ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ,ਅਨੰਤਨਾਗ: ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਇੱਕ ਵਾਰ ਫਿਰ ਤੋਂ ਵੱਡੀ ਕਾਮਯਾਬੀ ਮਿਲੀ ਹੈ। ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲੇ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਮੁਕਾਬਲੇ 'ਚ ਦੋ ਅੱਤਵਾਦੀ ਮਾਰ ਦਿੱਤੇ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫਲ ਅਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਅਨੰਤਨਾਗ ਦੇ ਇਕ ਪਿੰਡ ਵਿਚ ਸਾਰੇ ਨਿਕਾਸੀ ਮਾਰਗਾਂ ਨੂੰ ਸੀਲ ਕੇ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਹੋਰ ਪੜ੍ਹੋ: ਫਰਾਂਸ ਦੇ ਇੱਕ ਲਾੜੇ ਨੇ ਪੰਜਾਬੀ ਰੀਤੀ-ਰਿਵਾਜ਼ਾਂ ਦੇ ਨਾਲ ਪੰਜਾਬਣ ਨਾਲ ਕਰਵਾਇਆ ਵਿਆਹ
ਮਿਲੀ ਜਾਣਕਾਰੀ ਮੁਤਾਬਕ ਸੁਰੱਖਿਆ ਫੋਰਸ ਦੇ ਜਵਾਨ ਪਿੰਡ ਦੇ ਇਕ ਖਾਸ ਇਲਾਕੇ ਵੱਲ ਵਧ ਰਹੇ ਸਨ ਤਾਂ ਉੱਥੇ ਪਹਿਲਾਂ ਤੋਂ ਲੁਕੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਸੁਰੱਖਿਆ ਫੋਰਸ ਦੇ ਜਵਾਨਾਂ ਵਲੋਂ ਜਵਾਬੀ ਕਾਰਵਾਈ ਤੋਂ ਬਾਅਦ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਇਸ ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ ਹੋ ਗਏ ਅਤੇ ਦੋਹਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ।
-PTC News