ਨਸ਼ੇ ਦੇ ਦੈਂਤ ਨੇ ਨਿਗਲਿਆ ਦੋ ਭੈਣਾਂ ਦਾ ਇਕਲੌਤਾ ਭਰਾ, ਸਦਮੇ 'ਚ ਪਰਿਵਾਰ
ਨਸ਼ੇ ਦੇ ਦੈਂਤ ਨੇ ਨਿਗਲਿਆ ਦੋ ਭੈਣਾਂ ਦਾ ਇਕਲੌਤਾ ਭਰਾ, ਸਦਮੇ 'ਚ ਪਰਿਵਾਰ,ਖਡੂਰ ਸਾਹਿਬ : ਪੰਜਾਬ 'ਚ ਨਸ਼ੇ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਖਡੂਰ ਸਾਹਿਬ ਦੇ ਪਿੰਡ ਜਾਤੀ ਉਮਰਾ ਤੋਂ ਸਾਹਮਣੇ ਆਇਆ ਹੈ, ਜਿਥੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ।
[caption id="attachment_300187" align="aligncenter" width="257"] ਨਸ਼ੇ ਦੇ ਦੈਂਤ ਨੇ ਨਿਗਲਿਆ ਦੋ ਭੈਣਾਂ ਦਾ ਇਕਲੌਤਾ ਭਰਾ, ਸਦਮੇ 'ਚ ਪਰਿਵਾਰ[/caption]
ਮ੍ਰਿਤਕ ਦੀ ਪਹਿਚਾਣ ਸ਼ਮਸ਼ੇਰ ਸਿੰਘ ਉਮਰ 19 ਸਾਲ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਮੁਤਾਬਕ ਸ਼ਮਸ਼ੇਰ ਸਿੰਘ ਨਸ਼ੇ ਦਾ ਆਦੀ ਸੀ ਅਤੇ ਉਹ ਜਲੰਧਰ ਕੰਮ ਤੋਂ ਘਰ ਵਾਪਸ ਆਉਂਦੇ ਸਮੇਂ ਕਸਬਾ ਜੰਡਿਆਲਾ ਗੁਰੂ ਨੇੜੇ ਨਸ਼ੇ ਦਾ ਟੀਕਾ ਲਗਾ ਲਿਆ ਅਤੇ ਵਾਪਸ ਘਰ ਵੱਲ ਚੱਲਣ ਲੱਗਾ ਤਾਂ ਉਹ ਸੜਕ 'ਤੇ ਡਿੱਗ ਗਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਹੋਰ ਪੜ੍ਹੋ: ਚਾਰ ਸਾਲ ਪਹਿਲਾਂ ਆਸਟ੍ਰੇਲੀਆ ਕ੍ਰਿਕਟ ਟੀਮ ਨੇ ਗਵਾਇਆ ਸੀ ਇਸ ਦਿੱਗਜ ਖਿਡਾਰੀ ਨੂੰ, ਪੜ੍ਹੋ ਪੂਰੀ ਖਬਰ
[caption id="attachment_300186" align="aligncenter" width="300"]
ਨਸ਼ੇ ਦੇ ਦੈਂਤ ਨੇ ਨਿਗਲਿਆ ਦੋ ਭੈਣਾਂ ਦਾ ਇਕਲੌਤਾ ਭਰਾ, ਸਦਮੇ 'ਚ ਪਰਿਵਾਰ[/caption]
ਸ਼ਮਸ਼ੇਰ ਆਪਣੇ ਪਿਛੇ 2 ਨੌਜਵਾਨ ਭੈਣਾਂ ਨੂੰ ਛੱਡ ਗਿਆ ਹੈ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
-PTC News