ਸੁਲਤਾਨਪੁਰ ਲੋਧੀ ਤੇ ਬਠਿੰਡਾ ਰੈਲੀ 'ਚ ਕਿਸਾਨਾਂ ਨੇ ਆਖੀਆਂ ਇਹ ਵੱਡੀਆਂ ਗੱਲਾਂ
ਦੁਆਬੇ ਦੀ ਧਰਤੀ ਸੁਲਤਾਨਪੁਰ ਲੋਧੀ ਵਿਖੇ ਕਾਲ਼ੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਹੋ ਰਹੀ ਕਿਸਾਨ ਮਹਾਂ ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਉਨ੍ਹਾਂ ਕੋਲ ਕੋਈ ਰਸਤਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਸ ਅੰਦੋਲਨ ਵਿਚ ਸਾਰੇ ਵਰਗਾਂ ਦੇ ਲੋਕ ਸ਼ਾਮਲ ਹੋ ਚੁੱਕੇ ਹਨ।ਕਿਸਾਨੀ ਅੰਦੋਲਨ ਦੁਨੀਆਂ ਦਾ ਸਭ ਤੋਂ ਵੱਡਾ ਅੰਦੋਲਨ ਬਣ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ 225 ਤੋਂ ਵੱਧ ਜਨਤਕ ਮਹਿਕਮਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਦਿੱਤਾ ਹੈ।
READ MORE : ਹਲਵਾਰਾ ਵਿਖੇ ਕਿਸਾਨ ਸੰਘਰਸ਼ ਨੂੰ ਸਮਰਪਿਤ ਕਵੀ ਦਰਬਾਰ ਵਿੱਚ 14 ਸਿਰਕੱਢ ਕਵੀਆਂ ਨੇ ਲਿਆ ਭਾਗ
ਇਸ ਮੌਕੇ ਦਿੱਲੀ ਅੰਦੋਲਨ ਵਿਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਜਰਮਨੀ ਵੱਲੋਂ 51000_51000 ਰੁਪਏ ਨਾਲ ਸਨਮਾਨਿਤ ਕੀਤਾ ਗਿਆ। ਕਿਸਾਨ ਮਹਾਂ ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਉਨ੍ਹਾਂ ਕੋਲ ਕੋਈ ਰਸਤਾ ਨਹੀਂ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਅੰਦੋਲਨ ਵਿਚ ਸਾਰੇ ਵਰਗਾਂ ਦੇ ਲੋਕ ਸ਼ਾਮਲ ਹੋ ਚੁੱਕੇ ਹਨ।ਕਿਸਾਨੀ ਅੰਦੋਲਨ ਦੁਨੀਆਂ ਦਾ ਸਭ ਤੋਂ ਵੱਡਾ ਅੰਦੋਲਨ ਬਣ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ 225 ਤੋਂ ਵੱਧ ਜਨਤਕ ਮਹਿਕਮਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਦਿੱਤਾ ਹੈ।