ਕਿਸਾਨ ਤੇ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੰਤਰੀ ਹਰਭਜਨ ਸਿੰਘ ਈਟੀਓ ਤੇ ਇੰਦਰਬੀਰ ਨਿੱਝਰ ਦੀ ਰਿਹਾਇਸ਼ ਦਾ ਘਿਰਾਓ
ਅੰਮ੍ਰਿਤਸਰ : ਕਿਸਾਨ ਤੇ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਬਿਜਲੀ ਬਿਜਲੀ ਹਰਭਜਨ ਸਿੰਘ ਈਟੀਓ ਅਤੇ ਇੰਦਰਬੀਰ ਸਿੰਘ ਨਿੱਝਰ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਕਿਸਾਨਾਂ ਤੇ ਮਜ਼ਦੂਰਾਂ ਨੇ ਧਰਨੇ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਇਕੱਤਰ ਹੋਏ ਜ਼ਿਲ੍ਹੇ ਭਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਅਤੇ ਮਜ਼ਦੂਰ ਪੁੱਜੇ।
ਇਸ ਰੋਸ ਵਿਖਾਵੇ ਵਿਚ ਵੱਡੀ ਗਿਣਤੀ ਵਿਚ ਔਰਤਾਂ ਨੇ ਵੀ ਸ਼ਮੂਲੀਅਤ ਵੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦ ਤੱਕ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਹੋ ਜਾਂਦੀਆਂ ਉਨ੍ਹਾਂ ਵੱਲੋਂ ਵਿੱਢਿਆ ਗਿਆ ਸੰਘਰਸ਼ ਜਾਰੀ ਰਹੇਗੀ।
ਕਿਸਾਨ-ਮਜ਼ਦੂਰ ਜਥੇਬੰਦੀ ਵੱਲੋਂ ਅੰਮ੍ਰਿਤਸਰ ਵਿਚ ਮੰਤਰੀ ਹਰਭਜਨ ਸਿੰਘ ਈਟੀਓ ਤੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦੇ ਘਰਾਂ ਦਾ ਇਕ ਦਿਨਾਂ ਘਿਰਾਓ ਕਰਨ ਸਬੰਧੀ ਡੀਸੀ ਨੂੰ ਮੰਗ ਪੱਤਰ ਦੇ ਕੇ ਸੂਚਿਤ ਕੀਤਾ ਗਿਆ ਹੈ। ਜਥੇਬੰਦੀ ਵੱਲੋਂ 12 ਸਤੰਬਰ ਭਾਵ ਅੱਜ ਨਹਿਰੀ ਪਾਣੀ ਤੇ ਲਾਏ ਜਾ ਰਹੇ ਪ੍ਰੋਜੈਕਟ ਰੱਦ ਕਰਵਾਉਣ ਲਈ, ਨਹਿਰੀ ਪਾਣੀ ਖੇਤੀ ਸੈਕਟਰ ਨੂੰ ਦੇਣ ਦੀ ਮੰਗ, ਕਾਰਪੋਰੇਟਾਂ ਵੱਲੋਂ ਪਾਣੀ ਦੀ ਦੁਰਵਰਤੋਂ ਕਰਕੇ ਉਸ ਨੂੰ ਦੂਸ਼ਿਤ ਕਰਕੇ ਧਰਤੀ ਹੇਠ ਪਾਉਣ ਤੇ ਦਰਿਆਵਾਂ ਵਿਚ ਸੁੱਟਣਾ ਤੋਂ ਰੋਕਣ ਲਈ ਦੀ ਮੰਗ ਹੈ। ਇਸ ਤੋਂ ਇਲਾਵਾ ਬਰਸਾਤੀ ਪਾਣੀ ਨੂੰ ਧਰਤੀ ਹੇਠ ਰਿਚਾਰਜ ਕਰਨ ਲਈ ਪਾਲਿਸੀ ਬਣਾਉਣ, ਲੰਪੀ ਸਕਿਨ ਨਾਲ ਕਿਸਾਨਾਂ ਮਜ਼ਦੂਰਾਂ ਦੇ ਮਾਰੇ ਗਏ ਪਸ਼ੂ ਧਨ ਦਾ ਮੁਆਵਜ਼ਾ, ਐਮਐਸਪੀ ਗਰੰਟੀ ਕਨੂੰਨ ਬਣਾਉਣ, ਡਾ. ਸਵਾਮੀਨਾਥਨ ਰਿਪੋਰਟ ਲਾਗੂ ਕਰਵਾਉਣ ਲਈ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ।
-PTC News
ਇਹ ਵੀ ਪੜ੍ਹੋ : ਸੋਸ਼ਲ ਮੀਡੀਆ ਚੈਨਲ ਹੈਂਡਲਰ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ: HC