Sun, Nov 24, 2024
Whatsapp

ਕੇਜਰੀਵਾਲ 15 ਜੂਨ ਨੂੰ ਆਉਣਗੇ ਪੰਜਾਬ, CM ਮਾਨ ਨਾਲ ਦਿੱਲੀ ਏਅਰਪੋਰਟ ਲਈ ਬੱਸਾਂ ਨੂੰ ਦੇਣਗੇ ਹਰੀ ਝੰਡੀ

Reported by:  PTC News Desk  Edited by:  Pardeep Singh -- June 12th 2022 10:24 AM
ਕੇਜਰੀਵਾਲ 15 ਜੂਨ ਨੂੰ ਆਉਣਗੇ ਪੰਜਾਬ, CM ਮਾਨ ਨਾਲ ਦਿੱਲੀ ਏਅਰਪੋਰਟ ਲਈ ਬੱਸਾਂ ਨੂੰ ਦੇਣਗੇ ਹਰੀ ਝੰਡੀ

ਕੇਜਰੀਵਾਲ 15 ਜੂਨ ਨੂੰ ਆਉਣਗੇ ਪੰਜਾਬ, CM ਮਾਨ ਨਾਲ ਦਿੱਲੀ ਏਅਰਪੋਰਟ ਲਈ ਬੱਸਾਂ ਨੂੰ ਦੇਣਗੇ ਹਰੀ ਝੰਡੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਸੀ ਕਿ 15 ਜੂਨ ਨੂੰ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ।ਇਸ ਬੱਸ ਸੇਵਾ ਨੂੰ ਹਰੀ ਝੰਡੀ ਦੇਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਪੰਜਾਬ ਆ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸੀਐਮ ਕੇਜਰੀਵਾਲ 15 ਜੂਨ ਨੂੰ ਹਰੀ ਝੰਡੀ ਦੇ ਕੇ ਬੱਸ ਨੂੰ ਰਵਾਨਾ ਕਰਨਗੇ। ਇਸ ਬਾਰੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪ੍ਰੈਸ ਵਾਰਤਾ ਵਿੱਚ ਜਾਣਕਾਰੀ ਦਿੱਤੀ ਸੀ। ਪੰਜਾਬ ਦਾ ਟਰਾਂਸਪੋਰਟ ਵਿਭਾਗ 15 ਜੂਨ ਤੋਂ ਦਿੱਲੀ ਹਵਾਈ ਅੱਡੇ ਲਈ ਬੱਸ ਸੇਵਾ ਸ਼ੁਰੂ ਹੋਵੇਗੀ । 15 ਜੂਨ ਤੋਂ ਇਸ ਦੀ ਬੁਕਿੰਗ http://www.punbusonline.com/ ਤੇ http://www.pepsuonline.com 'ਤੇ ਸ਼ੁਰੂ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ 16 ਜੂਨ ਤੋਂ ਦਿੱਲੀ ਤੋਂ ਪੰਜਾਬ ਲਈ ਬੱਸਾਂ ਰਵਾਨਾ ਹੋਣਗੀਆਂ। ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਤੋਂ 1, 6 ਬੱਸਾਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਤੋਂ ਜਲੰਧਰ ਤੇ ਲੁਧਿਆਣਾ ਲਈ ਚੱਲਣ ਵਾਲੀਆਂ ਬੱਸਾਂ ਤੇ ਜਲੰਧਰ ਤੋਂ ਚੱਲਣ ਵਾਲੀਆਂ ਬੱਸਾਂ ਲੁਧਿਆਣਾ ਵਿਖੇ ਰੁਕਣਗੀਆਂ।  ਤੁਹਾਨੂੰ ਦੱਸ ਦੇਈਏ ਕਿ ਪ੍ਰਾਈਵੇਟ ਬੱਸ ਉੱਤੇ 3000 ਦੇ ਕਰੀਬ ਕਿਰਾਇਆ ਵਸੂਲਿਆ ਜਾਂਦਾ ਹੈ ਪਰ ਹੁਣ ਸਰਕਾਰੀ ਬੱਸ ਉੱਤੇ ਅੰਮ੍ਰਿਤਸਰ ਤੋਂ 1320, ਜਲੰਧਰ ਤੋਂ 1170 ਰੁਪਏ ਅਤੇ ਲੁਧਿਆਣਾ ਤੋਂ ਦਿੱਲੀ ਦੇ ਸਿਰਫ਼ 1000 ਰੁਪਏ ਵਿੱਚ ਹੀ ਪਹੁੰਚ ਸਕਦੇ ਹਨ। ਇਹ ਵੀ ਪੜ੍ਹੋ:Delhi Fire: ਕਰੋਲ ਬਾਗ ਦੇ ਗੱਫਾਰ ਮਾਰਕੀਟ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 39 ਗੱਡੀਆਂ -PTC News


Top News view more...

Latest News view more...

PTC NETWORK