ਕੇਜਰੀਵਾਲ ਤੇ ਭਗਵੰਤ ਮਾਨ ਦਿੱਲੀ ਏਅਰਪੋਰਟ ਲਈ ਬੱਸ ਨੂੰ ਦਿੱਤੀ ਹਰੀ ਝੰਡੀ
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਬੱਸ ਸੇਵਾ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਟਰਾਂਸਪੋਰਟ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰੀ ਝੰਡੀ ਦਿੱਤੀ। ਇਸ ਮੌਕੇ ਟਰਾਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਅਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦੇ ਹਾਂ ਕਿ ਪੰਜਾਬ ਦੀ ਸਰਕਾਰੀ ਬੱਸ ਦਿੱਲੀ ਏਅਰਪੋਰਟ ਤੇ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਲਾਰਨਿੰਗ ਲਾਇਸੈਂਸੀ ਵੀ ਆਨਲਾਈਨ ਵੀ ਸ਼ੁਰੂ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕੇਜਰੀਵਾਲ ਦਾ ਧੰਨਵਾਦ ਕਰਦੇ ਹਾਂ ਕਿ ਜਿੰਨ੍ਹਾਂ ਨੇ ਸਰਕਾਰੀ ਬੱਸ ਸੇਵਾ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬੀਆਂ ਨੂੰ ਜੋ ਕਿਹਾ ਹੈ ਕਿ ਉਹ ਸਾਰੇ ਵਾਅਦੇ ਪੂਰੇ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਾਈਵੇਟ ਬੱਸ ਮਾਫੀਆ ਦੀ ਲੁੱਟ ਖਤਮ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਵੀ ਕੋਸ਼ਿਸ਼ ਕੀਤੀ ਪਰ ਕੋਈ ਹੱਲ ਨਹੀਂ ਹੋਇਆ ਸੀ। ਬੱਸ ਦੀ ਅੱਜ ਤੋਂ ਬੁਕਿੰਗ http://www.punbusonline.com/ ਤੇ http://www.pepsuonline.com 'ਤੇ ਸ਼ੁਰੂ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ 16 ਜੂਨ ਤੋਂ ਦਿੱਲੀ ਤੋਂ ਪੰਜਾਬ ਲਈ ਬੱਸਾਂ ਰਵਾਨਾ ਹੋਣਗੀਆਂ। ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਤੋਂ 1, 6 ਬੱਸਾਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਤੋਂ ਜਲੰਧਰ ਤੇ ਲੁਧਿਆਣਾ ਲਈ ਚੱਲਣ ਵਾਲੀਆਂ ਬੱਸਾਂ ਤੇ ਜਲੰਧਰ ਤੋਂ ਚੱਲਣ ਵਾਲੀਆਂ ਬੱਸਾਂ ਲੁਧਿਆਣਾ ਵਿਖੇ ਰੁਕਣਗੀਆਂ। ਤੁਹਾਨੂੰ ਦੱਸ ਦੇਈਏ ਕਿ ਪ੍ਰਾਈਵੇਟ ਬੱਸ ਉੱਤੇ 3000 ਦੇ ਕਰੀਬ ਕਿਰਾਇਆ ਵਸੂਲਿਆ ਜਾਂਦਾ ਹੈ ਪਰ ਹੁਣ ਸਰਕਾਰੀ ਬੱਸ ਉੱਤੇ ਅੰਮ੍ਰਿਤਸਰ ਤੋਂ 1320, ਜਲੰਧਰ ਤੋਂ 1170 ਰੁਪਏ ਅਤੇ ਲੁਧਿਆਣਾ ਤੋਂ ਦਿੱਲੀ ਦੇ ਸਿਰਫ਼ 1000 ਰੁਪਏ ਵਿੱਚ ਹੀ ਪਹੁੰਚ ਸਕਦੇ ਹਨ। ਇਹ ਵੀ ਪੜ੍ਹੋ:ਪਤੀ-ਪਤਨੀ ਦੇ ਝਗੜੇ ਨੇ 6 ਮਹੀਨੇ ਦੇ ਬੱਚੇ ਦੀ ਲਈ ਜਾਨ -PTC News