ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਇੱਕ ਹੋਰ ਨੌਜਵਾਨ ਦੀ ਹੋਈ ਮੌਤ
ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਇੱਕ ਹੋਰ ਨੌਜਵਾਨ ਦੀ ਹੋਈ ਮੌਤ,ਖਡੂਰ ਸਾਹਿਬ: ਪੰਜਾਬ 'ਚ ਨਸ਼ਿਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਆਏ ਦਿਨ ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਮੌਤ ਦੇ ਘਾਟ ਉਤਰ ਰਹੀ ਹੈ।ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।
ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਕਸਬਾ ਖਡੂਰ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿਥੇ ਨੌਜਵਾਨ ਦੀ ਨਸ਼ਿਆਂ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਾਹਬ ਸਿੰਘ ਵਜੋਂ ਹੋਈ ਹੈ।
ਹੋਰ ਪੜ੍ਹੋ: ਸੰਗਰੂਰ ਦੇ ਸੁਨਾਮ 'ਚ ਦਲਿਤ ਨੌਜਵਾਨ ਦੀ ਹੋਈ ਕੁੱਟਮਾਰ, ਵੀਡੀਓ ਹੋਈ ਵਾਇਰਲ
ਪਰਿਵਾਰਿਕ ਮੈਬਰਾਂ ਦਾ ਕਹਿਣਾ ਹੈ ਕਿ ਸਾਹਬ ਸਿੰਘ ਨਸ਼ਿਆਂ ਦਾ ਆਦੀ ਸੀ ਅਤੇ ਇਕ ਦਿਨ ਉਹ ਦੋਵੇਂ ਆਪਣੇ ਕੰਮ 'ਤੇ ਗਏ ਹੋਏ ਸਨ ਤਾਂ ਪਿੱਛੋਂ ਉਨ੍ਹਾਂ ਦੇ ਪੁੱਤਰ ਨੇ ਆਪਣੇ ਪੱਟ 'ਚ ਨਸ਼ੇ ਵਾਲਾ ਟੀਕਾ ਲਗਾ ਲਿਆ।ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
-PTC News