ਜਲੰਧਰ: ਗ੍ਰਾਫ ਕਿੰਗ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ੍ਹ ਕੇ ਸੁਆਹ, ਜਾਨੀ ਨੁਕਸਾਨ ਤੋਂ ਬਚਾਅ
ਜਲੰਧਰ: ਗ੍ਰਾਫ ਕਿੰਗ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ੍ਹ ਕੇ ਸੁਆਹ, ਜਾਨੀ ਨੁਕਸਾਨ ਤੋਂ ਬਚਾਅ,ਜਲੰਧਰ: ਬੀਤੀ ਦੇਰ ਰਾਤ ਜਲੰਧਰ ਦੇ ਫੋਕਲ ਪੁਆਇੰਟ 'ਚ ਗ੍ਰਾਫ ਕਿੰਗ ਫੈਕਟਰੀ 'ਚ ਅਚਾਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਨਾਲ ਇਲਾਕੇ 'ਚ ਹਫੜਾ ਦਫੜੀ ਮੱਚ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਿਟ ਨਾਲ ਲੱਗੀ ਹੈ। ਅੱਗ ਇਨ੍ਹੀ ਭਿਆਨਕ 'ਚ ਸੀ ਪੂਰੀ ਫੈਕਟਰੀ ਸੜ੍ਹ ਕੇ ਸੁਆਹ ਹੋ ਗਈ, ਜਿਸ ਕਾਰਨ ਕਰੋੜਾਂ ਦਾ ਨੁਕਸਾਨ ਹੋ ਗਿਆ।
[caption id="attachment_247598" align="aligncenter" width="300"] ਜਲੰਧਰ: ਗ੍ਰਾਫ ਕਿੰਗ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ੍ਹ ਕੇ ਸੁਆਹ, ਜਾਨੀ ਨੁਕਸਾਨ ਤੋਂ ਬਚਾਅ[/caption]
ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਫੈਕਟਰੀ ਵਿੱਚ ਕੰਮ ਕਰਣ ਵਾਲੇ ਵਿਅਕਤੀ ਸੰਤੋਸ਼ ਨੇ ਦੱਸਿਆ ਕਿ ਉਹ ਫੈਕਟਰੀ ਤੋਂ ਕੰਮ ਕਰ ਵਾਪਸ ਜਾ ਰਹੇ ਸਨ ਤਾਂ ਅਚਾਨਕ ਫੈਕਟਰੀ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਨੀਆਂ ਸ਼ੁਰੂ ਹੋ ਗਈਆਂ ਅਤੇ ਦੇਖਦੇ ਹੀ ਦੇਖਦੇ ਅੱਗ ਇਨ੍ਹੀ ਭਿਆਨਕ ਹੋ ਗਈ ਕਿ ਫੈਕਟਰੀ 'ਚ ਪਿਆ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ।
[caption id="attachment_247599" align="aligncenter" width="300"]
ਜਲੰਧਰ: ਗ੍ਰਾਫ ਕਿੰਗ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ੍ਹ ਕੇ ਸੁਆਹ, ਜਾਨੀ ਨੁਕਸਾਨ ਤੋਂ ਬਚਾਅ[/caption]
ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਤਾਂ ਮੌਕੇ ਉੱਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਅਤੇ 4 - 5 ਘੰਟਿਆਂ ਦੀ ਜੱਦੋ ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ।
[caption id="attachment_247600" align="aligncenter" width="300"]
ਜਲੰਧਰ: ਗ੍ਰਾਫ ਕਿੰਗ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ੍ਹ ਕੇ ਸੁਆਹ, ਜਾਨੀ ਨੁਕਸਾਨ ਤੋਂ ਬਚਾਅ[/caption]
ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
-PTC News