ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਅਹੁਦੇ ਤੋਂ ਹਟਾਏ ਜਾਣ ਦੀਆਂ ਖਬਰਾਂ ਨੂੰ ਨਕਾਰਿਆ
ਚੰਡੀਗੜ੍ਹ: ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਵੱਡੀ ਕਾਰਵਾਈ ਕਰਦੇ ਹੋਏ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਨੂੰ ਬੇਕਸੂਰ ਸਾਬਿਤ ਹੋਣ ਤੱਕ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਦੱਸ ਦਈਏ ਕਿ ਡਾ. ਗੁਰਵਿੰਦਰ ਸਿੰਘ ਸਮਰਾ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਾਲੇ ਵਿਵਾਦ ਚੱਲ ਰਿਹਾ ਸੀ, ਜਿਸ ਤੋਂ ਬਾਅਦ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਗਿਆਨੀ ਗੌਹਰ ਦੇ ਕੰਮਕਾਜ ਉੱਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਸੀ। ਉਧਰ ਗਿਆਨੀ ਰਣਜੀਤ ਸਿੰਘ ਨੇ ਹਟਾਏ ਜਾਣ ਦੀਆਂ ਸਾਰੀਆਂ ਖਬਰਾਂ ਨੂੰ ਨਿਕਰਦੇ ਹੋਏ ਕਿਹਾ ਹੈ ਕਿ ਮੈਨੂੰ ਕੋਈ ਪੱਤਰ ਨਹੀਂ ਮਿਲਿਆ ਹੈ ਨਾ ਹੀ ਕੋਈ ਕੋਈ ਮੀਟਿੰਗ ਹੋਈ ਹੈ। ਗਿਆਨੀ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਮੁਅੱਤਲੀ ਸਬੰਧੀ ਜਾਰੀ ਚਰਚਾ ਬੇਬੁਨਿਆਦ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਨਾ ਹੀ ਅਸਤੀਫ਼ਾ ਦਿੱਤਾ ਹੈ ਅਤੇ ਨਾ ਹੀ ਮੈਨੂੰ ਕੋਈ ਮੁਅੱਤਲੀ ਸਬੰਧੀ ਕੋਈ ਪੱਤਰ ਮਿਲਿਆ ਹੈ। ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਲਿਖਿਆ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਡਾਕਟਰ ਗੁਰਵਿੰਦਰ ਸਿੰਧ ਸਮਰਾ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਿੱਤੀ ਜਾਣ ਵਾਲੀ ਭੇਟਾ ਤੋਂ ਸਬੰਧੀ ਮਾਮਲਾ ਚੁੱਕਿਆ ਜਾ ਰਿਹਾ ਹੈ ਜਿਸ ਵਿੱਚ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਦਾ ਵੀ ਨਾਂ ਜੁੜ ਰਿਹਾ ਹੈ। ਕਮੇਟੀ ਨੇ ਲਿਖਿਆ ਕਿ ਇਹਨਾਂ ਖ਼ਬਰਾਂ ਨੂੰ ਮੁੱਖ ਰੱਖਦੇ ਹੋਏ ਤਖ਼ਤ ਸਾਹਿਬ ਜੀ ਦੀ ਮਰਿਯਾਦਾ ਨੂੰ ਦੇਖਦੇ ਹੋਏ ਇਸ ਸਬੰਧੀ ਇੱਕ 5 ਮੈਂਬਰੀ ਕਮੇਟੀ ਦਾ ਗਠਨ ਕੀਤੇ ਗਿਆ ਹੈ ਜੋ ਕਿ ਮਾਮਲੇ ਦੀ ਜਾਂਚ ਕਰੇਗੀ। ਇਹ ਵੀ ਪੜ੍ਹੋ:'ਆਪ' ਵਿਧਾਇਕ ਪਠਾਣ ਮਾਜਰਾ ਨੂੰ ਹਾਈਕੋਰਟ ਵੱਲੋਂ ਨੋਟਿਸ -PTC News