ਫ਼ਰੀਦਕੋਟ ਦੇ ਜ਼ਿਲ੍ਹਾ ਸੈਸ਼ਨ ਜੱਜ ਦੇ ਘਰ ਦੀ ਕੰਧ ਦੇ ਬਾਹਰ ਲਿਖਿਆ 'ਖਾਲਿਸਤਾਨ ਜ਼ਿੰਦਾਬਾਦ'
ਫਰੀਦਕੋਟ: ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਲਗਾਤਾਰ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਕ ਅਜਿਹੀ ਹੀ ਘਟਨਾ ਪੰਜਾਬ ਦੇ ਫਰੀਦਕੋਟ 'ਚ ਸੈਸ਼ਨ ਜੱਜ ਦੀ ਕੋਠੀ ਦੇ ਬਾਹਰ ਵੇਖਣ ਨੂੰ ਮਿਲੀ ਹੈ ਜਿੱਥੇ 'ਖਾਲਿਸਤਾਨ ਜ਼ਿੰਦਾਬਾਦ' ਦਾ ਨਾਅਰਾ ਲਿਖਿਆ ਹੈ। ਹਾਲਾਂਕਿ ਇਸ ਦਾ ਪਤਾ ਲੱਗਣ 'ਤੇ ਪੁਲਿਸ ਨੇ ਕਾਲਾ ਪੇਂਟ ਲਗਾ ਕੇ ਨਾਅਰਾ ਮਿਟਾ ਦਿੱਤਾ ਹੈ। ਇਸ ਤੋਂ ਪਹਿਲਾਂ ਫਰੀਦਕੋਟ ਵਿੱਚ ਵੀ ਪਾਰਕ ਦੀ ਕੰਧ ’ਤੇ ਇਹੋ ਨਾਅਰਾ ਲਿਖਿਆ ਹੋਇਆ ਸੀ। ਸੈਸ਼ਨ ਜੱਜ ਦੇ ਘਰ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰਾ ਲਿਖੇ ਜਾਣ ਤੋਂ ਬਾਅਦ ਫਰੀਦਕੋਟ ਪੁਲਿਸ ਹਰਕਤ ਵਿੱਚ ਆ ਗਈ। ਤੁਰੰਤ ਪੂਰੇ ਸ਼ਹਿਰ ਵਿੱਚ ਨਾਕਾਬੰਦੀ ਕਰ ਦਿੱਤੀ ਗਈ। ਇਸ ਤੋਂ ਇਲਾਵਾ ਸੈਸ਼ਨ ਜੱਜ ਦੀ ਕੋਠੀ ਨੂੰ ਆਉਣ-ਜਾਣ ਵਾਲੇ ਰਸਤੇ ਦੀ ਸੀਸੀਟੀਵੀ ਫੁਟੇਜ ਨੂੰ ਖੰਗਾਲੀ ਜਾ ਰਹੀ ਹੈ ਹਾਲਾਂਕਿ ਅਜੇ ਤੱਕ ਪੁਲਿਸ ਨੂੰ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ। ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦਾ ਜਨਮਦਿਨ: 13 ਦਿਨ ਪਹਿਲਾਂ ਹੀ ਦੁਨੀਆ ਨੂੰ ਅਲਵਿਦਾ ਕਹਿ ਗਏ ਮੂਸੇਵਾਲਾ ਇਸ ਤੋਂ ਪਹਿਲਾਂ ਫਰੀਦਕੋਟ ਦੀ ਬਾਜ਼ੀਗਰ ਬਸਤੀ ਦੇ ਪਾਰਕ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਲੱਗੇ ਗਏ ਸਨ। ਨਗਰ ਕੌਸਲ ਦੇ ਸਫ਼ਾਈ ਕਰਮਚਾਰੀ ਨੇ ਸਭ ਤੋਂ ਪਹਿਲਾਂ ਇਹ ਦੇਖਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪਟਿਆਲਾ ਵਿੱਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹਿੰਸਾ ਭੜਕ ਗਈ ਸੀ। ਕੁਝ ਸਿੱਖ ਜਥੇਬੰਦੀਆਂ ਨੇ ਸ਼ਿਵ ਸੈਨਾ ਦੇ ਇਸ ਮਾਰਚ ਦਾ ਵਿਰੋਧ ਕੀਤਾ ਜਿਸ ਤੋਂ ਬਾਅਦ ਸਥਿਤੀ ਵਿਗੜ ਗਈ ਅਤੇ ਦੋਵਾਂ ਪਾਸਿਆਂ ਤੋਂ ਪੱਥਰਬਾਜ਼ੀ ਹੋਈ। ਫਿਲਹਾਲ ਪੁਲਸ ਨੇ ਇਸ ਮਾਮਲੇ 'ਚ ਮਾਮਲਾ ਦਰਜ ਕਰਕੇ ਮੁੱਖ ਮੁਲਜ਼ਮਾਂ ਨੂੰ ਫੜ ਲਿਆ ਹੈ। -PTC News