ਕਰਤਾਰਪੁਰ ਲਾਂਘਾ : ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਸਰਕਾਰ ਲਈ ਕੀਤਾ ਇਹ ਟਵੀਟ
ਕਰਤਾਰਪੁਰ ਲਾਂਘਾ : ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਸਰਕਾਰ ਲਈ ਕੀਤਾ ਇਹ ਟਵੀਟ:ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਅੱਜ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ।ਇਸ ਪਹਿਲਾਂ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਸਰਕਾਰ ਲਈ ਟਵੀਟ ਕੀਤਾ ਹੈ।ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਕਹਿਣਾ ਹੈ ਕਿ ਭਾਰਤ ਕਈ ਸਾਲਾਂ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦੀ ਮੰਗ ਕਰ ਰਿਹਾ ਸੀ ਪਰ ਪਾਕਿਸਤਾਨ ਨੇ ਇਸ ਵਾਰ ਸੁਚੱਜੀ ਕਾਰਵਾਈ ਕਰਨ ਦਾ ਹੌਂਸਲਾ ਦਿਖਾਇਆ ਹੈ।ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲ੍ਹਣ ਦਾ ਮਤਲਬ ਇਹ ਨਹੀਂ ਹੈ ਕਿ ਦੋਹਾਂ ਦੇਸ਼ਾਂ ਵਿਚਾਲੇ ਦੋ-ਪੱਖੀ ਗੱਲਬਾਤ ਸ਼ੁਰੂ ਹੋ ਜਾਵੇਗੀ।ਵਿਦੇਸ਼ ਮੰਤਰੀ ਨੇ ਪਾਕਿਸਤਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅੱਤਵਾਦ ਅਤੇ ਗੱਲਬਾਤ ਇਕੱਠਿਆਂ ਨਹੀਂ ਕੀਤੀ ਜਾ ਸਕਦੀ।
ਦੱਸ ਦੇਈਏ ਕਿ ਸੁਸ਼ਮਾ ਸਵਰਾਜ ਨੇ ਇਹ ਬਿਆਨ ਉਸ ਸਮੇਂ ਕੀਤਾ ਹੈ ਜਦੋਂ ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਸਾਰਕ ਸਿਖਰ ਸੰਮੇਲਨ ਲਈ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਭੇਜ ਸਕਦਾ ਹੈ।ਸੁਸ਼ਮਾ ਦੇ ਅੱਜ ਆਏ ਇਸ ਬਿਆਨ ਤੋਂ ਇਹ ਸਾਫ ਹੈ ਕਿ ਭਾਰਤ ਇਸ ਤਰ੍ਹਾਂ ਦੇ ਕਿਸੇ ਵੀ ਸੱਦੇ ਨੂੰ ਮੰਨਣ ਦੇ ਹੱਕ ਚ ਨਹੀਂ ਹੈ।
ਦੂਜੇ ਪਾਸੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ,ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ,ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ,ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਪਾਕਿਸਤਾਨ ਪੁੱਜ ਗਏ ਹਨ।
-PTCNewsFor many years the Indian Government has been asking for this (#Kartarpur) corridor, only now Pakistan responded positively. It doesn’t mean the bilateral dialogue will start because of this, terror & talks can’t go together. : EAM Sushma Swaraj pic.twitter.com/ixAUOYs2mf — ANI (@ANI) November 28, 2018