Sat, Nov 9, 2024
Whatsapp

ਕਿਰਤੀ ਕਿਸਾਨ ਯੂਨੀਅਨ ਨੇ ਕੀਤਾ ਮੀਟਿੰਗ ਦਾ ਬਾਈਕਾਟ

Reported by:  PTC News Desk  Edited by:  Ravinder Singh -- July 05th 2022 03:18 PM
ਕਿਰਤੀ ਕਿਸਾਨ ਯੂਨੀਅਨ ਨੇ ਕੀਤਾ ਮੀਟਿੰਗ ਦਾ ਬਾਈਕਾਟ

ਕਿਰਤੀ ਕਿਸਾਨ ਯੂਨੀਅਨ ਨੇ ਕੀਤਾ ਮੀਟਿੰਗ ਦਾ ਬਾਈਕਾਟ

ਚੰਡੀਗੜ੍ਹ : ਕਿਰਤੀ ਕਿਸਾਨ ਨੇ ਅੱਜ ਮੀਟਿੰਗ ਦਾ ਬਾਈਕਾਟ ਕਰ ਦਿੱਤਾ। ਕਿਰਤੀ ਕਿਸਾਨ ਕਾਰਕੁੰਨਾਂ ਨੇ ਪੰਜਾਬ ਸਰਕਾਰ ਉਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਤੋਂ ਹੱਥ ਪਿੱਛੇ ਖਿੱਚਿਆ ਜਾ ਰਿਹਾ ਹੈ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਮਿੰਦਰ ਪਟਿਆਲਾ ਨੇ ਕਿਹਾ ਕਿ ਮੁੱਖ ਮੰਤਰੀ ਆਪਣੇ ਬੌਸ ਨੂੰ ਖੁਸ਼ ਕਰਨ ਦੀ ਬਜਾਏ ਪੰਜਾਬ ਬਾਰੇ ਸੋਚਣ। ਕਿਰਤੀ ਕਿਸਾਨ ਯੂਨੀਅਨ ਨੇ ਕੀਤਾ ਮੀਟਿੰਗ ਦਾ ਬਾਈਕਾਟਉਨ੍ਹਾਂ ਨੇ ਕਿਹਾ ਕਿ ਹੁਣ ਉਹ ਪੰਜਾਬ ਦੀ ਕਚਹਿਰੀ ਵਿੱਚ ਲੜਾਈ ਲੜਨਗੇ। ਕਾਬਿਲੇਗੌਰ ਹੈ ਕਿ ਕਿਰਤੀ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਦੀ ਪਾਣੀ ਦੇ ਮੁੱਦੇ ਉਤੇ ਮੁੱਖ ਮੰਤਰੀ ਨਾਲ ਮੀਟਿੰਗ ਹੋਣੀ ਸੀ। ਉਨ੍ਹਾਂ ਨੇ ਕਿਹਾ ਕਿ ਹੁਣ ਉਹ ਸਰਕਾਰ ਦੀਆਂ ਮੀਟਿੰਗਾਂ ਦਾ ਬਾਈਕਾਟ ਕਰਨਗੇ। ਜ਼ਿਕਰਯੋਗ ਹੈ ਕਿ ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਵਿੱਚ ਗੰਭੀਰ ਹੋ ਰਹੇ ਪਾਣੀ ਦੇ ਸੰਕਟ ਨੂੰ ਹੱਲ ਕਰਨ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਬੀਤੇ ਦਿਨੀਂ ਵਰ੍ਹਦੇ ਮੀਂਹ ਵਿੱਚ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ ਸੀ। ਝੋਨੇ ਦੀ ਲੁਆਈ ਦੇ ਰੁਝੇਵਿਆਂ ਅਤੇ ਮੀਂਹ ਦੇ ਬਾਵਜੂਦ ਪੰਜਾਬ ਭਰ ਵਿਚੋਂ ਵੱਡੀ ਗਿਣਤੀ ਵਿੱਚ ਕਿਰਤੀ ਕਿਸਾਨ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਪੁੱਡਾ ਗਰਾਊਂਡ ਵਿੱਚ ਸਵੇਰੇ ਇਕੱਠੇ ਹੋ ਗਏ ਸਨ। ਕਿਰਤੀ ਕਿਸਾਨ ਯੂਨੀਅਨ ਨੇ ਕੀਤਾ ਮੀਟਿੰਗ ਦਾ ਬਾਈਕਾਟਇੱਥੇ ਉਨ੍ਹਾਂ ਨੇ ਪੰਜਾਬ ਵਿੱਚ ਪਾਣੀ ਸੰਕਟ ਉਤੇ ਚਰਚਾ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ ਸੀ। ਮੁਹਾਲੀ ਪੁਲਿਸ ਨੇ ਵਾਈਪੀਐੱਸ ਚੌਕ ਨੇੜੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਦਾ ਯਤਨ ਕੀਤਾ ਸੀ ਪਰ ਕਿਸਾਨ ਪੁਲਿਸ ਰੋਕਾਂ ਤੋੜ ਕੇ ਅੱਗੇ ਵਧਣ ਲੱਗੇ ਤਾਂ ਅਧਿਕਾਰੀਆਂ ਨੇ ਕਿਸਾਨਾਂ ਦੀ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਵਾਉਣ ਦੀ ਪੇਸ਼ਕਸ਼ ਕੀਤੀ ਸੀ। ਕਿਰਤੀ ਕਿਸਾਨ ਯੂਨੀਅਨ ਨੇ ਕੀਤਾ ਮੀਟਿੰਗ ਦਾ ਬਾਈਕਾਟਇਸ ਦੌਰਾਨ ਮੁਹਾਲੀ ਦੇ ਐੱਸਡੀਐੱਮ ਹਰਬੰਸ ਸਿੰਘ ਨੇ ਕਿਰਤੀ ਕਿਸਾਨਾਂ ਦੀ 5 ਜੁਲਾਈ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਲਿਖਤੀ ਭਰੋਸਾ ਦੇ ਕੇ ਸ਼ਾਂਤ ਕੀਤਾ ਸੀ। ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਨੇ ਨਵੇਂ ਮੰਤਰੀਆਂ ਨੂੰ ਮਹਿਕਮੇ ਵੰਡੇ


Top News view more...

Latest News view more...

PTC NETWORK