ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮਾਨ ਸਰਕਾਰ ਅਤੇ ਮੋਦੀ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ
ਸ੍ਰੀ ਅੰਮ੍ਰਿਤਸਰ ਸਾਹਿਬ, 27 ਮਈ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ 30 ਮਈ ਨੂੰ ਬਿਜਲੀ ਸਬੰਧੀ ਮੰਗਾਂ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ ਸੀ ਤੇ ਅੱਜ ਚੀਫ਼ ਬਾਰਡਰ ਜ਼ੋਨ ਅੰਮ੍ਰਿਤਸਰ ਨਾਲ ਵੀ ਮੀਟਿੰਗ ਕੀਤੀ ਗਈ। ਇਹ ਵੀ ਪੜ੍ਹੋ: ਗੁਰੂ ਕੇ ਬਾਗ ਦੇ ਮੋਰਚੇ ਦੀ ਸ਼ਤਾਬਦੀ ਵੀ ਵਿਸ਼ਾਲ ਪੱਧਰ ’ਤੇ ਜਾਵੇਗੀ ਮਨਾਈ ਝੋਨੇ ਦੀ ਸਿੱਧੀ ਬਿਜਾਈ ਲਈ ਪੋਰਟਲ 'ਤੇ ਰਜਿਸਟਰੇਸ਼ਨ ਦੀ ਸ਼ਰਤ ਨੂੰ ਹਟਾਉਣ ਦੀ ਵੀ ਮੰਗ ਕੀਤੀ ਗਈ। ਉਨ੍ਹਾਂ ਦਾ ਕਹਿਣਾ ਸੀ ਕਿ ਹਾਕਮ ਸਰਕਾਰਾਂ ਕਾਰਪੋਰੇਟ ਪੱਖੀ ਮਾਡਲ ਲਿਆ ਕੇ ਮੰਡੀਆਂ ਤੋੜਨ ਵਾਲੇ ਪਾਸੇ ਵੱਧ ਰਹੀ ਹੈ। ਮੂੰਗੀ ਦੀ ਫ਼ਸਲ ਮੰਡੀਆਂ ਵਿੱਚ ਆ ਗਈ ਹੈ ਪਰ ਸਰਕਾਰ ਦੀ ਖ਼ਰੀਦ ਅਜੇ ਤੱਕ ਸ਼ੁਰੂ ਨਹੀਂ ਹੋਈ। ਕਿਸਾਨ ਦੀ ਐਮਐਸਪੀ ਤੋਂ ਘੱਟ ਖ਼ਰੀਦ ਕੇ ਪ੍ਰਾਈਵੇਟ ਲੁੱਟ ਕੀਤੀ ਜਾ ਰਹੀ ਹੈ। ਸਰਵਣ ਸਿੰਘ ਦਾ ਕਹਿਣਾ ਹੈ ਕਿ ਨਸ਼ੇ ਕਾਰਨ ਨੌਜਵਾਨਾਂ ਦੀਆਂ ਹਰ ਰੋਜ਼ ਹੋ ਰਹੀਆਂ ਮੌਤਾਂ ਦਾ ਜ਼ੁੰਮੇਵਾਰ ਕੌਣ ਹੈ, ਨਸ਼ਾ ਮਾਫ਼ੀਆ ਪਹਿਲਾਂ ਨਾਲੋਂ ਵੀ ਵੱਧ ਗਿਆ ਹੈ, ਸਰਕਾਰ ਇਸ ਮੁੱਦੇ 'ਤੇ ਵੋਟਾਂ ਬਟੋਰ ਸਕਦੀ ਹੈ ਪਰ ਕੋਈ ਪੋਲਿਸੀ ਨਹੀਂ ਲਿਆ ਰਹੀ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਸੁੱਤਾ ਪਿਆ ਹੈ ਤੇ ਇਹ ਮੰਗ ਕੀਤੀ ਕਿ ਨਹਿਰੀ ਪਾਣੀ ਕਿਸਾਨਾਂ ਨੂੰ ਦਿੱਤਾ ਜਾਵੇ ਜਿਸ ਵਾਸਤੇ ਆਰਜ਼ੀ ਮੋਘੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਹਰ ਰੋਜ਼ ਵਿਗੜ ਰਹੀ ਹੈ, ਲੁੱਟਾਂ ਖੋਹਾਂ ਤੇ ਚੋਰੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਕਿਸਾਨ ਮਜ਼ਦੂਰ ਦੇ ਨੋਂਹ ਮਾਸ ਦੇ ਰਿਸ਼ਤੇ ਨੂੰ ਤੋੜਨ ਦੀਆਂ ਕੋਝੀਆਂ ਸਾਜ਼ਿਸ਼ਾਂ ਤਹਿਤ ਕਿਸਾਨਾਂ 'ਤੇ ਪਰਚੇ ਕੀਤੇ ਜਾ ਰਹੇ ਹਨ। ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ,ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਦਿੱਤਾ ਸੱਦਾ ਸਰਵਣ ਸਿੰਘ ਨੇ ਕਿਹਾ ਕਿ ਇਹ ਪਰਚੇ ਰੱਦ ਕਰਵਾਉਣ ਨੂੰ ਲੈ ਕੇ ਡੀ.ਐਸ.ਪੀ ਮਜੀਠਾ ਸਾਹਮਣੇ ਲੱਗਿਆ ਮੋਰਚਾ ਅੱਜ ਦਸਵੇਂ ਦਿਨ 'ਚ ਸ਼ਾਮਲ ਹੋ ਗਿਆ ਹੈ। ਪੁਲਿਸ ਪ੍ਰਸ਼ਾਸਨ ਮੰਗਾਂ ਦੇ ਨਿਪਟਾਰੇ ਵੱਲ ਵਧੇ ਨਹੀਂ ਤੇ ਆਉਣ ਵਾਲੇ ਦਿਨਾਂ ਵਿੱਚ ਸਘੰਰਸ ਦੀ ਰੂਪ ਰੇਖਾ ਹੋਰ ਤਿੱਖੀ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਨੂੰ ਜੋ ਮੁਸ਼ਕਲਾਂ ਆਈਆਂ ਉਸ ਦਾ ਜ਼ੁੰਮੇਵਾਰ ਕਿਸਾਨ ਤੇ ਮਜ਼ਦੂਰ ਨਹੀਂ ਪੁਲਿਸ ਪ੍ਰਸ਼ਾਸਨ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਗੰਨੇ ਦੀ ਬਕਾਇਆ ਰਕਮ ਨੂੰ ਲੈ ਕੇ ਬਿਆਸ ਰੇਲ ਟਰੈਕ ਜਾਮ ਕੀਤਾ ਗਿਆ ਹੈ। -PTC News