ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲਾ : ਰਾਮ ਰਹੀਮ ਨੇ ਸੀ.ਬੀ.ਆਈ. ਕੋਰਟ ਦੇ ਫੈਸਲੇ ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ
ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲਾ : ਰਾਮ ਰਹੀਮ ਨੇ ਸੀ.ਬੀ.ਆਈ. ਕੋਰਟ ਦੇ ਫੈਸਲੇ ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ: ਚੰਡੀਗੜ੍ਹ : ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ ਵਿੱਚ ਸੀ.ਬੀ.ਆਈ. ਕੋਰਟ ਦੇ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ।ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਦੀ ਅਰਜ਼ੀ ਮਨਜ਼ੂਰ ਕਰਦਿਆਂ ਜ਼ੁਰਮਾਨਾ ਰਾਸ਼ੀ 'ਤੇ ਰੋਕ ਲਗਾ ਦਿੱਤੀ ਹੈ।
[caption id="attachment_269937" align="aligncenter" width="300"] ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲਾ : ਰਾਮ ਰਹੀਮ ਨੇ ਸੀ.ਬੀ.ਆਈ. ਕੋਰਟ ਦੇ ਫੈਸਲੇ ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ[/caption]
ਦਰਅਸਲ 'ਚ 17 ਜਨਵਰੀ ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ 4 ਜਾਣਿਆ ਨੂੰ ਪੱਤਰਕਾਰ ਛੱਤਰਪਤੀ ਹੱਤਿਆਕਾਂਡ ਮਾਮਲੇ ‘ਚ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ।ਇਸ ਦੇ ਨਾਲ ਹੀ ਅਦਾਲਤ ਨੇ ਰਾਮ ਰਹੀਮ ਸਮੇਤ ਚਾਰੇ ਦੋਸ਼ੀਆਂ ਨੂੰ 50 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ।
[caption id="attachment_269936" align="aligncenter" width="300"]
ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲਾ : ਰਾਮ ਰਹੀਮ ਨੇ ਸੀ.ਬੀ.ਆਈ. ਕੋਰਟ ਦੇ ਫੈਸਲੇ ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ[/caption]
ਜ਼ਿਕਰਯੋਗ ਹੈ ਕਿ 2002 ਵਿੱਚ ਡੇਰੇ ਦੇ ਕਾਰਕੁਨਾਂ ਵੱਲੋਂ ‘ਸੱਚ’ ਅਖ਼ਬਾਰ ਦੇ ਸੰਪਾਦਕ ਰਾਮਚੰਦਰ ਛੱਤਰਪਤੀ ਦਾ ਉਸ ਦੇ ਘਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।ਇਸ ਤੋਂ ਪਹਿਲਾਂ ਵੀ 2017 ਵਿੱਚ ਪੰਚਕੁਲਾ ਦੀ ਸੀਬੀਆਈ ਕੋਰਟ ਨੇ ਗੁਰਮੀਤ ਰਾਮ ਰਹੀਮ ਨੂੰ ਸਾਧਵੀਆਂ ਨਾਲ ਸਰੀਰਕ ਸੋਸ਼ਣ ਕੇਸ ਵਿੱਚ 20 ਸਾਲ ਦੀ ਸਜ਼ਾ ਸੁਣਾਈ ਸੀ ,ਜਿਸ ਕਰਕੇ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ: ਇਰਾਕ ਦੇ ਉੱਤਰੀ ਸੂਬੇ ਕਿਰਕੁਕ ‘ਚ ਹਵਾਈ ਹਮਲੇ ‘ਚ ਆਈ.ਐੱਸ. ਦੇ 9 ਅੱਤਵਾਦੀ ਢੇਰ
-PTCNews