ਜਥੇਦਾਰ ਵੱਲੋਂ ਦੇਸ਼ ਦੀ ਵੰਡ ਸਮੇਂ ਜਾਨ ਗੁਆ ਚੁੱਕੇ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਦੀ ਅਪੀਲ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 15 ਅਗਸਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ 15 ਅਗਸਤ 1947 ਨੂੰ ਭਾਰਤ ਪਾਕਿਸਤਾਨ ਦੇ ਆਧਾਰ ਤੇ ਦੇਸ਼ ਪੰਜਾਬ ਦੀ ਵੰਡ ਦੌਰਾਨ ਹੋਈ ਹਿੰਸਾ ਵਿਚ ਜਾਨਾਂ ਗੁਆ ਚੁੱਕੇ 10 ਲੱਖ ਲੋਕਾਂ ਬੱਚਿਆਂ-ਬਜ਼ੁਰਗਾਂ ਸਮੂਹ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਸਮੂਹਿਕ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ-ਪਾਕਿਸਤਾਨ ਦੀ ਵੰਡ ਦੀ ਕੀਮਤ ਤਾਰਨ ਵਾਲੇ ਲੋਕਾਂ ਨੂੰ ਯਾਦ ਕਰਨਾ ਸਾਡਾ ਫਰਜ਼ ਬਣਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ 10 ਲੱਖ ਪੰਜਾਬੀਆਂ ਦੀਆਂ ਲਾਸ਼ਾਂ ਉਤੇ ਵਾਹਗੇ ਦੀ ਲਕੀਰ ਖਿੱਚੀ ਗਈ। ਆਓ 75 ਵਰ੍ਹੇ ਪਹਿਲਾਂ ਕੁਝ ਕੁ ਨੇਤਾਵਾਂ ਦੇ ਜ਼ਿਹਨ ਵਿਚੋਂ ਉੱਠੀ ਫਿਰਕੂ ਹਨੇਰੀ ਕਾਰਨ ਬੇਰਹਿਮੀ ਨਾਲ ਕਤਲ ਕੀਤੇ ਉਨ੍ਹਾਂ ਲੱਖਾਂ ਬੇਗੁਨਾਹਾਂ ਨੂੰ ਯਾਦ ਕਰਦਿਆਂ 16 ਅਗਸਤ ਨੂੰ 9 ਵਜੇ ਸਵੇਰੇ ਸ੍ਰੀ ਅਕਾਲ ਤਖਤ ਸਾਹਿਬ ਉਤੇ ਹੋ ਰਹੀ ਅਰਦਾਸ ਵਿਚ ਸ਼ਾਮਲ ਹੋਈਏ। ਉਨ੍ਹਾਂ ਨੇ ਕਿਹਾ ਕਿ ਵੰਡ ਦਾ ਖਮਿਆਜ਼ਾ ਸਿੱਖ,ਹਿੰਦੂ ਤੇ ਮੁਸਲਮਾਨਾਂ ਨੇ ਭੁਗਤਿਆ। ਉਨ੍ਹਾਂ ਨੇ ਕਿਹਾ ਕਿ ਸਿੱਖਾਂ ਨੂੰ ਆਪਣੇ ਅਹਿਮ ਗੁਰਦੁਆਰਿਆਂ ਤੋਂ ਵਿਛੜਨਾ ਪਿਆ ਅਤੇ ਇਸ ਤੋਂ ਇਲਾਵਾ ਹਿੰਦੂਆਂ ਨੂੰ ਵੀ ਭਾਰੀ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਨੇ ਸਿੱਖਾਂ ਅਤੇ ਹਿੰਦੂਆਂ ਨੂੰ ਵੀ ਆਪਣੇ ਵਡੇਰਿਆਂ ਨੂੰ ਯਾਦ ਕਰਨ ਦੀ ਅਪੀਲ ਕੀਤੀ। ਜਥੇਦਾਰ ਸਾਹਿਬ ਵੱਲੋਂ 10 ਅਗਸਤ ਤੋਂ 16 ਅਗਸਤ ਤੱਕ ਗੁਰਦੁਆਰਾ ਸਾਹਿਬਾਨਾਂ ਵਿੱਚ ਅਰਦਾਸ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ 14 ਅਗਸਤ ਨੂੰ ਪ੍ਰਕਾਸ਼ ਕੀਤੇ ਜਾਣਗੇ ਜਿਨ੍ਹਾਂ ਨੂੰ ਸਵੇਰੇ 9 ਵਜੇ ਅਰਦਾਸ ਕੀਤੀ ਜਾਵੇਗੀ। ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈ