ਜੋਅ ਬਾਇਡਨ ਇੱਕ ਵਾਰ ਫਿਰ ਹੋਏ ਕੋਰੋਨਾ ਪਾਜ਼ੇਟਿਵ, ਵੀਡੀਓ ਸ਼ੇਅਰ ਕਰ ਦਿੱਤੀ ਜਾਣਕਾਰੀ
Joe Biden Corona Positive: ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਇੱਕ ਵਾਰ ਫਿਰ ਤੋਂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਵ੍ਹਾਈਟ ਹਾਊਸ ਦੇ ਡਾਕਟਰ ਕੇਵਿਨ ਓ ਕੋਨਰ ਨੇ ਕਿਹਾ ਹੈ ਕਿ ਰਾਸ਼ਟਰਪਤੀ ਜੋਅ ਬਾਇਡਨ ਪੂਰੀ ਤਰ੍ਹਾਂ ਸਿਹਤਮੰਦ ਹਨ ਅਤੇ ਠੀਕ ਮਹਿਸੂਸ ਕਰ ਰਹੇ ਹਨ। ਇਹ ਰੀਬਾਉਂਡ ਦਾ ਮਾਮਲਾ ਹੈ, ਜਿਸ ਵਿੱਚ ਰਾਸ਼ਟਰਪਤੀ 'ਚ ਕੋਈ ਲੱਛਣ ਨਹੀਂ ਦਿਖਾਈ ਦਿੱਤੇ ਹਨ। ਵ੍ਹਾਈਟ ਹਾਊਸ ਦੇ ਡਾਕਟਰ ਕੇਵਿਨ ਓ ਕੋਨਰ ਦੇ ਅਧਿਕਾਰਤ ਬਿਆਨ ਮੁਤਾਬਕ, ਇਕ ਵਾਰ ਫਿਰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਇਕੱਲੇ ਰਹਿਣਾ ਪਵੇਗਾ। ਫਿਲਹਾਲ ਇਸ ਵਾਰ ਜੋਅ ਬਾਇਡਨ ਨੂੰ ਘੱਟੋ-ਘੱਟ ਪੰਜ ਦਿਨਾਂ ਲਈ ਆਈਸੋਲੇਸ਼ਨ 'ਚ ਰੱਖਿਆ ਜਾਵੇਗਾ। ਇਸ ਹਫਤੇ ਬੁੱਧਵਾਰ ਨੂੰ ਉਹਨਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ।
ਇਹ ਵੀ ਪੜ੍ਹੋ : CWG 2022: ਮੀਰਾਬਾਈ ਚਾਨੂ ਦੇ ਗੋਲਡ ਜਿੱਤਣ 'ਤੇ PM ਮੋਦੀ ਸਮੇਤ ਕਈ ਆਗੂਆਂ ਨੇ ਦਿੱਤੀ ਵਧਾਈ ਦਰਅਸਲ, ਯੂਐਸ ਦੇ ਰਾਸ਼ਟਰਪਤੀ ਜੋਅ ਬਾਇਡਨ ਨੂੰ 21 ਜੁਲਾਈ ਨੂੰ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਹੀ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਸੀ। ਇਸ ਦੌਰਾਨ ਉਨ੍ਹਾਂ 'ਚ ਇਨਫੈਕਸ਼ਨ ਦੇ ਕੁਝ ਲੱਛਣ ਵੀ ਦੇਖੇ ਗਏ ਸੀ। ਫਿਲਹਾਲ ਇਸ ਹਫਤੇ ਮੰਗਲਵਾਰ ਸ਼ਾਮ, ਬੁੱਧਵਾਰ ਸਵੇਰੇ, ਵੀਰਵਾਰ ਸਵੇਰੇ ਅਤੇ ਸ਼ੁੱਕਰਵਾਰ ਸਵੇਰੇ ਉਹਨਾਂ ਦੀ ਕੋਰੋਨਾ ਇਨਫੈਕਸ਼ਨ ਦੀ ਰਿਪੋਰਟ ਨੈਗੇਟਿਵ ਆਈ ਸੀ। ਇਸ ਦੇ ਨਾਲ ਹੀ ਰਾਸ਼ਟਰਪਤੀ ਪਾਜ਼ੇਟਿਵ ਦੀ ਸ਼ਨੀਵਾਰ ਦੇਰ ਰਾਤ ਕੀਤੀ ਗਈ ਕੋਰੋਨਾ ਇਨਫੈਕਸ਼ਨ ਦੀ ਐਂਟੀਜੇਨ ਰਿਪੋਰਟ ਇਕ ਵਾਰ ਫਿਰ ਪਾਜ਼ੇਟਿਵ ਆ ਗਈ ਹੈ। ਇਸ ਦੀ ਪੁਸ਼ਟੀ ਖੁਦ ਅਮਰੀਕੀ ਰਾਸ਼ਟਰਪਤੀ ਨੇ ਕੀਤੀ ਹੈ। ਰਾਸ਼ਟਰਪਤੀ ਜੋਅ ਬਾਇਡਨ ਨੇ ਇਸ ਨਾਲ ਸਬੰਧਤ ਟਵੀਟ ਕੀਤਾ ਹੈ ਅਤੇ ਆਪਣੇ ਆਪ ਨੂੰ ਕੋਰੋਨਾ ਪਾਜ਼ੀਟਿਵ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਦੋਸਤੋ, ਅੱਜ ਮੈਂ ਫਿਰ ਤੋਂ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹਾਂ। ਮੇਰੇ ਵਿਚ ਕਈ ਲੱਛਣ ਨਹੀਂ ਪਾਏ ਗਏ ਹਨ ਪਰ ਮੈਂ ਆਪਣੇ ਆਲੇ ਦੁਆਲੇ ਹਰ ਕਿਸੇ ਦੀ ਸੁਰੱਖਿਆ ਲਈ ਆਈਸੋਲੇਟ ਹੋ ਰਿਹਾ ਹਾਂ। -PTC NewsA quick update. pic.twitter.com/FgT1sGlZCY — President Biden (@POTUS) July 30, 2022