Wed, Nov 13, 2024
Whatsapp

ਕੇਜਰੀਵਾਲ ਦਾ ਚੰਨੀ 'ਤੇ ਤੰਜ, ਵਿਧਾਇਕ ਨਾ ਬਣੇ ਤਾਂ CM ਕਿਵੇਂ ਬਣਨਗੇ

Reported by:  PTC News Desk  Edited by:  Pardeep Singh -- February 13th 2022 03:04 PM -- Updated: February 13th 2022 03:13 PM
ਕੇਜਰੀਵਾਲ ਦਾ ਚੰਨੀ 'ਤੇ ਤੰਜ, ਵਿਧਾਇਕ ਨਾ ਬਣੇ ਤਾਂ CM ਕਿਵੇਂ ਬਣਨਗੇ

ਕੇਜਰੀਵਾਲ ਦਾ ਚੰਨੀ 'ਤੇ ਤੰਜ, ਵਿਧਾਇਕ ਨਾ ਬਣੇ ਤਾਂ CM ਕਿਵੇਂ ਬਣਨਗੇ

ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਸਿਆਸਤ ਗਰਮਾਈ ਹੋਈ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੋਵੇਂ ਸੀਟਾਂ ਤੋਂ ਹਾਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਨੀ ਸਾਹਿਬ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਭਦੌੜ ਤੇ ਚਮਕੌਰ ਸਾਹਿਬ ਤੋਂ ਬੁਰੀ ਤਰ੍ਹਾਂ ਹਾਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਚਮਕੌਰ ਸਾਹਿਬ 'ਚ 'ਆਪ' 52 ਫੀਸਦੀ ਹੈ ਅਤੇ ਭਦੌੜ 'ਚ 48 ਫੀਸਦੀ 'ਆਪ' ਹੈ। ਜਦ ਉਹ ਵਿਧਾਇਕ ਹੀ ਨਹੀਂ ਬਣਨਗੇ ਤਾਂ ਸੀਐਮ ਨਹੀਂ ਬਣਨਗੇ।ਕੇਜਰੀਵਾਲ ਦਾ ਚੰਨੀ 'ਤੇ ਤੰਜ, ਵਿਧਾਇਕ ਨਾ ਬਣੇ ਤਾਂ CM ਕਿਵੇਂ ਬਣਨਗੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਪੰਜਾਬ ਕੀ ਚਲਾਏਗੀ ਜੋ ਖੁਦ ਇਕੱਠੀ ਨਹੀਂ ਹੋ ਕੇ ਚੱਲਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਸਰਕਸ ਬਣ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਦੇ ਲੀਡਰਾਂ ਵਿਚਾਲੇ ਆਪਸੀ ਲੜਾਈਆਂ ਹੋ ਰਹੀਆਂ ਹਨ।ਕੇਜਰੀਵਾਲ ਦਾ ਚੰਨੀ 'ਤੇ ਤੰਜ, ਵਿਧਾਇਕ ਨਾ ਬਣੇ ਤਾਂ CM ਕਿਵੇਂ ਬਣਨਗੇ ਉਨ੍ਹਾਂ ਕਿਹਾ ਹੈ ਕਿ ਰਾਜਾ ਵੜਿੰਗ ਕਹਿ ਰਹੇ ਹਨ ਕਿ ਮੈਨੂੰ ਮਨਪ੍ਰੀਤ ਬਾਦਲ ਹਰਾ ਰਹੇ ਹਨ। ਮਹਾਰਾਣੀ ਪ੍ਰਨੀਤ ਕੌਰ ਕੈਪਟਨ ਅਮਰਿੰਦਰ ਲਈ ਪ੍ਰਚਾਰ ਕਰ ਰਹੇ ਹਨ। ਰਾਣਾ ਗੁਰਜੀਤ ਦਾ ਲੜਕਾ ਤੇ ਚੰਨੀ ਦਾ ਭਰਾ ਵੀ ਕਾਂਗਰਸੀਆਂ ਨੂੰ ਹਰਾ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਸ ਲਈ ਜਿਹੜੇ ਖੁਦ ਇਕੱਠੇ ਨਹੀਂ ਹੋ ਸਕਦੇ, ਉਹ ਪੰਜਾਬ ਕਿਵੇਂ ਚਲਾਉਣਗੇ।ਕੇਜਰੀਵਾਲ ਦਾ ਚੰਨੀ 'ਤੇ ਤੰਜ, ਵਿਧਾਇਕ ਨਾ ਬਣੇ ਤਾਂ CM ਕਿਵੇਂ ਬਣਨਗੇ ਇਸ ਮੌਕੇ ਭਗਵੰਤ ਮਾਨ ਦਾ ਕਹਿਣਾ ਹੈ ਕਿ ਕੇਜਰੀਵਾਲ ਅਗਲੇ ਪੰਜ ਦਿਨਾਂ ਤੱਕ ਚੋਣ ਪ੍ਰਚਾਰ ਕਰਨਗੇ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਸਿਹਤ ਸਹੂਲਤਾਂ, ਸਿੱਖਿਆ ਅਤੇ ਰੁਜ਼ਗਾਰ ਲਈ ਵੱਡੀਆਂ ਨੀਤੀਆ ਲੈ ਕੇ ਆਵਾਂਗੇ। ਇਹ ਵੀ ਪੜ੍ਹੋ:ਹੁਣ ਫਲਾਈਟ ਨਾ ਲੇਟ ਹੋਵੇਗੀ ਨਾ ਹੀ ਰੱਦ, ਜਾਣੋ ਕਿਉਂ -PTC News


Top News view more...

Latest News view more...

PTC NETWORK