ਘਮਾਸਾਨ ’ਤੇ ਗਠਿਤ ਤਿੰਨ ਮੈਂਬਰੀ ਕਮੇਟੀ ਬੁੱਧਵਾਰ ਨੂੰ ਆਪਣੀ ਰਿਪੋਰਟ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਸਕਦੀ ਹੈ। ਪਹਿਲਾਂ ਚਰਚਾ ਸੀ ਕਿ ਇਹ ਰਿਪੋਰਟ ਮੰਗਲਵਾਰ ਨੂੰ ਸੌਂਪੀ ਜਾਵੇਗੀ ਪਰ ਕਮੇਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਮਸ਼ਰੂਫ ਹੋਣ ਕਾਰਨ ਇਹ ਸੰਭਵ ਨਹੀਂ ਹੋ ਸਕਿਆ। ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਦੱਸਿਆ ਕਿ ਖੜਗੇ ਕਿਸੇ ਨਿੱਜੀ ਕਾਰਨ ਕਰ ਕੇ ਦਿੱਲੀ ਤੋਂ ਬਾਹਰ ਸਨ, ਇਸ ਲਈ ਰਿਪੋਰਟ ’ਤੇ ਚਰਚਾ ਨਹੀਂ ਹੋ ਸਕੀ।
Read More : ਕੁੜੀ ਨਾਲ ਕੀਤੀਆਂ ਦਰਿੰਦਗੀਆਂ ਦੀਆਂ ਹੱਦਾਂ ਪਾਰ, ਪੁਲਿਸ ਕਰ ਰਹੀ ਦੋਸ਼ੀਆਂ ਦੀ ਭਾਲ
ਉੱਥੇ ਹੀ ਮੰਗਲਵਾਰ ਨੂੰ ਆਗੂਆਂ ਨੇ ਇਸ ਰਿਪੋਰਟ ’ਤੇ ਚਰਚਾ ਕੀਤੀ ਹੈ। ਤਿੰਨ ਮੈਂਬਰੀ ਕਮੇਟੀ ’ਚ ਸ਼ਾਮਲ ਜੇ. ਪੀ. ਅਗਰਵਾਲ ਸਮੇਤ ਕਮੇਟੀ ਮੈਂਬਰਾਂ ਨੇ ਗੰਭੀਰਤਾ ਨਾਲ ਸਾਰੇ ਮੁੱਦਿਆਂ ’ਤੇ ਡੂੰਘਾ ਮੰਥਨ ਕੀਤਾ। ਸੰਭਵ ਹੈ ਕਿ ਬੁੱਧਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਰਿਪੋਰਟ ਸੌਂਪ ਦਿੱਤੀ ਜਾਵੇ। ਉੱਧਰ, ਕਿਹਾ ਜਾ ਰਿਹਾ ਹੈ ਕਿ ਪਰਦੇ ਦੇ ਪਿੱਛੇ ਰਾਹੁਲ ਗਾਂਧੀ ਵੀ ਪੰਜਾਬ ’ਚ ਘਮਾਸਾਨ ਨੂੰ ਸ਼ਾਂਤ ਕਰਨ ਲਈ ਕਾਫ਼ੀ ਸਰਗਰਮ ਹਨ। ਉਨ੍ਹਾਂ ਨੇ ਪੰਜਾਬ ਦੇ ਕਈ ਆਗੂਆਂ ਨਾਲ ਸਿੱਧੀ ਗੱਲਬਾਤ ਵੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨੇ ਆਗੂਆਂ ਨੂੰ ਵਿਰੋਧ ਦੀ ਚੰਗਿਆੜੀ ਨੂੰ ਹਵਾ ਦੇਣ ਦੀ ਥਾਂ 2022 ਦੀਆਂ ਵਿਧਾਨ ਸਭਾ ਚੋਣਾਂ ’ਤੇ ਧਿਆਨ ਕੇਂਦਰਿਤ ਕਰਨ ਦੀ ਗੱਲ ਕਹੀ ਹੈ।
Read more : ਸ਼ਤਰੰਜ ਦੇ ਵਿਸ਼ਵ ਚੈਂਪੀਅਨ ਨਾਲ ਮੁਕਾਬਲਾ ਕਰਦੇ ਨਜ਼ਰ ਆਉਣਗੇ ਆਮਿਰ ਖਾਨ