ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌਅ
ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਪਵਿੱਤਰ ਜਲੌਅ ਸਾਹਿਬ ਸਜਾਏ ਗਏ ਹਨ, ਜਿਸ ਦੇ ਸੰਗਤਾਂ ਸੰਗਤਾਂ 9 ਵਜੇ ਤੋਂ 12 ਵਜੇ ਤੱਕ ਦਰਸ਼ਨ ਕਰ ਸਕਣਗੀਆਂ।
[caption id="attachment_530867" align="aligncenter" width="300"] ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌਅ[/caption]
ਇਸ ਦੌਰਾਨ ਇਤਿਹਾਸਿਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਸੰਪਨ ਹੋਇਆ ਹੈ। ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਵੇਲੇ ਅਤਿ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜੀ ਹੋਵੇਗੀ।
[caption id="attachment_530866" align="aligncenter" width="300"]
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌਅ[/caption]
ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਅੰਮ੍ਰਿਤਸਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ ਇਤਿਹਾਸਿਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ 'ਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।
[caption id="attachment_530865" align="aligncenter" width="300"]
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌਅ[/caption]
ਦੱਸ ਦੇਈਏ ਕਿ ਦੇਸ਼ ਭਰ ਤੋਂ ਪਹੁੰਚੀਆਂ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰੋਵਰ ਵਿਚ ਇਸ਼ਨਾਨ ਕੀਤਾ ਹੈ। ਇਸ ਦੇ ਨਾਲ ਹੀ ਲੰਬੀਆਂ ਕਤਾਰਾਂ ਵਿੱਚ ਲੱਗ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੋਅ ਦੇ ਦਰਸ਼ਨ ਵੀ ਕੀਤੇ। ਰਾਗੀ ਜੱਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 417ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰਨਾਂ ਸਥਾਨਾਂ ਤੇ ਸੁੰਦਰ ਫੁੱਲਾਂ ਦੀ ਸਜਾਵਟ ਵੀ ਕੀਤੀ ਗਈ ਹੈ।
-PTCNews