ਹਰਿਆਣਾ : ਕਰਨਾਲ 'ਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ , ਸਰਕਾਰ ਨੇ ਇੰਟਰਨੈਟ ਸੇਵਾਵਾਂ 'ਤੇ ਲਾਈ ਪਾਬੰਦੀ
ਕਰਨਾਲ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਆਗੂਆਂ ਨੇ ਯੂਪੀ ਦੇ ਮੁਜ਼ੱਫਰਨਗਰ ਤੋਂ ਬਾਅਦ ਅੱਜ ਹਰਿਆਣਾ ਦੇ ਕਰਨਾਲ (Karnal) ਵਿੱਚ ਕਿਸਾਨ ਮਹਾਂਪੰਚਾਇਤ (Karnal Kisan Mahapanchayat) ਬੁਲਾਈ ਹੈ। ਕਿਸਾਨਾਂ ਦੀ ਮਹਾਂਪੰਚਾਇਤ ਅਤੇ ਅਣਮਿੱਥੇ ਸਮੇਂ ਲਈ ਮਿੰਨੀ ਸਕੱਤਰੇਤ ਦੀ ਘੇਰਾਬੰਦੀ ਦੇ ਐਲਾਨ ਤੋਂ ਬਾਅਦ ਹੀ ਪ੍ਰਸ਼ਾਸਨ ਚੌਕਸ ਹੋ ਗਿਆ ਹੈ।
[caption id="attachment_530814" align="aligncenter" width="297"]
ਹਰਿਆਣਾ : ਕਰਨਾਲ 'ਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ , ਸਰਕਾਰ ਨੇ ਇੰਟਰਨੈਟ ਸੇਵਾਵਾਂ 'ਤੇ ਲਾਈ ਪਾਬੰਦੀ[/caption]
ਪੜ੍ਹੋ ਹੋਰ ਖ਼ਬਰਾਂ : ਪੰਜਾਬ ’ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ , ਜਾਣੋਂ ਕਿਉਂ
ਇਹੀ ਕਾਰਨ ਹੈ ਕਿ ਪ੍ਰਸ਼ਾਸਨ ਨੇ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਦੀ ਯੋਜਨਾ ਤੋਂ ਇੱਕ ਦਿਨ ਪਹਿਲਾਂ ਮੋਬਾਈਲ ਇੰਟਰਨੈਟ ਸੇਵਾਵਾਂ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸੋਸ਼ਲ ਮੀਡੀਆ ਰਾਹੀਂ ਗਲਤ ਜਾਣਕਾਰੀ ਅਤੇ ਅਫਵਾਹਾਂ ਫੈਲਾਉਣ ਨੂੰ ਰੋਕਿਆ ਜਾ ਸਕੇ। ਪ੍ਰਸ਼ਾਸਨ ਨੇ ਆਦੇਸ਼ ਵਿੱਚ ਕਿਹਾ ਹੈ ਕਿ ਕਰਨਾਲ ਜ਼ਿਲ੍ਹੇ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਸੋਮਵਾਰ ਦੁਪਹਿਰ 12:30 ਵਜੇ ਤੋਂ ਮੰਗਲਵਾਰ ਅੱਧੀ ਰਾਤ ਤੱਕ ਬੰਦ ਰਹਿਣਗੀਆਂ।
[caption id="attachment_530813" align="aligncenter" width="299"]
ਹਰਿਆਣਾ : ਕਰਨਾਲ 'ਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ , ਸਰਕਾਰ ਨੇ ਇੰਟਰਨੈਟ ਸੇਵਾਵਾਂ 'ਤੇ ਲਾਈ ਪਾਬੰਦੀ[/caption]
ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਇੰਟਰਨੈਟ ਸੇਵਾਵਾਂ ਮੁਅੱਤਲ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ ਕਰਨਾਲ ਤੋਂ ਇਲਾਵਾ ਕੁਰੂਕਸ਼ੇਤਰ, ਕੈਥਲ, ਪਾਣੀਪਤ ਅਤੇ ਜੀਂਦ ਸ਼ਾਮਲ ਹਨ। ਕੇਂਦਰੀ ਅਰਧ ਸੈਨਿਕ ਬਲਾਂ ਦੀਆਂ 10 ਕੰਪਨੀਆਂ ਸਮੇਤ ਸੁਰੱਖਿਆ ਬਲਾਂ ਦੀਆਂ 40 ਕੰਪਨੀਆਂ ਨੂੰ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਗਿਆ ਹੈ, ਜਿੱਥੇ ਸਥਾਨਕ ਅਧਿਕਾਰੀਆਂ ਨੇ ਪੰਜ ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਫੌਜਦਾਰੀ ਜਾਬਤਾ ਸੰਘਤਾ (ਸੀਆਰਪੀਸੀ) ਦੀ ਧਾਰਾ 144 ਦੇ ਤਹਿਤ ਮਨਾਹੀ ਦੇ ਆਦੇਸ਼ ਲਗਾਏ ਹਨ।
[caption id="attachment_530812" align="aligncenter" width="300"]
ਹਰਿਆਣਾ : ਕਰਨਾਲ 'ਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ , ਸਰਕਾਰ ਨੇ ਇੰਟਰਨੈਟ ਸੇਵਾਵਾਂ 'ਤੇ ਲਾਈ ਪਾਬੰਦੀ[/caption]
ਓਧਰ ਅੱਜ ਕਿਸਾਨਾਂ ਦੀ ਮਹਾਂਪੰਚਾਇਤ ਕਰਨਾਲ ਦੀ ਅਨਾਜ ਮੰਡੀ ਵਿੱਚ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਸੰਯੁਕਤ ਕਿਸਾਨ ਮੋਰਚੇ ਨੇ ਅਫਸੋਸ ਜਤਾਇਆ ਹੈ ਕਿ ਸ਼ਹੀਦ ਸੁਸ਼ੀਲ ਕਾਜਲ ਅਤੇ ਹੋਰ ਜ਼ਖਮੀ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਬਜਾਏ, ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਅਪਰਾਧੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਕਿਸਾਨਾਂ ਦੇ ਸਿਰ ਵੱਢਣ ਦੇ ਆਦੇਸ਼ ਦੇਣ ਵਾਲੇ ਅਧਿਕਾਰੀ ਦੇ ਖਿਲਾਫ ਕਾਰਵਾਈ ਕਰਨ ਦੀ ਬਜਾਏ ਸਰਕਾਰ ਨੇ ਉਨ੍ਹਾਂ ਨੂੰ ਇਨਾਮ ਦਿੱਤਾ ਹੈ।
[caption id="attachment_530811" align="aligncenter" width="246"]
ਹਰਿਆਣਾ : ਕਰਨਾਲ 'ਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ , ਸਰਕਾਰ ਨੇ ਇੰਟਰਨੈਟ ਸੇਵਾਵਾਂ 'ਤੇ ਲਾਈ ਪਾਬੰਦੀ[/caption]
ਇਸਦੇ ਨਾਲ ਹੀ ਸੰਯੁਕਤ ਕਿਸਾਨ ਮੋਰਚੇ ਨੇ ਸਾਰੇ ਕਿਸਾਨਾਂ ਨੂੰ ਹਰ ਹਾਲਤ ਵਿੱਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ, “ਹਰਿਆਣਾ ਸਰਕਾਰ ਕੋਲ ਇਕੋ ਇਕ ਚਾਲ ਬਚੀ ਹੈ ਕਿ ਕਿਸੇ ਤਰ੍ਹਾਂ ਹਿੰਸਾ ਭੜਕਾ ਕੇ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕੀਤਾ ਜਾਵੇ। ਇਸ ਲਈ ਕਿਸਾਨਾਂ ਨੂੰ ਖਾਸ ਤੌਰ 'ਤੇ ਸਾਵਧਾਨ ਰਹਿਣਾ ਚਾਹੀਦਾ ਹੈ ਕਿ ਉਹ ਸਰਕਾਰ ਅਤੇ ਇਸ ਦੇ ਏਜੰਟਾਂ ਨੂੰ ਅਜਿਹਾ ਕੋਈ ਵੀ ਕੰਮ ਕਰਨ ਦਾ ਮੌਕਾ ਨਾ ਦੇਣ ਅਤੇ ਹਿੰਸਾ ਦੀ ਕੋਈ ਗੁੰਜਾਇਸ਼ ਨਾ ਬਣਨ ਦੇਣ।
[caption id="attachment_530810" align="aligncenter" width="300"]
ਹਰਿਆਣਾ : ਕਰਨਾਲ 'ਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ , ਸਰਕਾਰ ਨੇ ਇੰਟਰਨੈਟ ਸੇਵਾਵਾਂ 'ਤੇ ਲਾਈ ਪਾਬੰਦੀ[/caption]
ਦੱਸ ਦਈਏ ਕਿ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਵੱਖ -ਵੱਖ ਸਰਹੱਦਾਂ 'ਤੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਹਨ। ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਕਿਸਾਨ ਆਗੂ ਸਰਕਾਰ ਦੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਕਿਸਾਨਾਂ ਦੀ ਘੱਟੋ -ਘੱਟ ਸਮਰਥਨ ਮੁੱਲ 'ਤੇ ਵੀ ਕਾਨੂੰਨ ਬਣਾਉਣ ਦੀ ਮੰਗ ਹੈ। ਕਿਸਾਨ ਆਗੂਆਂ ਨੇ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ।
-PTCNews