ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ ਅਫਗਾਨਿਸਤਾਨ 'ਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦਾ ਵਿਰੋਧ
ਅੰਮ੍ਰਿਤਸਰ, 21 ਜੂਨ: ਅਫਗਾਨਿਸਤਾਨ ਦੇ ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਦੇ ਵਿਰੋਧ ‘ਚ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਅਫਗਾਨਿਸਤਾਨ ਦੀ ਸਰਕਾਰ ਨੂੰ ਇਕ ਪੱਤਰ ਲਿਖ ਰਹੇ ਹਨ, ਜਿਸ ਵਿਚ ਉਹ ਉਥੇ ਰਹਿ ਰਹੇ ਸਿੱਖਾਂ ਅਤੇ ਗੁਰਦੁਆਰਾ ਸਾਹਿਬ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਇਸ ਹਮਲੇ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਹ ਵੀ ਪੜ੍ਹੋ: 'ਪਾਕਿ' ਦੀ ਨਾਪਾਕ ਹਰਕਤ, ਸਰਹੱਦ 'ਤੇ ਡਰੋਨ ਦੀ ਹਲਚਲ, BSF ਨੇ ਕੀਤੇ 39 ਰਾਊਂਡ ਫਾਇਰ ਬੀਤੇ ਦਿਨ ਅਫਗਾਨਿਸਤਾਨ ਦੇ ਕਾਬੁਲ ਸ਼ਹਿਰ 'ਚ ਗੁਰਦੁਆਰਾ ਸਾਹਿਬ 'ਤੇ ਹਮਲਾ ਹੋਇਆ ਸੀ। ਜਿਸ ਤੋਂ ਬਾਅਦ ਸਿੱਖਾਂ ਦੇ ਹਿਰਦੇ ਨੂੰ ਡੂੰਘੀ ਠੇਸ ਪਹੁੰਚੀ ਹੈ, ਅੱਜ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਉਸ ਹਮਲੇ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਭਾਜਪਾ ਦੇ ਇਸਲਾਮ ਵਰਗ ਦੇ ਲੋਕਾਂ ਦੀਆਂ ਪੈਗੰਬਰਾਂ ਵਿਰੁੱਧ ਟਿੱਪਣੀਆਂ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ 'ਤੇ ਹਮਲਾ ਕਰਨ ਵਾਲੇ ਸੰਗਠਨ ਨੇ ਜ਼ਿੰਮੇਵਾਰੀ ਲਈ ਹੈ ਕਿ ਉਨ੍ਹਾਂ ਨੇ ਹਮਲਾ ਕੀਤਾ ਸੀ ਅਤੇ ਇਹ ਹਮਲਾ ਪੈਗੰਬਰ ਦੀ ਬੇਅਬਦੀ ਲਈ ਕੀਤਾ ਗਿਆ ਸੀ ਕਿਉਂਕਿ ਭਾਰਤ ਵਿਚ ਲੋਕਾਂ ਨੇ ਉਸ ਦੇ ਇਸ਼ਟ ਵਿਰੁੱਧ ਟਿੱਪਣੀਆਂ ਕੀਤੀਆਂ ਸਨ। ਸੱਚ ਵੀ ਇਹ ਹੈ ਕਿ ਅੱਤਵਾਦੀ ਸੰਗਠਨ ਆਈਸਿਸ ਨੇ ਇਸ ਹਮਲੇ ਦੀ ਜਿੰਮੇਵਾਰੀ ਲਈ ਹੈ, ਵਿਰੋਧ ਪ੍ਰਦਰਸ਼ਨ ਕਰ ਰਹੇ ਕਮੇਟੀ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਲੋਕਾਂ ਦਾ ਸਿੱਖਾਂ ਨਾਲ ਕੋਈ ਵਾਸਤਾ ਨਹੀਂ ਪਰ ਉਹ ਆਪਣੇ ਪੀਰ ਪੈਗੰਬਰਾਂ ਵਿਰੁੱਧ ਅਜਿਹੀ ਬਿਆਨਬਾਜ਼ੀ ਨੂੰ ਬਰਦਾਸ਼ਤ ਨਹੀਂ ਕਰਨਗੇ। ਇਹ ਵੀ ਪੜ੍ਹੋ: ਹਸਪਤਾਲ ਸਟਾਫ ਨੇ ਨਵਜੰਮੇ ਬੱਚੇ ਦਾ ਸਿਰ ਵੱਢ ਔਰਤ ਦੀ ਕੁੱਖ 'ਚ ਛੱਡਿਆ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਕਹਿੰਦੀ ਹੈ ਕਿ ਅਫਗਾਨਿਸਤਾਨ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ, ਫਿਰ ਉਹ ਉਥੇ ਰਹਿੰਦੇ ਸਿੱਖਾਂ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕਿਉਂ ਨਹੀਂ ਕਰਦੇ। ਅਫਗਾਨਿਸਤਾਨ ਸਰਕਾਰ ਨੂੰ ਪੱਤਰ ਲਿਖ ਕੇ ਉਥੇ ਰਹਿੰਦੇ ਸਿੱਖਾਂ ਅਤੇ ਗੁਰਦੁਆਰਾ ਸਾਹਿਬਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। -PTC News