ਕੀਨੀਆ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਮੌਤਾਂ, ਕਈ ਜ਼ਖਮੀ
ਕੀਨੀਆ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਮੌਤਾਂ, ਕਈ ਜ਼ਖਮੀ,ਨੈਰੋਬੀ: ਉੱਤਰ-ਪੱਛਮੀ ਕੀਨੀਆ ’ਚ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ ਘੱਟ ਤੋਂ ਘੱਟ 6 ਲੋਕਾਂ ਦੀ ਮੌਤ ਹੋ ਗਈ ਤੇ 9 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਨੈਰੋਬੀ-ਨਕੁਰ ਹਾਈਵੇਅ ’ਤੇ ਇਕ ਮਿੰਨੀ ਬੱਸ ਤੇ ਟਰੱਕ ਵਿਚਾਲੇ ਆਹਮਣੇ-ਸਾਹਮਣੇ ਟੱਕਰ ਹੋ ਗਈ ਤੇ 9 ਹੋਰ ਲੋਕ ਜ਼ਖਮੀ ਹੋ ਗਏ।
ਸ਼ੁਰੂਆਤੀ ਜਾਂਚ ’ਚ ਪਤਾ ਲੱਗਿਆ ਹੈ ਕਿ ਮਿੰਨੀ ਬਸ ਚਾਲਕ ਦੀ ਗਲਤੀ ਕਾਰਨ ਇਹ ਹਾਦਸਾ ਹੋਇਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜਾ ਲੈਂਦੇ ਹੋਏ ਲਾਸ਼ਾਂ ਨੂੰ ਬਰਾਮਦ ਕਰ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਹੋਰ ਪੜ੍ਹੋ:ਨਸ਼ੇ ਨੇ ਉਜਾੜੇ 2 ਹੋਰ ਘਰ, ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ
ਉਧਰ ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਹਾਦਸੇ ’ਚ ਪੰਜ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਮਿੰਨੀ ਬਸ ਚਾਲਕ ਦੀ ਹਸਪਤਾਲ ਲਿਜਾਂਦਿਆਂ ਮੌਤ ਹੋ ਗਈ।
-PTC News