ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੇ ਹਾਲਾਤ 'ਚ ਹੋਈ ਮੌਤ, ਪਰਿਵਾਰ 'ਚ ਸੋਗ ਦੀ ਲਹਿਰ
ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੇ ਹਾਲਾਤ 'ਚ ਹੋਈ ਮੌਤ, ਪਰਿਵਾਰ 'ਚ ਸੋਗ ਦੀ ਲਹਿਰ,ਖੰਨਾ: ਖੰਨਾ ਦੇ ਪਿੰਡ ਲਿਬੜਾਂ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ ਇਥੇ ਇੱਕ 22 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ ਹੋ ਗਈ ਹੈ।
[caption id="attachment_281938" align="aligncenter" width="300"] ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੇ ਹਾਲਾਤ 'ਚ ਹੋਈ ਮੌਤ, ਪਰਿਵਾਰ 'ਚ ਸੋਗ ਦੀ ਲਹਿਰ[/caption]
ਮਿਲੀ ਜਾਣਕਾਰੀ ਮੁਤਾਬਕ ਮੌਤ ਹੋ ਜਾਣ ਦੀ ਵਜ੍ਹਾ ਨਸ਼ੇ ਦੀ ਓਵਰਡੋਜ਼ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਹਿਚਾਣ ਨਿਰਭੈ ਸਿੰਘ ਵਜੋਂ ਹੋਈ ਹੈ, ਜੋ ਕਿ 4 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਹਨਾਂ ਦੀ ਪਿਤਾ ਦੀ ਵੀ ਪਹਿਲਾਂ ਮੌਤ ਹੋ ਚੁੱਕੀ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਹੈ।
ਹੋਰ ਪੜ੍ਹੋ:ਕਪੂਰਥਲਾ ‘ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਵਿਦਿਆਰਥੀ ਦੀ ਇੰਝ ਹੋਈ ਮੌਤ
ਉਥੇ ਹੀ ਮ੍ਰਿਤਕ ਦੇ ਪਰਿਵਾਰ ਵਾਲੇ ਕਿਤੇ ਨਾ ਕਿਤੇ ਨਸ਼ੇ ਦੇ ਮਾਮਲੇ ਨੂੰ ਲੁਕਾਉਂਦੇ ਹੋਏ ਨਜ਼ਰ ਆਏ। ਪਰ ਇਥੇ ਉਹਨਾਂ ਇਹ ਵੀ ਕਿਹਾ ਕਿ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ ਤਾਂ ਜੋ ਕਿਸੇ ਹੋਰ ਪਰਿਵਾਰ ਦਾ ਪੁੱਤ ਇਸ ਅੱਗ 'ਚ ਸੜ੍ਹ ਕੇ ਸੁਆਹ ਨਾ ਹੋਵੇ।
[caption id="attachment_281937" align="aligncenter" width="300"]
ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੇ ਹਾਲਾਤ 'ਚ ਹੋਈ ਮੌਤ, ਪਰਿਵਾਰ 'ਚ ਸੋਗ ਦੀ ਲਹਿਰ[/caption]
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਾਇ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।
-PTC News