Wed, Nov 13, 2024
Whatsapp

ਸੰਯੁਕਤ ਕਿਸਾਨ ਮੋਰਚੇ ਦੀ ਸੱਤ ਮੈਂਬਰੀ ਕਮੇਟੀ ਦੇ 3 ਮੈਂਬਰਾਂ ਵੱਲੋਂ ਐਮਐਸਪੀ 'ਤੇ ਬਣੀ ਕਮੇਟੀ ਰੱਦ

Reported by:  PTC News Desk  Edited by:  Jasmeet Singh -- July 18th 2022 09:43 PM -- Updated: July 19th 2022 11:45 AM
ਸੰਯੁਕਤ ਕਿਸਾਨ ਮੋਰਚੇ ਦੀ ਸੱਤ ਮੈਂਬਰੀ ਕਮੇਟੀ ਦੇ 3 ਮੈਂਬਰਾਂ ਵੱਲੋਂ ਐਮਐਸਪੀ 'ਤੇ ਬਣੀ ਕਮੇਟੀ ਰੱਦ

ਸੰਯੁਕਤ ਕਿਸਾਨ ਮੋਰਚੇ ਦੀ ਸੱਤ ਮੈਂਬਰੀ ਕਮੇਟੀ ਦੇ 3 ਮੈਂਬਰਾਂ ਵੱਲੋਂ ਐਮਐਸਪੀ 'ਤੇ ਬਣੀ ਕਮੇਟੀ ਰੱਦ

ਚੰਡੀਗੜ੍ਹ, 18 ਜੁਲਾਈ : ਸੰਯੁਕਤ ਕਿਸਾਨ ਮੋਰਚੇ ਦੀ ਸੱਤ ਮੈਂਬਰੀ ਕਮੇਟੀ ਦੇ 3 ਮੈਂਬਰਾਂ ਵੱਲੋਂ ਐਮਐਸਪੀ 'ਤੇ ਬਣੀ ਕਮੇਟੀ ਨੂੰ ਰੱਦ ਕਰ ਦਿੱਤਾ ਗਿਆ ਹੈ। 7 ਮੈਂਬਰੀ ਕਮੇਟੀ ਵਿਚੋਂ ਡਾ. ਦਰਸ਼ਨਪਾਲ ਜੋਗਿੰਦਰ ਯਾਦਵ ਅਤੇ ਜੋਗਿੰਦਰ ਸਿੰਘ ਉਗਰਾਹਾਂ ਨੇ ਐੱਮਐੱਸਪੀ ਉਤੇ ਬਣੀ ਕਮੇਟੀ ਨੂੰ ਨਿੱਜੀ ਤੌਰ ਉਤੇ ਰੱਦ ਕਰ ਦਿੱਤਾ ਹੈ। ਇਸ ਮਾਮਲੇ ਸਬੰਧੀ ਅੱਜ ਜ਼ੂਮ ਉਤੇ ਮੀਟਿੰਗ ਕਰ ਕੇ ਅੰਤਿਮ ਫ਼ੈਸਲਾ ਲਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਡਾ. ਦਰਸ਼ਨਪਾਲ ਨੇ ਕਮੇਟੀ ਨੂੰ ਰੱਦ ਕਰਨ ਦਾ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਨੁਮਾਇੰਦਗੀ ਨਹੀਂ ਲਏ ਜਾਣ ਉਤੇ ਇਤਰਾਜ਼ ਜ਼ਾਹਿਰ ਕੀਤਾ ਹੈ। ਡਾ. ਦਰਸ਼ਨ ਪਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਿੱਚ ਪਈ ਫੁੱਟ ਕਾਰਨ ਕੇਂਦਰ ਸਰਕਾਰ ਕਮਜ਼ੋਰੀ ਦਾ ਫਾਇਦਾ ਉਠਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨੇ ਗਏ ਪਹਿਲੇ ਪ੍ਰੋਗਰਾਮ ਜਾਰੀ ਰਹਿਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਕੇਂਦਰ ਨੇ ਕਿਸਾਨਾਂ ਦੀਆਂ ਘੱਟੋ-ਘੱਟ ਸਮਰਥਨ ਮੁੱਲ ਅਤੇ ਖੇਤੀਬਾੜੀ ਸੰਬੰਧਤ ਹੋਰ ਮੰਗਾਂ ਨੂੰ ਲੈ ਕੇ ਇੱਕ ਕਮੇਟੀ ਦਾ ਗਠਨ ਕੀਤਾ ਹੈ, ਜਿਸਤੇ ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਡਰ ਸੱਚ ਸਾਬਿਤ ਹੋਇਆ ਹੈ।


ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨੇ ਕਿਹਾ ਕਿ ਜਿਸਦਾ ਡਰ ਸੀ ਉਹੀ ਹੋਇਆ, ਸਰਕਾਰੀ ਕਮੇਟੀ ਦੇ ਨਾਂ 'ਤੇ ਕਿਸਾਨਾਂ ਦੀਆਂ ਅੱਖਾਂ 'ਚ ਮਿੱਟੀ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਐੱਸਕੇਐੱਮ ਨੇ ਕਿਹਾ ਕਿ ਜਿਸ ਕਮੇਟੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦਾ ਵਾਅਦਾ ਕੀਤਾ ਸੀ, ਉਸ ਦਾ ਆਖਰਕਾਰ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਚੇਅਰਮੈਨ ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਹਨ, ਜਿਨ੍ਹਾਂ ਨੇ ਤਿੰਨੋਂ ਕਿਸਾਨ ਵਿਰੋਧੀ ਕਾਨੂੰਨ ਬਣਾਏ ਅਤੇ ਅੰਤ ਤੱਕ ਇਨ੍ਹਾਂ ਦੀ ਵਕਾਲਤ ਕੀਤੀ। ਉਨ੍ਹਾਂ ਦੇ ਨਾਲ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਵੀ ਹਨ ਜਿਨ੍ਹਾਂ ਨੇ ਇਨ੍ਹਾਂ ਤਿੰਨਾਂ ਕਾਨੂੰਨਾਂ ਦਾ ਖਰੜਾ ਤਿਆਰ ਕੀਤਾ ਸੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ 3 ਨੁਮਾਇੰਦਿਆਂ ਲਈ ਕਮੇਟੀ ਵਿੱਚ ਥਾਂ ਛੱਡੀ ਗਈ ਹੈ। ਪਰ ਹੋਰ ਥਾਵਾਂ 'ਤੇ ਕਿਸਾਨ ਆਗੂਆਂ ਦੇ ਨਾਂ 'ਤੇ ਸਰਕਾਰ ਨੇ ਆਪਣੇ 5 ਵਫ਼ਾਦਾਰ ਲੋਕਾਂ ਨੂੰ ਕਮੇਟੀ 'ਚ ਲੈ ਲਿਆ ਹੈ, ਜੋ ਤਿੰਨੋਂ ਕਿਸਾਨ ਵਿਰੋਧੀ ਕਾਨੂੰਨਾਂ ਦੀ ਖੁੱਲ੍ਹ ਕੇ ਵਕਾਲਤ ਕਰਦੇ ਸਨ।

mspcom2

ਯੋਗਿੰਦਰ ਯਾਦਵ ਅਤੇ ਡਾ. ਦਰਸ਼ਨ ਪਾਲ ਮੁਤਾਬਕ ਇਹ ਸਾਰੇ ਲੋਕ ਜਾਂ ਤਾਂ ਸਿੱਧੇ ਤੌਰ 'ਤੇ ਭਾਜਪਾ, ਆਰ.ਐਸ.ਐਸ ਨਾਲ ਜੁੜੇ ਹੋਏ ਹਨ ਜਾਂ ਫਿਰ ਉਨ੍ਹਾਂ ਦੀ ਨੀਤੀ ਦਾ ਸਮਰਥਨ ਕਰਦੇ ਹਨ। ਕ੍ਰਿਸ਼ਨ ਵੀਰ ਚੌਧਰੀ ਭਾਰਤੀ ਕਰਿਸ਼ਕ ਸਮਾਜ ਨਾਲ ਜੁੜੇ ਹੋਏ ਹਨ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪ੍ਰਮੋਦ ਕੁਮਾਰ ਚੌਧਰੀ, ਆਰਐਸਐਸ ਨਾਲ ਸਬੰਧਤ ਭਾਰਤੀ ਕਿਸਾਨ ਸੰਘ ਦੇ ਕੌਮੀ ਕਾਰਜਕਾਰਨੀ ਮੈਂਬਰ ਹਨ। ਗੁਨੀ ਪ੍ਰਕਾਸ਼, ਭੁਪਿੰਦਰ ਮਾਨ ਦੀ ਕਿਸਾਨ ਜਥੇਬੰਦੀ ਦੇ ਹਰਿਆਣਾ ਦੇ ਪ੍ਰਧਾਨ ਹਨ। ਸਯਦ ਪਾਸ਼ਾ ਪਟੇਲ, ਮਹਾਰਾਸ਼ਟਰ ਤੋਂ ਭਾਜਪਾ ਦੇ ਸਾਬਕਾ ਐਮ.ਐਲ.ਸੀ ਰਹਿ ਚੁੱਕੇ ਹਨ। ਗੁਣਵੰਤ ਪਾਟਿਲ, ਸ਼ੇਤਕਾਰੀ ਸੰਗਠਨ ਨਾਲ ਜੁੜੇ, ਡਬਲਯੂ.ਟੀ.ਓ. ਦੇ ਹਿਮਾਇਤੀ ਅਤੇ ਭਾਰਤੀ ਸੁਤੰਤਰ ਪਾਰਟੀ ਦੇ ਜਨਰਲ ਸਕੱਤਰ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜ ਜਣੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਦੇ ਹੱਕ ਵਿੱਚ ਖੁੱਲ੍ਹ ਕੇ ਬੋਲੇ ਸਨ। ਉਨ੍ਹਾਂ ਇਹ ਵੀ ਕਿਹਾ ਕਿ ਕਮੇਟੀ ਦੇ ਏਜੰਡੇ ਵਿੱਚ ਐੱਮਐੱਸਪੀ 'ਤੇ ਕਾਨੂੰਨ ਬਣਾਉਣ ਦਾ ਕੋਈ ਜ਼ਿਕਰ ਨਹੀਂ ਹੈ। ਯਾਨੀ ਕਿ ਇਹ ਸਵਾਲ ਕਮੇਟੀ ਦੇ ਸਾਹਮਣੇ ਨਹੀਂ ਰੱਖਿਆ ਜਾਵੇਗਾ। ਏਜੰਡੇ ਵਿੱਚ ਕੁਝ ਅਜਿਹੇ ਮੁੱਦੇ ਰੱਖੇ ਗਏ ਹਨ, ਜਿਨ੍ਹਾਂ ’ਤੇ ਸਰਕਾਰੀ ਕਮੇਟੀ ਪਹਿਲਾਂ ਹੀ ਬਣੀ ਹੋਈ ਹੈ ਅਤੇ ਇੱਕ ਆਈਟਮ ਅਜੇਹੀ ਪਾਈ ਗਈ ਹੈ ਜਿਸ ਰਾਹੀਂ ਸਰਕਾਰ ਪਿਛਲੇ ਦਰਵਾਜ਼ੇ ਰਾਹੀਂ ਤਿੰਨ ਕਾਲੇ ਕਾਨੂੰਨ ਲਿਆਉਣ ਦੀ ਕੋਸ਼ਿਸ਼ ਕਰ ਸਕਦੀ ਹੈ।



ਸੰਣੁਕਤ ਕਿਸਾਨ ਮੋਰਚਾ ਨੇ 3 ਜੁਲਾਈ ਦੀ ਕੌਮੀ ਮੀਟਿੰਗ ਦਾ ਫੈਸਲਾ ਲਿਆ ਸੀ। ਕਿਸਾਨ ਆਗੂ ਡਾ. ਦਰਸ਼ਨ ਪਾਲ ਅਤੇ ਯੋਗਿੰਦਰ ਯਾਦਵ ਵਲੋਂ ਹਾਸਿਲ ਜਾਣਕਾਰੀ ਮੁਤਾਬਕ ਕਮੇਟੀ ਦੀ ਪੂਰੀ ਜਾਣਕਾਰੀ ਲੈਣ ਤੋਂ ਪਹਿਲਾਂ ਇਸ ਵਿੱਚ ਸ਼ਾਮਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਹੁਣ ਇਸ ਬਾਰੇ ਅੰਤਿਮ ਫੈਸਲਾ ਫਰੰਟ ਨੇ ਹੀ ਲੈਣਾ ਹੈ। ਪਰ ਅਸੀਂ ਨਿੱਜੀ ਤੌਰ 'ਤੇ ਮਹਿਸੂਸ ਕਰਦੇ ਹਾਂ ਕਿ ਅਜਿਹੀ ਕਮੇਟੀ ਵਿਚ ਜਾਣ ਦਾ ਕੋਈ ਮਤਲਬ ਨਹੀਂ ਹੈ। ਸਾਨੂੰ ਇਸ ਕਮੇਟੀ ਦਾ ਪਰਦਾਫਾਸ਼ ਕਰਨਾ ਚਾਹੀਦਾ ਹੈ।


-PTC News


Top News view more...

Latest News view more...

PTC NETWORK