200 ਕਰੋੜ ਦੀ ਧੋਖਾਧੜੀ ਮਾਮਲੇ 'ਚ ਜੈਕਲੀਨ ਨੂੰ ਵੱਡੀ ਰਾਹਤ, ਕੋਰਟ ਵੱਲੋਂ ਮਿਲੀ ਅੰਤਰਿਮ ਜ਼ਮਾਨਤ
Jacqueline Fernandez Bail: ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ (money laundering case) 'ਚ ਜੈਕਲੀਨ ਫਰਨਾਂਡੀਜ਼ (JacquelineFernandez)ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਜੈਕਲੀਨ ਫਰਨਾਂਡੀਜ਼ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਜੈਕਲੀਨ ਫਰਨਾਂਡੀਜ਼ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ 'ਚ ਸੋਮਵਾਰ ਨੂੰ ਪਟਿਆਲਾ ਕੋਰਟ 'ਚ ਪੇਸ਼ ਹੋਈ ਸੀ। ਪਟਿਆਲਾ ਹਾਊਸ ਕੋਰਟ ਨੇ ਜੈਕਲੀਨ ਨੂੰ ਰਾਹਤ ਦਿੱਤੀ ਹੈ। ਦੱਸ ਦੇਈਏ ਕਿ ਐਡੀਸ਼ਨਲ ਸੈਸ਼ਨ ਜੱਜ ਸ਼ੈਲੇਂਦਰ ਮਲਿਕ ਨੇ ਜ਼ਮਾਨਤ ਪਟੀਸ਼ਨ 'ਤੇ ਈਡੀ ਤੋਂ ਜਵਾਬ ਮੰਗਿਆ ਹੈ। ਉਦੋਂ ਤੱਕ ਉਸ ਦੀ ਨਿਯਮਤ ਜ਼ਮਾਨਤ ਅਦਾਲਤ ਵਿੱਚ ਪੈਂਡਿੰਗ ਸੀ। ਫਿਰ ਅਦਾਕਾਰਾ ਦੇ ਵਕੀਲ ਦੀ ਬੇਨਤੀ 'ਤੇ ਅਦਾਲਤ ਨੇ ਜੈਕਲੀਨ ਫਰਨਾਂਡੀਜ਼ ਨੂੰ 50,000 ਰੁਪਏ ਦੀ ਜ਼ਮਾਨਤ 'ਤੇ ਅੰਤਰਿਮ ਜ਼ਮਾਨਤ ਦੇ ਦਿੱਤੀ। ਜਾਣਕਾਰੀ ਮੁਤਾਬਕ ਐਡੀਸ਼ਨਲ ਸੈਸ਼ਨ ਜੱਜ ਸ਼ੈਲੇਂਦਰ ਮਲਿਕ ਨੇ ਜ਼ਮਾਨਤ ਪਟੀਸ਼ਨ 'ਤੇ ਈਡੀ ਤੋਂ ਜਵਾਬ ਮੰਗਿਆ ਹੈ। ਉਦੋਂ ਤੱਕ ਅਭਿਨੇਤਰੀ ਦੀ ਨਿਯਮਤ ਜ਼ਮਾਨਤ ਅਦਾਲਤ ਵਿੱਚ ਪੈਂਡਿੰਗ ਰਹੇਗੀ। ਜੈਕਲੀਨ ਦੇ ਵਕੀਲ ਦੀ ਬੇਨਤੀ 'ਤੇ ਅਦਾਲਤ ਨੇ ਅਦਾਕਾਰਾ ਨੂੰ 50,000 ਰੁਪਏ ਦੇ ਮੁਚੱਲਕੇ 'ਤੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ਦੀ ਅਗਲੀ ਸੁਣਵਾਈ 22 ਅਕਤੂਬਰ ਨੂੰ ਹੋਵੇਗੀ। ਇਹ ਵੀ ਪੜ੍ਹੋ : 'ਆਪ' ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦਾ ਚੰਡੀਗੜ੍ਹ ਪੁਲਿਸ ਨੇ ਕੱਟਿਆ ਚਾਲਾਨ ਦੱਸ ਦੇਈਏ ਕਿ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਦੀ ਧੋਖਾਧੜੀ ਦੇ ਮਾਮਲੇ 'ਚ ਦਿੱਲੀ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ (EOW) ਨੇ ਜੈਕਲੀਨ ਤੋਂ ਕਰੀਬ 8 ਘੰਟੇ ਪੁੱਛਗਿੱਛ ਕੀਤੀ ਸੀ। ਪੁੱਛਗਿੱਛ ਦੌਰਾਨ ਜੈਕਲੀਨ ਕੁਝ ਸਵਾਲਾਂ ਦੇ ਜਵਾਬ ਦੇਣ ਤੋਂ ਬਚਦੀ ਨਜ਼ਰ ਆਈ। ਜੈਕਲੀਨ ਤੋਂ ਇਲਾਵਾ EOW ਨੇ ਪਿੰਕੀ ਇਰਾਨੀ ਨੂੰ ਵੀ ਸੰਮਨ ਕੀਤਾ ਸੀ। ਪਿੰਕੀ ਇਰਾਨੀ ਨੇ ਜੈਕਲੀਨ ਨੂੰ ਸੁਕੇਸ਼ ਬਾਰੇ ਗੱਲ ਕਰਨ ਵਿੱਚ ਮਦਦ ਕੀਤੀ। ਪਰ ਪੁੱਛਗਿੱਛ 'ਚ ਦੋਵਾਂ ਦੇ ਸਵਾਲ ਮੇਲ ਨਹੀਂ ਖਾਂਦੇ ਸੀ । ਮਹੱਤਵਪੂਰਨ ਗੱਲ ਇਹ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਾਲ ਹੀ ਵਿੱਚ ਜੈਕਲੀਨ ਫਰਨਾਂਡੀਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਦੇ ਹੋਏ ਮਾਮਲੇ ਵਿੱਚ ਆਪਣੀ ਦੂਜੀ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ। ਜੈਕਲੀਨ ਅਤੇ ਅਭਿਨੇਤਰੀ ਨੋਰਾ ਫਤੇਹੀ ਦੋਵਾਂ ਨੇ ਇਸ ਮਾਮਲੇ 'ਚ ਗਵਾਹ ਵਜੋਂ ਆਪਣੇ ਬਿਆਨ ਦਰਜ ਕਰਵਾਏ ਸਨ। ਇਸ ਤੋਂ ਪਹਿਲਾਂ ਜਾਂਚ ਏਜੰਸੀ ਨੇ ਜੈਕਲੀਨ ਦੀ 7.2 ਕਰੋੜ ਰੁਪਏ ਦੀ ਫਿਕਸਡ ਡਿਪਾਜ਼ਿਟ ਅਟੈਚ ਕੀਤੀ ਸੀ। -PTC News