ਖੇਤ ਮਜ਼ਦੂਰ ਯੂਨੀਅਨ ਵੱਲੋਂ CM ਮਾਨ ਦੀ ਨਿੱਜੀ ਰਿਹਾਇਸ਼ ਅੱਗੇ ਪੱਕੇ ਮੋਰਚੇ ਦਾ ਐਲਾਨ
ਚੰਡੀਗੜ੍ਹ: ਖੇਤ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਪੰਜਾਬ ਦੇ ਸੀਐਮ ਭਗਵੰਤ ਮਾਨ ਦੀ ਨਿੱਜੀ ਰਿਹਾਇਸ਼ ਸੰਗਰੂਰ ਵਿਖੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਖੇਤ ਮਜ਼ਦੂਰ ਯੂਨੀਅਨ ਤੋਂ ਇਲਾਵਾ ਪੰਜਾਬ ਦੀਆਂ ਹੋਰ ਮਜ਼ਦੂਰ ਯੂਨੀਅਨਾਂ ਵੱਲੋਂ ਸਾਂਝੇ ਤੌਰ ਤੇ ਐਲਾਨ ਕੀਤਾ ਹੈ ਕਿ 12 ਤੋਂ 14 ਸਤੰਬਰ ਤੱਕ ਸੀਐਮ ਦੀ ਨਿੱਜੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ। ਪੱਕੇ ਮੋਰਚੇ ਨੂੰ ਲੈ ਕੇ ਪਿੰਡ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।
ਮਜ਼ਦੂਰ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਮਜ਼ਦੂਰਾਂ ਲਈ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ ਅਤੇ ਇਕ ਦਿਹਾੜੀ 700 ਰੁਪਏ ਨਿਸਚਿਤ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਪੰਚਾਇਤੀ ਜ਼ਮੀਨ ਵਿਚੋਂ ਮਜ਼ਦੂਰਾਂ ਨੂੰ ਘੱਟ ਕੀਮਤ ਉੱਤੇ ਪਲਾਟ ਦਿੱਤੇ ਜਾਣ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਮਜ਼ਦੂਰ ਬੇਘਰ ਹਨ ਉਨ੍ਹਾਂ ਫਰੀ ਪਲਾਟ ਦਿੱਤੇ ਜਾਣ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਮਜ਼ਦੂਰ ਲਾਲ ਲਕੀਰ ਵਿੱਚ ਬੈਠੇ ਹਨ ਉਨ੍ਹਾਂ ਨੂੰ ਮਾਲਕੀ ਹੱਕ ਦਿੱਤੇ ਜਾਣੇ ਚਾਹੀਦੇ ਹਨ।
ਮਜ਼ਦੂਰ ਯੂਨੀਅਨ ਦੇ ਆਗੂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਦਿੱਤੀ ਉਹ ਵੀ ਸਰਕਾਰ ਨੂੰ ਪੂਰੀ ਕਰਨੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੁਢਾਪਾ ਅਤੇ ਵਿਧਵਾ ਪੈਨਸ਼ਨ ਦੇਣ ਦੀ ਉਮਰ ਹੱਦ ਮਹਿਲਾਵਾਂ ਦੀ 55 ਸਾਲ ਅਤੇ ਮਰਦਾਂ ਦੀ 58 ਸਾਲ ਕਰਨੀ ਚਾਹੀਦੀ ਹੈ।
ਉਨ੍ਹਾਂ ਨੇ ਗਰੀਬ ਵਿਦਿਆਰਥੀਆਂ ਨੂੰ ਲੈ ਕੇ ਵਿਸ਼ੇਸ਼ ਵਜੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੋੜਵੰਦ ਵਿਦਿਆਰਥੀਆਂ ਨੂੰ ਚੰਗੇ ਵਜੀਫੇ ਦੇਣੇ ਚਾਹੀਦੇ ਹਨ ਤਾਂ ਕਿ ਉਹ ਉੱਚੇਰੀ ਸਿੱਖਿਆ ਲੈ ਸਕਣ। ਉਨ੍ਹਾਂ ਨੇ ਕਿਹਾ ਹੈ ਕਿ 12-14 ਸਤੰਬਰ ਤੱਕ ਪੱਕਾ ਮੋਰਚਾ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ: ਜ਼ਜਬੇ ਨੂੰ ਸਲਾਮ! ਇਨਸਾਨੀਅਤ ਦੀ ਮਿਸਾਲ ਬਣਿਆ ਬਠਿੰਡਾ ਦਾ ਇਹ ਆਟੋ ਚਾਲਕ, ਜਾਣੋ ਇਸਦੀ ਕਹਾਣੀ
-PTC News