ਪੰਜਾਬ ਨੂੰ ਧਰਮ ਦੇ ਨਾਂਅ 'ਤੇ ਵੰਡਣਾ ਚਾਹੁੰਦਾ ਹੈ ਕੇਜਰੀਵਾਲ: ਸੰਯੁਕਤ ਸਮਾਜ ਮੋਰਚਾ
ਚੰਡੀਗੜ੍ਹ: ਸੰਯੁਕਤ ਸਮਾਜ ਮੋਰਚਾ ਦੇ ਮੋਹਾਲੀ ਤੋਂ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਪ੍ਰੈਸ ਵਾਰਤਾ ਕੀਤੀ ਹੈ ਅਤੇ ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਕੇਜਰੀਵਾਲ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੀਸੀ ਵਿੱਚ ਇਕ ਅਡੀਓ ਸੁਣਾਈ ਹੈ ਜਿਸ ਵਿੱਚ ਇਕ ਮਹਿਲਾ ਗੱਲ ਕਰ ਰਹੀ ਹੈ ਅਤੇ ਆਡੀਓ ਵਿੱਚ ਮੋਹਾਲੀ ਦੇ ਆਪ ਦੇ ਉਮਦੀਵਾਰ ਕੁਲਵੰਤ ਸਿੰਘ ਨੂੰ ਟਿਕਟ 20 ਕਰੜੋ ਵਿੱਚ ਦੇਣ ਦਾ ਜ਼ਿਕਰ ਹੋਇਆ ਹੈ। ਇਸ ਮੌਕੇ ਰਵਨੀਤ ਬਰਾੜ ਨੇ ਕੇਜਰੀਵਾਲ ਉੱਤੇ ਇਲਜ਼ਾਮ ਲਗਾਏ ਹਨ ਕਿ ਕੇਜਰੀਵਾਲ ਨੇ ਰੁਪਏ ਲੈ ਕੇ ਟਿਕਟਾਂ ਵੇਚੀਆ ਹਨ। ਉਨ੍ਹਾਂ ਨੇ ਕਿਹਾ ਹੈ ਕੇਜਰੀਵਾਲ ਲੋਕਾਂ ਨੂੰ ਧਰਮ ਦੇ ਨਾਂਅ ਉੱਤੇ ਵੰਡਣਾ ਚਾਹੁੰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਨਹੀਂ ਹੈ ਸਗੋਂ ਇਹ ਧਨਾਢਾਂ ਦੀ ਪਾਰਟੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਬਰਬਾਦ ਕਰ ਦੇਵੇਗੀ। ਰਵਨੀਤ ਬਰਾੜ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਸੀਐਮ ਦਾ ਚਿਹਰੇ ਦਾ ਸਰਵੇ ਜੋ ਕੀਤਾ ਹੈ ਉਹ ਸਰਵੇ ਝੂਠਾ ਹੈ। ਰਵਨੀਤ ਬਰਾੜ ਨੇ ਕਿਹਾ ਹੈ ਕਿ ਸੀਐਮ ਚਿਹਰਾ ਤਿੰਨ ਦਿਨ ਪਹਿਲਾ ਹੀ ਤੈਅ ਹੋ ਚੁੱਕਿਆ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਬੇਕੂਫ ਨਾ ਬਣਾਓ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਉਮੀਦਵਾਰ ਨਹੀਂ ਦਿੱਤੇ ਹਨ ਉਨ੍ਹਾਂ ਨੇ ਧਨਾਢਾਂ ਤੋਂ ਪੈਸੇ ਲੈ ਕੇ ਟਿਕਟਾਂ ਵੇਚੀਆਂ ਹਨ। ਇਹ ਵੀ ਪੜ੍ਹੋ:ਕਾਂਗਰਸ ਵੱਲੋਂ 13 ਨੁਕਾਤੀ ਰੁਜ਼ਗਾਰ, ਸਿੱਖਿਆ ਅਤੇ ਸਿਹਤ ਸਹੂਲਤਾਂ 'ਤੇ ਕੇਂਦਰਿਤ ਚੋਣ ਪੱਤਰ ਜਾਰੀ -PTC News