ਜੋਗਿੰਦਰ ਸਿੰਘ ਉਗਰਾਹਾਂ ਦਾ BBMB ਨੂੰ ਲੈ ਕੇ ਵੱਡਾ ਬਿਆਨ, ਕਿਹਾ- ਸਰਕਾਰ ਖਿਲਾਫ਼ ਵੱਡਾ ਪ੍ਰਦਰਸ਼ਨ ਕਰਾਂਗੇ
ਅੰਮ੍ਰਿਤਸਰ: ਸ਼ਹੀਦ ਸਾਧੂ ਸਿੰਘ ਤਖ਼ਤੂਪੁਰਾ ਦੀ ਬਾਰ੍ਹਵੀਂ ਬਰਸੀ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੰਮ੍ਰਿਤਸਰ ਦੇ ਪਿੰਡ ਬਲ਼ ਖੁਰਦ ਵਿਖੇ ਮਨਾਈ ਗਈ। ਜਿਸ ਵਿੱਚ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਪਹੁੰਚੇ। ਜਿਸ ਵਿਚ ਵਿਸ਼ੇਸ਼ ਤੌਰ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ਼ਹੀਦ ਸਾਧੂ ਸਿੰਘ ਤਖ਼ਤੂਪੁਰਾ ਨੂੰ ਯਾਦ ਕੀਤਾ।
ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਬੀਬੀਐਮਬੀ ਮੁੱਦੇ ਤੇ ਬੋਲਦੇ ਹੋਏ ਕਿਹਾ ਕਿ ਸਰਕਾਰ ਜਾਣ ਬੁੱਝ ਕੇ ਪੰਗੇ ਲੈ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਅਜਿਹੇ ਕੰਮ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਕਿਸਾਨ ਜਲਦ ਇਸ ਵਿਰੁੱਧ ਵੀ ਸੰਘਰਸ਼ ਉਲੀਕਣਗੇ।
ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨਿੱਜੀ ਕਰਨ ਕਰ ਰਹੀ ਹੈ ਅਤੇ ਪੰਜਾਬ ਦੇ ਹੱਕਾਂ ਉੱਤੇ ਵੱਡਾ ਡਾਕਾ ਮਾਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਕਾਰਪੋਰੇਟ ਵਲਡ ਦਾ ਫਾਇਦਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੰਜਾਬ ਦੇ ਹੱਕਾਂ ਲਈ ਲੜਾਂਗੇ।
ਦੱਸ ਦੇਈਏ ਕਿ BBMB ਵਿੱਚ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਦੇ ਮੁੱਦੇ ਨੂੰ ਲੈ ਕੇ ਜਲੰਧਰ ਵਿੱਚ ਕਿਸਾਨਾਂ ਨੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆ ਗਈਆ ਤਾਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ
-PTC News