ਕੇਜਰੀਵਾਲ ਨੂੰ ਮੁੱਖ ਮੰਤਰੀ ਦਾ ਅਹੁਦਾ ਛੱਡਣਾ ਚਾਹੀਦਾ ਹੈ: ਅਕਾਲੀ ਦਲ
Kejriwal should step down as chief minister: Akali Dal
ਚੰਡੀਗੜ੍ਹ:ਭਾਰਤ ਦੇ ਰਾਸ਼ਟਰਪਤੀ ਵੱਲੋਂ 'ਆਪ' ਦੇ 20 ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤੇ ਜਾਣ ਦੇ ਫੈਸਲੇ ਉੱਤੇ ਲਾਈ ਮੋਹਰ ਨੇ ਇਸ ਦਾ ਗੱਲ ਦਾ ਖੁਲਾਸਾ ਕਰ ਦਿੱਤਾ ਹੈ ਕਿ ਉਹਨਾਂ ਦੀ ਸੰਸਦੀ ਸਕੱਤਰਾਂ ਵਜੋਂ ਨਿਯੁਕਤੀ ਗੈਰਕਾਨੂੰਨੀ ਅਤੇ ਗੈਰਸੰਵਿਧਾਨਿਕ ਸੀ। ਇਸ ਹੁਣ ਕੇਜਰੀਵਾਲ ਨੂੰ ਇਸ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
Kejriwal should step down as chief minister: Akali Dal: ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਹੀ।
ਉਹਨਾਂ ਕਿਹਾ ਕਿ ਇਹ ਫੈਸਲਾ ਬਿਲਕੁੱਲ ਸਹੀ ਸਮੇਂ ਆਇਆ ਹੈ, ਜਦੋਂ ਦਿੱਲੀ ਵਿਚ ਆਪ ਸਰਕਾਰ ਤਿੰਨ ਸਾਲ ਤੋਂ ਵਧੇਰੇ ਸਮਾਂ ਹੋ ਚੁੱਕਿਆ ਹੈ, ਜੋ ਇਸ ਵੱਲੋਂ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਪੂਰੇ ਕਰਨ ਅਤੇ ਆਪਣੀ ਕਾਰਗੁਜ਼ਾਰੀ ਵਿਖਾਉਣ ਲਈ ਕਾਫੀ ਸੀ।
Kejriwal should step down as chief minister: Akali Dal: ਹੁਣ ਇਹਨਾਂ 20 ਸੀਟਾਂ ਉੱਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਆਪ ਵੱਲੋਂ ਵਧੀਆ ਪ੍ਰਸਾਸ਼ਨ ਅਤੇ ਵਿਕਾਸ ਦੇ ਕੀਤੇ ਜਾਂਦੇ ਖੋਖਲੇ ਦਾਅਵਿਆਂ ਦੀ ਪੋਲ੍ਹ ਖੋਲ੍ਹ ਦੇਣਗੀਆਂ।
—PTC News