Sun, Dec 22, 2024
Whatsapp

ਜੰਮੂ-ਕਸ਼ਮੀਰ: ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਮੁਕਾਬਲਾ ਜਾਰੀ, ਦੋ ਅੱਤਵਾਦੀ ਢੇਰ

Reported by:  PTC News Desk  Edited by:  Riya Bawa -- July 12th 2022 07:20 AM
ਜੰਮੂ-ਕਸ਼ਮੀਰ: ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਮੁਕਾਬਲਾ ਜਾਰੀ, ਦੋ ਅੱਤਵਾਦੀ ਢੇਰ

ਜੰਮੂ-ਕਸ਼ਮੀਰ: ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਮੁਕਾਬਲਾ ਜਾਰੀ, ਦੋ ਅੱਤਵਾਦੀ ਢੇਰ

Shopian Encounter: ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਸੋਮਵਾਰ ਨੂੰ ਸੁਰੱਖਿਆ ਬਲਾਂ ਨੇ ਮੁਕਾਬਲੇ 'ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਜੰਮੂ-ਕਸ਼ਮੀਰ ਪੁਲਸ ਨੇ ਦੱਸਿਆ ਕਿ ਵਾਂਡਾਕਪੋਰਾ ਇਲਾਕੇ 'ਚ ਹੋਏ ਮੁਕਾਬਲੇ 'ਚ ਅੱਤਵਾਦੀ ਕੈਸਰ ਕੋਕਾ ਮਾਰਿਆ ਗਿਆ ਹੈ, ਜਦਕਿ ਦੂਜੇ ਅੱਤਵਾਦੀ ਦੀ ਪਛਾਣ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। Shopian Encounter ਇਹ ਵੀ ਪੜ੍ਹੋ : ਚੰਡੀਗੜ੍ਹ ਪ੍ਰਸ਼ਾਸਨ ਦੀ ਟੀਮ ਨੇ ਸਿਉਂਕ ਲੱਗੇ ਤੇ ਸੁੱਕੇ ਦਰੱਖਤਾਂ ਦਾ ਲਿਆ ਜਾਇਜ਼ਾ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਕੋਲੋਂ ਇਕ ਅਮਰੀਕੀ ਰਾਈਫਲ (ਐੱਮ-4 ਕਾਰਬਾਈਨ) ਅਤੇ ਇਕ ਪਿਸਤੌਲ ਬਰਾਮਦ ਕੀਤਾ ਹੈ। ਹਥਿਆਰਾਂ ਦੇ ਨਾਲ-ਨਾਲ ਹੋਰ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਹੋਈ ਹੈ। ਇਹ ਮੁਕਾਬਲਾ ਜੰਮੂ-ਕਸ਼ਮੀਰ ਪੁਲਿਸ ਅਤੇ ਫੌਜ ਦੇ ਜਵਾਨਾਂ ਨੇ ਬਾਰਾਮੂਲਾ ਵਿੱਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (LeT) ਦੇ ਇੱਕ ਹਾਈਬ੍ਰਿਡ ਅੱਤਵਾਦੀ ਨੂੰ ਗ੍ਰਿਫਤਾਰ ਕਰਨ ਤੋਂ ਕੁਝ ਦਿਨ ਬਾਅਦ ਹੋਇਆ ਹੈ। Shopian Encounter ਅੱਤਵਾਦੀ ਦੀ ਪਛਾਣ ਤਿਲਗਾਮ ਪਾਈਨ ਦੇ ਰਹਿਣ ਵਾਲੇ ਮੁਹੰਮਦ ਇਕਬਾਲ ਭੱਟ ਵਜੋਂ ਹੋਈ ਹੈ। ਉਸ ਨੂੰ ਬਾਰਾਮੂਲਾ ਦੇ ਕਰੀਰੀ ਇਲਾਕੇ 'ਚ ਇਕ ਚੌਕੀ 'ਤੇ ਗ੍ਰਿਫਤਾਰ ਕੀਤਾ ਗਿਆ। ਉਸੇ ਸਮੇਂ, ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਤੜਕੇ ਕੁਪਵਾੜਾ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਸੁਰੱਖਿਆ ਬਲਾਂ ਦੀ ਕਾਰਵਾਈ 'ਚ ਇਕ ਅੱਤਵਾਦੀ ਮਾਰਿਆ ਗਿਆ ਜਦਕਿ ਇਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਕਰਨਾਹ ਸੈਕਟਰ ਦੇ ਗੁਰਨ ਨਾਲਾ ਅਮਰੋਹੀ ਵਿੱਚ ਕੰਟਰੋਲ ਰੇਖਾ ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। Shopian Encounter ਮੌਕੇ ਤੋਂ ਇੱਕ ਏਕੇ ਰਾਈਫਲ, ਤਿੰਨ ਏਕੇ ਮੈਗਜ਼ੀਨ, 200 ਏਕੇ ਕਾਰਤੂਸ, ਤਿੰਨ ਪਿਸਤੌਲ, ਚਾਰ ਪਿਸਤੌਲ ਮੈਗਜ਼ੀਨ ਅਤੇ ਚਾਰ ਗ੍ਰੇਨੇਡ ਬਰਾਮਦ ਹੋਏ ਹਨ। ਜੰਮੂ-ਕਸ਼ਮੀਰ ਪੁਲਿਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਰੇਬਨ ਇਲਾਕੇ 'ਚ ਮੁੱਠਭੇੜ ਸ਼ੁਰੂ ਹੋ ਗਈ ਹੈ। ਇਸ ਵਿੱਚ ਪੁਲਿਸ ਅਤੇ ਫੌਜ ਦੇ ਜਵਾਨ ਮੋਰਚਾ ਸੰਭਾਲ ਰਹੇ ਹਨ। ਮੁਕਾਬਲੇ ਬਾਰੇ ਹੋਰ ਜਾਣਕਾਰੀ ਜੰਮੂ-ਕਸ਼ਮੀਰ ਪੁਲਿਸ ਵੱਲੋਂ ਦਿੱਤੀ ਜਾਵੇਗੀ। -PTC News


Top News view more...

Latest News view more...

PTC NETWORK