ਜਸਟਿਸ ਡੀ.ਵਾਈ. ਚੰਦਰਚੂੜ ਹੋਣਗੇ ਭਾਰਤ ਦੇ ਅਗਲੇ ਚੀਫ਼ ਜਸਟਿਸ, 9 ਨਵੰਬਰ ਨੂੰ ਚੁੱਕਣਗੇ ਸਹੁੰ
50th CJI DY Chandrachud: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਸਟਿਸ ਧਨੰਜੇ ਯਸ਼ਵੰਤ ਚੰਦਰਚੂੜ ਨੂੰ ਦੇਸ਼ ਦਾ ਅਗਲਾ ਚੀਫ਼ ਜਸਟਿਸ ਨਿਯੁਕਤ ਕੀਤਾ ਹੈ। 9 ਨਵੰਬਰ ਤੋਂ ਅਹੁਦਾ ਸੰਭਾਲਣ ਵਾਲੇ ਜਸਟਿਸ ਚੰਦਰਚੂੜ ਦੇਸ਼ ਦੇ 50ਵੇਂ ਚੀਫ਼ ਜਸਟਿਸ ਹੋਣਗੇ। ਉਨ੍ਹਾਂ ਦਾ ਕਾਰਜਕਾਲ 10 ਨਵੰਬਰ 2024 ਤੱਕ ਹੋਵੇਗਾ। ਉਹ ਜਸਟਿਸ ਯੂਯੂ ਲਲਿਤ ਦੀ ਥਾਂ ਲੈਣਗੇ, ਜੋ 8 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰ ਕਿਹਾ, "ਭਾਰਤ ਦੇ ਸੰਵਿਧਾਨ ਦੁਆਰਾ ਪ੍ਰਦਾਨ ਕੀਤੀ ਗਈ ਸ਼ਕਤੀ ਦੀ ਵਰਤੋਂ ਕਰਦੇ ਹੋਏ, ਰਾਸ਼ਟਰਪਤੀ ਨੇ 9 ਨਵੰਬਰ 2022 ਤੋਂ ਪ੍ਰਭਾਵੀ ਤੌਰ 'ਤੇ ਡਾ. ਜਸਟਿਸ ਡੀ.ਵਾਈ. ਚੰਦਰਚੂੜ ਨੂੰ ਭਾਰਤ ਦਾ ਮੁੱਖ ਜੱਜ ਨਿਯੁਕਤ ਕੀਤਾ ਹੈ।"
ਕਿਰਨ ਰਿਜਿਜੂ ਨੇ 9 ਨਵੰਬਰ ਨੂੰ ਹੋਣ ਵਾਲੇ ਰਸਮੀ ਸਹੁੰ ਚੁੱਕ ਸਮਾਗਮ ਲਈ ਜਸਟਿਸ ਡੀ.ਵਾਈ. ਚੰਦਰਚੂੜ ਨੂੰ ਸ਼ੁਭਕਾਮਨਾਵਾਂ ਦਿੱਤੀਆਂ।In exercise of the power conferred by the Constitution of India, Hon'ble President appoints Dr. Justice DY Chandrachud, Judge, Supreme Court as the Chief Justice of India with effect from 9th November, 22. — Kiren Rijiju (@KirenRijiju) October 17, 2022
ਮਈ 2016 ਵਿੱਚ ਜਸਟਿਸ ਡੀ.ਵਾਈ. ਚੰਦਰਚੂੜ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦੇ ਪਿਤਾ ਵਾਈ.ਵੀ. ਚੰਦਰਚੂੜ ਵੀ ਦੇਸ਼ ਦੇ ਚੀਫ਼ ਜਸਟਿਸ ਰਹਿ ਚੁੱਕੇ ਹਨ। ਸਭ ਤੋਂ ਲੰਬੇ ਸਮੇਂ ਤੱਕ ਸੀਜੇਆਈ ਰਹਿਣ ਦਾ ਰਿਕਾਰਡ ਵੀ ਵਾਈ.ਵੀ. ਚੰਦਰਚੂੜ ਦੇ ਨਾਂ ਦਰਜ ਹੈ। ਉਹ 1978 ਤੋਂ 1985 ਤੱਕ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਰਹੇ। ਇਹ ਵੀ ਪੜ੍ਹੋ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਨਹੀਂ ਮਿਲੀ ਜ਼ਮਾਨਤ ਹੋਰ ਜਾਣਕਾਰੀ 11 ਨਵੰਬਰ 1959 ਨੂੰ ਜਨਮੇ ਜਸਟਿਸ ਧਨੰਜੇ ਯਸ਼ਵੰਤ ਚੰਦਰਚੂੜ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਹਨ। ਉਨ੍ਹਾਂ ਨੇ ਦਿੱਲੀ ਯੂਨੀਵਰਸਿਟੀ ਤੋਂ ਐਲਐਲਬੀ ਕੀਤੀ ਹੈ। 1998 ਵਿੱਚ ਉਨ੍ਹਾਂ ਨੂੰ ਬੰਬੇ ਹਾਈ ਕੋਰਟ ਵਿੱਚ ਸੀਨੀਅਰ ਵਕੀਲ ਵਜੋਂ ਨਾਮਜ਼ਦ ਕੀਤਾ ਗਿਆ ਸੀ। ਉਹ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਵੀ ਰਹਿ ਚੁੱਕੇ ਹਨ। ਜਸਟਿਸ ਡੀ.ਵਾਈ. ਚੰਦਰਚੂੜ ਸਬਰੀਮਾਲਾ, ਸਮਲਿੰਗੀ ਸਬੰਧ, ਆਧਾਰ ਅਤੇ ਅਯੁੱਧਿਆ ਸਮੇਤ ਕਈ ਵੱਡੇ ਮਾਮਲਿਆਂ ਵਿੱਚ ਜੱਜ ਰਹਿ ਚੁੱਕੇ ਹਨ। -PTC NewsExtending my best wishes to Justice DY Chandrachud for the formal oath taking ceremony on 9th Nov. https://t.co/awrT3UMrFy pic.twitter.com/Nbd1OpEnnq
— Kiren Rijiju (@KirenRijiju) October 17, 2022