Jahangirpuri Violence: ਹਥਿਆਰਾਂ ਦੀ ਸਪਲਾਈ ਕਰਨ ਵਾਲਾ ਕਾਬੂ, 60 ਤੋਂ ਵਧੇਰੇ ਕੇਸ ਦਰਜ
Jahangirpuri Violence: ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇੱਕ ਹੋਰ ਮੁਲਜ਼ਮ ਗੁਲਾਮ ਰਸੂਲ ਉਰਫ਼ ਗੁੱਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਗੁੱਲੀ 'ਤੇ ਸੋਨੂੰ ਚਿਕਨਾ ਨੂੰ ਹਥਿਆਰ ਸਪਲਾਈ ਕਰਨ ਦਾ ਦੋਸ਼ ਹੈ। ਫਿਲਹਾਲ ਪੁਲਿਸ ਇਸ ਤੋਂ ਪੁੱਛਗਿੱਛ ਕਰ ਰਹੀ ਹੈ। ਮਾਮਲੇ 'ਚ ਲਗਾਤਾਰ ਦੋਸ਼ੀਆਂ ਦੀ ਪਛਾਣ ਕਰਕੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 25 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਸ਼ਨੀਵਾਰ ਸ਼ਾਮ ਨੂੰ ਜਹਾਂਗੀਰਪੁਰੀ ਇਲਾਕੇ 'ਚ ਕੱਢੇ ਜਾ ਰਹੇ ਜਲੂਸ ਦੌਰਾਨ ਦੋ ਗੁੱਟਾਂ ਵਿਚਾਲੇ ਇਹ ਹਿੰਸਾ ਦੇਖਣ ਨੂੰ ਮਿਲੀ, ਜਿਸ ਤੋਂ ਬਾਅਦ ਪੁਲਸ ਦੋਵਾਂ ਭਾਈਚਾਰਿਆਂ ਦੇ ਦੋਸ਼ੀ ਪਾਏ ਜਾਣ ਵਾਲੇ ਲੋਕਾਂ ਨੂੰ ਗ੍ਰਿਫਤਾਰ ਕਰ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਹੀ ਪਰਿਵਾਰ ਦੇ 5 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।Delhi | Arms supplier from Jahangirpuri nabbed after a brief encounter; injured in the police encounter. He has more than 60 previous cases. More details awaited: DCP Outer North Brijender Yadav — ANI (@ANI) April 20, 2022