ਆਈਟੀ ਪਾਰਕ ਦੇ ਮੁਆਵਜ਼ੇ ਦਾ ਮਾਮਲਾ, ਡੀਸੀ ਨਾਲ ਕਿਸਾਨਾਂ ਦੀ ਮੀਟਿੰਗ ਅੱਜ
ਪਟਿਆਲਾ, 26 ਅਕਤੂਬਰ: ਰਾਜਪੁਰਾ ਆਈਟੀ ਪਾਰਕ ਮੁਆਵਜ਼ਾ ਮਾਮਲੇ ਵਿੱਚ ਪ੍ਰਭਾਵਿਤ 5 ਪਿੰਡਾਂ ਦੇ ਕਿਸਾਨਾਂ ਵੱਲੋਂ ਪੁੱਡਾ ਵੱਲੋਂ ਐਕੁਆਇਰ ਕੀਤੀ ਜ਼ਮੀਨ ਅੱਗੇ ਟੈਂਟ ਲਗਾ ਕੇ 24 ਘੰਟੇ ਦਾ ਧਰਨਾ ਜਾਰੀ ਹੈ। ਜਿਸ ਤੋਂ ਬਾਅਦ ਅੱਜ ਸਵੇਰੇ 11 ਵਜੇ ਪਟਿਆਲਾ ਦੀ ਡੀਸੀ ਸਾਕਸ਼ੀ ਸਾਹਨੀ ਨਾਲ ਇਨ੍ਹਾਂ 5 ਪਿੰਡਾਂ ਦੇ ਕਿਸਾਨਾਂ ਦੀ ਮੀਟਿੰਗ ਤੈਅ ਕੀਤੀ ਗਈ ਹੈ। ਦੱਸ ਦੇਈਏ ਕਿ ਕਿਸਾਨਾਂ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਜਬਰੀ ਜ਼ਮੀਨ 'ਤੇ ਕਬਜ਼ਾ ਕਰ ਲੈਣਗੇ। ਇਹ ਜ਼ਮੀਨ ਸਰਕਾਰ ਨੇ ਦੋ ਸਾਲ ਪਹਿਲਾਂ ਐਕੁਆਇਰ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਖ਼ਿਲਾਫ਼ ਜੋ ਵੀ ਕਾਨੂੰਨੀ ਕਾਰਵਾਈ ਕਰਨੀ ਹੋਵੇ, ਉਹ ਕਰ ਸਕਦੀ ਹੈ ਪਰ ਕਿਸਾਨ ਪਿੱਛੇ ਨਹੀਂ ਹਟਣਗੇ। - ਰਿਪੋਰਟਰ ਗਗਨਦੀਪ ਸਿੰਘ ਅਹੂਜਾ ਦੇ ਸਹਿਯੋਗ ਨਾਲ -PTC News