Wed, Nov 13, 2024
Whatsapp

ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ, 9 ਸਤੰਬਰ ਨੂੰ ਅਗਲੀ ਸੁਣਵਾਈ

Reported by:  PTC News Desk  Edited by:  Pardeep Singh -- September 07th 2022 01:14 PM
ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ, 9 ਸਤੰਬਰ ਨੂੰ ਅਗਲੀ ਸੁਣਵਾਈ

ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ, 9 ਸਤੰਬਰ ਨੂੰ ਅਗਲੀ ਸੁਣਵਾਈ

ਲੁਧਿਆਣਾ: ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਲੁਧਿਆਣਾ ਜ਼ਿਲ੍ਹਾ ਅਦਾਲਤ ਵਿਚ ਜ਼ਮਾਨਤ ਲਈ ਲਗਾਈ ਸੀ ਉਸ ਅਰਜ਼ੀ ਉੱਤੇ ਸੁਣਵਾਈ ਹੋਈ। ਇਸ ਦੌਰਾਨ ਕੋਰਟ ਵਿੱਚ ਜ਼ਮਾਨਤ ਅਰਜ਼ੀ ’ਤੇ ਬਹਿਸ ਹੋਈ ਜਿਸ ਤੋਂ ਬਾਅਦ ਅਦਾਲਤ ਨੇ 9 ਸਤੰਬਰ ਤੱਕ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ। ਵਿਜੀਲੈਂਸ ਵਿਭਾਗ ਵੱਲੋਂ ਵਾਟਸਐਪ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਮੋਬਾਈਲ ਨਾਲ ਸੰਬੰਧਿਤ ਸਾਰੀ ਜਾਣਕਾਰੀ ਇਕੱਠੀ ਕਰਨ ਲਈ ਟੈਕਨੀਕਲ ਟੀਮ ਕੰਮ ਕਰ ਰਹੀ ਹੈ। ਵਿਜੀਲੈਂਸ ਵਿਭਾਗ ਨੂੰ ਸ਼ੱਕ ਹੈ ਕਿ ਇਸ ਘੁਟਾਲੇ ਵਿੱਚ ਕਈ ਵੱਡੇ ਕਾਰੋਬਾਰੀਆਂ ਦਾ ਹੱਥ ਹੋਣ ਸੰਭਾਵਨਾ ਹੈ। ਵਿਜੀਲੈਂਸ ਦਾ ਇੱਥੇ ਤੱਕ ਸ਼ੱਕ ਹੈ ਕਿ ਵੱਡੇ ਕਾਰੋਬਾਰੀਆਂ ਵੱਲੋਂ ਪੈਸੇ ਇਨਵੈਸਟ ਕੀਤੇ ਗਏ ਸਨ। ਟੈਂਡਰ ਘੁਟਾਲੇ ਵਿੱਚ ਸਾਬਕਾ ਮੰਤਰੀ ਆਸ਼ੂ ਨੂੰ ਵਿਜੀਲੈਂਸ ਨੇ ਸੈਲੂਨ ਤੋਂ ਗ੍ਰਿਫ਼ਤਾਰ ਕੀਤਾ ਸੀ। ਆਸ਼ੂ ਨੂੰ 8 ਦਿਨ ਰਿਮਾਂਡ ਉੱਤੇ ਰੱਖਿਆ ਗਿਆ ਅਤੇ ਵਿਜੀਲੈਂਸ ਵੱਲੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਬਆਦ ਆਸ਼ੂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਸੀ। ਆਸ਼ੂ ਨੂੰ ਪਹਿਲਾਂ ਲੁਧਿਆਣਾ ਜੇਲ੍ਹ ਲਿਜਾਇਆ ਜਾ ਰਿਹਾ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਆਸ਼ੂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ 16 ਅਗਸਤ 2022 ਨੂੰ ਐਫਆਈਆਰ ਨੰਬਰ 11 ਦਰਜ ਕੀਤੀ ਗਈ ਸੀ। ਆਸ਼ੂ 'ਤੇ 2 ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਇਲਜ਼ਾਮ ਹੈ। ਆਸ਼ੂ 'ਤੇ ਛੋਟੇ ਠੇਕੇਦਾਰਾਂ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਟੈਂਡਰਾਂ ਵਿੱਚ ਦੁਰਵਿਵਹਾਰ ਕਰਨ ਦੇ ਦੋਸ਼ ਲਾਏ ਗਏ ਸਨ। ਇਹ ਵੀ ਪੜ੍ਹੋ:ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਕੇਂਦਰ ਨੂੰ ਜ਼ਮੀਨ ਦੀ ਪੇਸ਼ਕਸ਼ -PTC News


Top News view more...

Latest News view more...

PTC NETWORK