ਚੰਡੀਗੜ੍ਹ ਦੇ ਪੀ.ਜੀ.ਆਈ. 'ਚ ਮ੍ਰਿਤਕ ਜਗਮੇਲ ਸਿੰਘ ਦਾ ਹੋਇਆ ਪੋਸਟਮਾਰਟਮ, ਅੱਜ ਹੋਵੇਗਾ ਅੰਤਿਮ ਸਸਕਾਰ
ਚੰਡੀਗੜ੍ਹ ਦੇ ਪੀ.ਜੀ.ਆਈ. 'ਚ ਮ੍ਰਿਤਕ ਜਗਮੇਲ ਸਿੰਘ ਦਾ ਹੋਇਆ ਪੋਸਟਮਾਰਟਮ, ਅੱਜ ਹੋਵੇਗਾ ਅੰਤਿਮ ਸਸਕਾਰ,ਚੰਡੀਗੜ੍ਹ: ਸੰਗਰੂਰ ਦੇ ਚੰਗਾਲੀਵਾਲਾ ਪਿੰਡ ‘ਚ ਬੇਰਹਿਮੀ ਨਾਲ ਕਤਲ ਕੀਤੇ ਗਏ ਦਲਿਤ ਨੌਜਵਾਨ ਜਗਮੇਲ ਸਿੰਘ ਦਾ ਅੱਜ ਅੰਤਿਮ ਸਸਕਾਰ ਕੀਤਾ ਜਾਵੇਗਾ। ਜਿਸ ਦੌਰਾਨ ਚੰਡੀਗੜ੍ਹ ਦੇ ਪੀ.ਜੀ.ਆਈ. 'ਚ ਮ੍ਰਿਤਕ ਜਗਮੇਲ ਸਿੰਘ ਦਾ ਪੋਸਟਮਾਰਟਮ ਹੋਇਆ। ਅੱਜ ਦੁਪਹਿਰ 2 ਵਜੇ ਦੇ ਕਰੀਬ ਪਿੰਡ ਚੰਗਾਲੀਵਾਲਾ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।
ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਪਰਿਵਾਰ ਦੀ ਚੰਗੀਗੜ੍ਹ ‘ਚ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀਆਂ ਨਾਲ ਹੋਈ ਮੀਟਿੰਗ ‘ਚ ਸਹਿਮਤੀ ਬਣ ਗਈ ਸੀ। ਜਿਸ ਤੋਂ ਬਾਅਦ ਪਰਿਵਾਰ ਧਰਨਾ ਚੁੱਕਣ ਅਤੇ ਅੰਤਿਮ ਸਸਕਾਰ ਕਰਨ ਲਈ ਰਾਜ਼ੀ ਹੋ ਗਿਆ ਹੈ।
ਹੋਰ ਪੜ੍ਹੋ: ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਪਨਾਹ ਦੇਣ ਵਾਲਾ ਇੱਕ ਵਿਅਕਤੀ ਹੋਰ ਕਾਬੂ
ਜ਼ਿਕਰਯੋਗ ਹੈ ਕਿ ਪਿੰਡ ਦੇ ਕੁਝ ਵਿਅਕਤੀਆਂ ਨੇ ਜਗਮੇਲ ਸਿੰਘ ਨਾਂ ਦੇ ਦਲਿਤ ਨੌਜਵਾਨ ਨੂੰ 3 ਘੰਟੇ ਤੱਕ ਬੰਨ੍ਹ ਕੇ ਰੱਖਿਆ ਗਿਆ ਤੇ ਉਸ ਦੀ ਰਾਡ ਤੇ ਡੰਡਿਆਂ ਨਾਲ ਕੁੱਟ ਮਾਰ ਕੀਤੀ ਗਈ।
ਉਨ੍ਹਾਂ ਵਿਅਕਤੀਆਂ ਨੇ ਨੌਜਵਾਨ ਦੀਆਂ ਲੱਤਾਂ ਦੇ ਮਾਸ ਨੂੰ ਪਲਾਸ ਨਾਲ ਨੌਚ ਦਿੱਤਾ ਅਤੇ ਜਦੋਂ ਉਸ ਨੇ ਪਾਣੀ ਮੰਗਿਆ ਤਾਂ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪੇਸ਼ਾਬ ਪਿਲਾਇਆ ਸੀ ਤੇ ਚੰਡੀਗੜ੍ਹ ਵਿਖੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ ਸੀ।
-PTC News