ਹਿਮਾਚਲ ਵਿਧਾਨ ਸਭਾ ਦੇ ਮੁੱਖ ਗੇਟ 'ਤੇ ਲੱਗੇ ਖਾਲਿਸਤਾਨੀ ਝੰਡੇ
ਧਰਮਸ਼ਾਲਾ, 8 ਮਈ: ਧਰਮਸ਼ਾਲਾ 'ਚ ਐਤਵਾਰ ਸਵੇਰੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੁੱਖ ਗੇਟ ਅਤੇ ਚਾਰਦੀਵਾਰੀ 'ਤੇ ਖਾਲਿਸਤਾਨ ਦੇ ਝੰਡੇ ਬੰਨ੍ਹੇ ਹੋਏ ਪਾਏ ਗਏ।
ਇਹ ਵੀ ਪੜ੍ਹੋ: NCM ਨੇ ਤਜਿੰਦਰ ਬੱਗਾ ਨੂੰ ਗ੍ਰਿਫਤਾਰੀ ਦੌਰਾਨ ਪੱਗ ਬੰਨਣ ਦੀ ਇਜਾਜ਼ਤ ਨਾ ਦੇਣ 'ਤੇ ਸੱਤ ਦਿਨਾਂ ਦੇ ਅੰਦਰ ਰਿਪੋਰਟ ਮੰਗੀ
ਪੁਲਿਸ ਮੁਤਾਬਕ ਝੰਡਾ ਸ਼ਨੀਵਾਰ ਦੇਰ ਰਾਤ ਜਾਂ ਐਤਵਾਰ ਤੜਕੇ ਬੰਨ੍ਹਿਆ ਗਿਆ ਹੋ ਸਕਦਾ ਹੈ।
ਪੁਲਿਸ ਅਧਿਕਾਰੀਆਂ ਵੱਲੋਂ ਖਾਲਿਸਤਾਨ ਦੇ ਝੰਡੇ ਉਤਾਰ ਦਿੱਤੇ ਗਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਦਾ ਮੰਨਣਾ ਹੈ ਕਿ ਇਹ ਪੰਜਾਬ ਦੇ ਕਿਸੇ ਸੈਲਾਨੀ ਦੀ ਹਰਕਤ ਹੋ ਸਕਦੀ ਹੈ ਅਤੇ ਇਸ ਸਬੰਧੀ ਮਾਮਲਾ ਦਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਬੀਐਸਐਫ ਵੱਲੋਂ ਜੰਮੂ ਖੇਤਰ 'ਚ ਕੌਮਾਂਤਰੀ ਸਰਹੱਦ ਨੇੜੇ ਪਾਕਿਸਤਾਨੀ ਡਰੋਨ 'ਤੇ ਗੋਲੀਬਾਰੀ
ਐਸਪੀ ਕਾਂਗੜਾ ਖੁਸ਼ਹਾਲ ਨੇ ਕਿਹਾ, "ਇਹ ਅੱਜ ਦੇਰ ਰਾਤ ਜਾਂ ਤੜਕੇ ਵਾਪਰਿਆ ਹੋ ਸਕਦਾ ਹੈ। ਅਸੀਂ ਵਿਧਾਨ ਸਭਾ ਦੇ ਗੇਟ ਤੋਂ ਖਾਲਿਸਤਾਨ ਦੇ ਝੰਡੇ ਉਤਾਰ ਦਿੱਤੇ ਹਨ। ਇਹ ਪੰਜਾਬ ਦੇ ਕੁਝ ਸੈਲਾਨੀਆਂ ਦੀ ਕਾਰਵਾਈ ਹੋ ਸਕਦੀ ਹੈ। ਅਸੀਂ ਅੱਜ ਕੇਸ ਦਰਜ ਕਰਨ ਜਾ ਰਹੇ ਹਾਂ।"
-PTC News