ਸਦਨ 'ਚ ਬੇਇਜ਼ਤ ਹੋਣ ਵਾਲੇ ਡਿਪਟੀ ਸਪੀਕਰ ਨੇ ਕੀਤੀ ਖ਼ੁਦਕੁਸ਼ੀ
ਬੀਤੇ ਕੁਝ ਦਿਨ ਪਹਿਲਾਂ ਕਰਨਾਟਕ ਦੇ ਚਿਕਮੰਗਲੂਰ 'ਚ ਵਿਧਾਨ ਪ੍ਰੀਸ਼ਦ ਦੇ ਡਿਪਟੀ ਸਪੀਕਰ ਐੱਸ.ਐੱਲ. ਧਰਮੇਗੌੜਾ ਨਾਲ ਸਦਨ 'ਚ ਬਦਸਲੂਕੀ ਹੋਈ ਸੀ ਜਿਸ ਨੂੰ ਨਾ ਸਹਾਰਦੇ ਹੋਏ ਉਹਨਾਂ ਨੇ ਨੇ ਖ਼ੁਦਕੁਸ਼ੀ ਕਰ ਲਈ। ਐੱਸ ਐੱਲ ਦੀ ਲਾਸ਼ ਰੇਲਵੇ ਟਰੈਕ ਕੋਲ ਮਿਲੀ। ਲਾਸ਼ ਕੋਲੋਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਤੋਂ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਡਿਪਟੀ ਸਪੀਕਰ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕੀਤੀ ਹੈ।ਜਾਣਕਾਰੀ ਅਨੁਸਾਰ ਜੇ.ਡੀ.ਐੱਸ. ਨੇਤਾ ਦੀ ਲਾਸ਼ ਦੇਰ ਰਾਤ 2 ਵਜੇ ਰੇਲਵੇ ਟਰੈਕ ਕੋਲੋਂ ਬਰਾਮਦ ਹੋਈ। ਮੌਕੇ 'ਤੇ ਪਹੁੰਚੀ ਪੁਲਸ ਨੇ ਸੁਸਾਈਡ ਨੋਟ ਕਬਜ਼ੇ 'ਚ ਲੈ ਲਿਆ ਹੈ। ਸੁਸਾਈਡ ਨੋਟ 'ਚ ਕੀ ਲਿਖਿਆ ਹੈ, ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਸ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ 'ਚ ਜੁਟੀ ਹੈ।
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਕਰਨਾਟਕ ਵਿਧਾਨ ਪ੍ਰੀਸ਼ਦ 'ਚ ਕਾਂਗਰਸ ਨੇਤਾਵਾਂ ਨੇ ਧਰਮੇਗੌੜਾ ਨਾਲ ਬਦਸਲੂਕੀ ਕੀਤੀ ਸੀ ਅਤੇ ਉਨ੍ਹਾਂ ਨੂੰ ਕੁਰਸੀ ਤੋਂ ਖਿੱਚ ਕੇ ਉਠਾ ਦਿੱਤਾ ਸੀ। ਇਸ ਘਟਨਾ 'ਤੇ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਨੇ ਦੁਖ ਜ਼ਾਹਰ ਕਰਦੇ ਹੋਏ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਡਿਪਟੀ ਸਪੀਕਰ ਨੇ ਖ਼ੁਦਕੁਸ਼ੀ ਕਰ ਲਈ ਹੈ।