ਬਾਲੀਵੁੱਡ ਫ਼ਿਲਮ ਅਦਾਕਾਰਾ ਕੰਗਨਾ ਰਨੌਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
ਅੰਮ੍ਰਿਤਸਰ : ਬਾਲੀਵੁੱਡ ਫ਼ਿਲਮ ਅਦਾਕਾਰਾ ਕੰਗਨਾ ਰਨੌਤ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਹੈ। ਇਸ ਦੌਰਾਨ ਅਦਾਕਾਰਾ ਕੰਗਨਾ ਰਨੌਤ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੀ ਹੈ।
[caption id="attachment_501893" align="aligncenter" width="300"]
ਬਾਲੀਵੁੱਡ ਫ਼ਿਲਮ ਅਦਾਕਾਰਾ ਕੰਗਨਾ ਰਨੌਤਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ[/caption]
ਅਦਾਕਾਰਾ ਕੰਗਨਾ ਰਣੌਤ ਆਪਣੇ ਘਰ ਮਨਾਲੀ ਵਿਖੇ ਸਮਾਂ ਬਤੀਤ ਕਰ ਰਹੀ ਹੈ ਪਰ ਹਾਲ ਹੀ ਵਿੱਚ ਕੰਗਨਾ ਰਣੌਤ ਨੇ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ ਹੈ।
[caption id="attachment_501892" align="aligncenter" width="300"]
ਬਾਲੀਵੁੱਡ ਫ਼ਿਲਮ ਅਦਾਕਾਰਾ ਕੰਗਨਾ ਰਨੌਤਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ[/caption]
ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਕੰਗਨਾ ਰਨੌਤ ਨੇ ਕਿਹਾ ਹੈ ਕਿ ਉਹ ਪਹਿਲੀ ਵਾਰ ਪਰਿਵਾਰ ਸਮੇਤਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਹੈ। ਕੰਗਨਾ ਰਨੌਤ ਨੇ ਮੀਡੀਆ ਨਾਲ ਗੱਲਬਾਤ ਕਰਨ ਦੀਕੋਸ਼ਿਸ਼ ਕੀਤੀ ਪਰਪੰਜਾਬ ਪੁਲਿਸ ਦੀ ਮੀਡੀਆ ਨਾਲ ਧੱਕਾ ਮੁਕੀ ਦੇ ਚਲਦਿਆਂ ਗੱਲਬਾਤ ਨਹੀਂ ਹੋ ਸਕੀ।
[caption id="attachment_501896" align="aligncenter" width="300"]
ਬਾਲੀਵੁੱਡ ਫ਼ਿਲਮ ਅਦਾਕਾਰਾ ਕੰਗਨਾ ਰਨੌਤਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ[/caption]
ਦੱਸ ਦੇਈਏ ਕਿ ਕੰਗਨਾ ਦੇ ਬਾਡੀਗਾਰਡ ਕੁਮਾਰ ਹੇਜ ਨੂੰ ਹਾਲ ਹੀ ਵਿੱਚ ਕਰਨਾਟਕ ਦੇ ਉਸ ਦੇ ਜੱਦੀ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਜਿਸ 'ਤੇ ਕਥਿਤ ਤੌਰ ’ਤੇ ਮੁੰਬਈ ਦੀ ਇੱਕ ਔਰਤ ਨਾਲ ਧੋਖਾਧੜੀ ਕਰਨ ਦੇ ਇਲਜ਼ਾਮ ਲੱਗੇ ਸਨ। ਰਿਪੋਰਟਾਂ ਦੇ ਅਨੁਸਾਰ ਕੁਮਾਰ ਨੇ ਇਕ ਔਰਤ ਨਾਲ ਵਿਆਹ ਕਰਨ ਦਾ ਵਾਅਦਾ ਕਰਨ ਤੋਂ ਬਾਅਦ ਕਥਿਤ ਤੌਰ 'ਤੇ ਉਸ ਨਾਲ ਸਬੰਧ ਬਣਾਏ ਸੀ।
-PTCNews