ਜਲੰਧਰ ਸਿਵਲ ਹਸਪਤਾਲ ਦੀਆਂ ਸਹੂਲਤਾਂ 'ਵੀਲ੍ਹਚੇਅਰ' 'ਤੇ, ਮਰੀਜ਼ ਡਾਹਢੇ ਪਰੇਸ਼ਾਨ
ਜਲੰਧਰ : ਸਿੱਖਿਆ, ਸਿਹਤ ਸਹੂਲਤ ਤੇ ਰੁਜ਼ਗਾਰ ਮੁੱਦੇ ਸਰਕਾਰਾਂ ਲਈ ਹਮੇਸ਼ਾ ਚੁਣੌਤੀ ਬਣੇ ਰਹਿੰਦੇ ਹਨ। ਪੰਜਾਬ ਸਰਕਾਰ ਨੇ ਸਿਹਤ, ਸਿੱਖਿਆ ਤੇ ਰੁਜ਼ਗਾਰ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ ਪਰ ਕਈ ਥਾਵਾਂ ਉਤੇ ਸਿਹਤ ਸਹੂਲਤਾਂ ਦਾ ਬਹੁਤ ਮੰਦਾ ਹਾਲ ਹੈ। ਸਿਹਤ, ਸਿੱਖਿਆ ਤੇ ਰੁਜ਼ਗਾਰ ਦੇ ਵਾਅਦਿਆਂ ਨਾਲ ਸੱਤਾ 'ਚ ਆਉਣ ਮਗਰੋਂ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ਉਤੇ ਖਰੀ ਨਹੀਂ ਉਤਰੀ। ਸਰਕਾਰ ਦੇ ਵੱਡੇ-ਵੱਡੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ।
ਸਹੂਲਤਾਂ ਤੋਂ ਵਾਂਝਾ ਜਲੰਧਰ ਦਾ ਸਿਵਲ ਹਸਪਤਾਲ ਪੰਜਾਬ ਸਰਕਾਰ ਦੇ ਮਿਆਰੀ ਇਲਾਜ ਤੇ ਮੁੱਢਲੀਆਂ ਸਹੂਲਤਾਂ ਦੇ ਵਾਅਦਿਆਂ ਦੀ ਪੋਲ ਖੋਲ੍ਹ ਰਿਹਾ ਹੈ। ਇਥੇ ਆਉਣ ਵਾਲੇ ਮਰੀਜ਼ਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇਕ ਪਰਵਾਸੀ ਨੌਜਵਾਨ ਜੋ ਕਿ ਆਪਣੀ ਪਤਨੀ ਦਾ ਇਲਾਜ ਕਰਵਾਉਣ ਲਈ ਆਇਆ ਸੀ, ਨੂੰ ਵੀਲ੍ਹਚੇਅਰ ਨਾਲ ਮਿਲਣ ਕਾਰਨ ਆਪਣੀ ਪਤਨੀ ਨੂੰ ਗੋਦ ਵਿਚ ਲੈ ਕੇ ਘੁੰਮ ਰਿਹਾ ਸੀ। ਇਸ ਕਾਰਨ ਉਹ ਕਾਫੀ ਨਜ਼ਰ ਆ ਰਿਹਾ ਸੀ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਵੀ.ਡੀ.ਐਸ. ਦੀ ਸਮਾਂ ਸੀਮਾ ਵਧਾਈ
ਇਸ ਤੋਂ ਇਲਾਵਾ ਮਰੀਜ਼ਾਂ ਨੂੰ ਇਲਾਜ ਲਈ ਬੈਡ ਵੀ ਮੁਹੱਈਆ ਨਹੀਂ ਕਰਵਾਏ ਜਾ ਰਹੇ, ਜਿਸ ਕਾਰਨ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਨੂੰ ਕੋਸਦੇ ਹੋਏ ਵਾਪਸ ਜਾ ਰਹੇ ਹਨ। ਮਰੀਜ਼ਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਾਫੀ ਸਮਾਂ ਉਡੀਕ ਕਰਨੀ ਪੈਂਦੀ ਹੈ ਜਿਸ ਕਾਰਨ ਮਰੀਜ਼ ਕਾਫੀ ਪਰੇਸ਼ਾਨ ਹੁੰਦੇ ਹਨ। ਮਰੀਜ਼ਾਂ ਨੇ ਮੰਗ ਕੀਤੀ ਕਿ ਜਲਦੀ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਵੀਲ੍ਹਚੇਅਰ ਨਾ ਹੋਣ ਕਾਰਨ ਮਰੀਜ਼ਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ।
(ਪਤਰਸ ਮਸੀਹ ਦੀ ਰਿਪੋਰਟ)
-PTC News