ਰਾਜਪੁਰਾ ਥਾਣੇ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖੇ, ਪੰਨੂ ਨੇ ਵੀਡੀਓ ਰਿਲੀਜ਼ ਕਰ ਕੇ ਦਿੱਤੀ ਚਿਤਾਵਨੀ
ਪਟਿਆਲਾ : ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਲਗਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਦੋ ਖਾਲਿਸਤਾਨ ਸਮਰਥਕਾਂ ਦੀ ਗ੍ਰਿਫ਼ਤਾਰੀ ਤੋਂ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਭੜਕ ਗਏ। ਵੀਡੀਓ ਜਾਰੀ ਕਰ ਕੇ ਪਟਿਆਲਾ ਰੇਂਜ ਦੇ ਆਈਜੀ ਛੀਨਾ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਧਮਕੀਆਂ ਦਿੱਤੀਆਂ ਤੇ ਰਾਜਪੁਰਾ ਸਦਰ ਥਾਣੇ ਦੇ ਬਾਹਰ ਕੁਝ ਤਸਵੀਰਾਂ ਵੀ ਦਿਖਾਈਆਂ, ਜਿਸ ਵਿੱਚ ਖਾਲਿਸਤਾਨ ਜ਼ਿੰਦਾਬਾਦ ਲਿਖਿਆ ਹੋਇਆ ਹੈ। ਪੰਨੂ ਨੇ ਧਮਕੀ ਦਿੱਤੀ ਹੈ ਕਿ ਜਲਦੀ ਹੀ ਖਾਲਿਸਤਾਨ ਦੇ ਸਮਰਥਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਗੱਡੀਆਂ ਉਪਰ ਖਾਲਿਸਤਾਨ ਜ਼ਿੰਦਾਬਾਦ ਲਿਖਣਗੇ। ਪੰਨੂ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਪੰਜਾਬ ਪੁਲਿਸ ਨੇ ਕੋਈ ਟੀਮ ਨਹੀਂ ਬਣਾਈ। ਦਰਬਾਰ ਸਾਹਿਬ ਵਿੱਚ ਬੇਅਦਬੀ ਹੋਈ ਉਸ ਦੇ ਮੁਲਜ਼ਮਾਂ ਨੂੰ ਫੜਨ ਲਈ ਕੋਈ ਟੀਮ ਨਹੀਂ ਬਣਾਈ ਗਈ। ਉਨ੍ਹਾਂ ਨੇ ਕਿਹਾ ਕਿ ਤੁਸੀ ਦੋ ਸਿੱਖਾਂ ਨੂੰ ਗ੍ਰਿਫ਼ਤਾਰ ਕਰ ਕੇ ਵਾਹ-ਵਾਟ ਖੱਟ ਰਹੇ ਹੋ। ਪੰਨੂ ਨੇ ਆਈਜੀ ਛੀਨਾ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਰਾਜਪੁਰੇ ਥਾਣੇ ਦੇ ਸਾਹਮਣੇ ਲੱਗੇ ਖ਼ਾਲਿਸਤਾਨ ਦੇ ਛਾਪੇ ਜੇ ਹਿੰਮਤ ਹੈ ਤਾਂ ਕਰੋ ਮੀਡੀਆ ਸਾਹਮਣੇ। ਉਸ ਨੇ ਕਿਹਾ ਕਿ ਪੰਜਾਬ ਵਿੱਚ ਖ਼ਾਲਿਸਤਾਨ ਰੈਫਰੰਡਮ ਦੀਆਂ ਵੋਟਾਂ 26 ਜਨਵਰੀ ਤੋਂ ਹੋਣਗੀਆਂ। ਜ਼ਿਕਰਯੋਗ ਹੈ ਕਿ ਸ੍ਰੀ ਕਾਲੀ ਮਾਤਾ ਮੰਦਰ ਦੀ ਕੰਧ ਉਤੇ ਖਾਲਿਸਤਾਨੀ ਪੋਸਟਰ ਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਦੀ ਪਛਾਣ ਹਰਵਿੰਦਰ ਸਿੰਘ ਉਰਫ ਡਾਲਰ ਅਤੇ ਪ੍ਰੇਮ ਉਰਫ ਏਕਮ ਵਾਸੀ ਪਿੰਡ ਸਲੇਮਪੁਰਾ ਸੇਖਾਂ, ਸ਼ੰਭੂ ਵਜੋਂ ਹੋਈ ਹੈ। ਪੁਲਿਸ ਅਨੁਸਾਰ ਡਾਲਰ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਮੈਂਬਰਾਂ ਦੇ ਸੰਪਰਕ ਵਿਚ ਸੀ ਤੇ ਇਸ ਨੇ ਪ੍ਰੇਮ ਨੂੰ ਵੀ ਆਪਣੇ ਨਾਲ ਰਲਾ ਲਿਆ ਸੀ। ਇਨ੍ਹਾਂ ਦੋਵਾਂ ਨੇ ਹੋਰ ਥਾਈਂ ਵੀ ਖਾਲਿਸਤਾਨੀ ਪੋਸਟਰ ਲਗਾਉਣੇ ਸਨ। ਇਸ ਮਾਮਲੇ 'ਤੇ ਆਈ.ਜੀ ਮੁਖਵਿੰਦਰ ਸਿੰਘ ਛੀਨਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਹਰਵਿੰਦਰ ਸਿੰਘ 2019 ਵਿਚ ਯਾਤਰੂ ਵੀਜ਼ਾ ਲੈ ਕੇ ਮਲੇਸ਼ੀਆ ਗਿਆ ਸੀ ਅਤੇ ਉਥੇ ਦੋ ਸਾਲ ਤੱਕ ਗੈਰ ਕਾਨੂੰਨੀ ਢੰਗ ਨਾਲ ਰਹਿੰਦਾ ਰਿਹਾ। ਇਸ ਦੌਰਾਨ ਉਹ ਸਿੱਖ ਫਾਰ ਜਸਟਿਸ ਦੇ ਸਰਗਰਮ ਮੈਂਬਰਾਂ ਦੇ ਸੰਪਰਕ ਵਿਚ ਆਇਆ। ਇਹ ਵੀ ਪੜ੍ਹੋ : ਮਹਿੰਗਾਈ ਤੋਂ ਰਾਹਤ! ਟਮਾਟਰ, ਪਿਆਜ਼ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ RATE