ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ ਭਲਕੇ ਹੋਵੇਗਾ ਅੰਤਿਮ ਸਸਕਾਰ
ਚੰਡੀਗੜ੍ਹ: ਪੰਜਾਬ ਦੇ ਪ੍ਰਸਿੱਧ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ ਭਲਕੇ ਭਾਵ 19 ਮਾਰਚ ਨੂੰ ਅੰਤਿਮ ਸਸਕਾਰ ਕੀਤਾ ਜਾਵੇਗਾ। ਸੰਦੀਪ ਦਾ ਅੰਤਿਮ ਸਸਕਾਰ ਉਸਦੇ ਪਿੰਡ ਨੰਗਲ ਅੰਬੀਆਂ ਵਿੱਚ ਕੀਤਾ ਜਾਵੇਗਾ। ਸੰਦੀਪ ਦੇ ਪਰਿਵਾਰ ਨੇ ਪੁਲਿਸ ਦੀ ਕਾਰਵਾਈ ਉੱਤੇ ਸੰਤੁਸ਼ਟੀ ਕਰਦੇ ਹੋਏ ਪੰਜਾਬ ਸਰਕਾਰ ਤੋਂ ਸੰਦੀਪ ਕਤਲ ਕੇਸ ਦੀ ਜਾਂਚ ਕਰਨ ਅਤੇ ਦੋਸ਼ੀਆ ਨੂੰ ਗ੍ਰਿਫ਼ਤਾਰੀ ਤੱਕ ਕਿਸੇ ਵੀ ਅਧਿਕਾਰੀ ਨੂੰ ਨਾ ਬਦਲਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਨਕੋਦਰ ਦੇ ਪਿੰਡ ਮੱਲੀਆ ਦੇ ਕਬੱਡੀ ਕੱਪ ਟੂਰਨਾਮੈਂਟ ਉੱਤੇ ਕਬੱਡੀ ਦੇ ਨਾਮਵਰ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲੀਆਂ ਮਾਰ ਦਿੱਤੀਆ ਸਨ ਅਤੇ ਉਸਦੀ ਮੌਤ ਹੋ ਗਈ ਸੀ। ਘਟਨਾ ਬਾਰੇ ਮਿਲੀ ਜਾਣਕਾਰੀ ਮੁਤਾਬਿਕ ਸੰਦੀਪ ਨੰਗਲ ਅੰਬੀਆਂ ਉੱਤੇ ਹਮਲਾ ਕਰਨ ਵਾਲਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਹੈ।ਇਸ ਗੋਲੀਬਾਰੀ ਵਿੱਚ ਇੱਕ ਹੋਰ ਨੌਜਵਾਨ ਜ਼ਖਮੀ ਹੋਇਆ ਹੈ, ਉਸਦੀ ਲੱਤ ਵਿਚ ਗੋਲੀ ਲੱਗੀ ਹੈ। ਇਹ ਵੀ ਪੜ੍ਹੋ:ਬੰਗਲਾਦੇਸ਼ ਦੇ ਇਸਕੋਨ ਰਾਧਾਕਾਂਤ ਮੰਦਿਰ ਦੀ ਭੰਨਤੋੜ, ਕਈ ਜ਼ਖਮੀ &n -PTC News