ਕੁੱਲੂ ਹਾਦਸਾ: ਪੀਐਮ ਮੋਦੀ ਨੇ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਕੁੱਲੂ, 4 ਜੁਲਾਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁੱਲੂ ਬੱਸ ਹਾਦਸੇ ਵਿੱਚ ਮ੍ਰਿਤਕਾਂ ਦੇ ਵਾਰਸਾਂ ਲਈ ਪ੍ਰਧਾਨ ਮੰਤਰੀ ਰਿਲੀਫ਼ ਫ਼ੰਡ ਤੋਂ 2-2 ਲੱਖ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਆਫ਼ਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ "ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਵਿੱਚ ਦਰਦਨਾਕ ਬੱਸ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ PMNRF ਤੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਦਿੱਤੀ ਹੈ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।"
ਪ੍ਰਧਾਨ ਮੰਤਰੀ ਨੇ ਵੀ ਟਵੀਟ ਕਰਦਿਆਂ ਕਿਹਾ ਕਿ "ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਵਾਪਰਿਆ ਬੱਸ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਇਸ ਦੁੱਖ ਦੀ ਘੜੀ ਵਿੱਚ, ਮੇਰੇ ਵਿਚਾਰ ਦੁਖੀ ਪਰਿਵਾਰਾਂ ਨਾਲ ਹਨ। ਮੈਂ ਉਮੀਦ ਕਰਦਾ ਹਾਂ ਕਿ ਜ਼ਖਮੀ ਹੋਏ ਲੋਕ ਜਲਦੀ ਠੀਕ ਹੋ ਜਾਣਗੇ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।"The Prime Minister has approved an ex-gratia of Rs. 2 lakh each from PMNRF for the next of kin of those who have lost their lives due to the tragic bus accident in Himachal Pradesh. The injured would be given Rs. 50,000 each. — PMO India (@PMOIndia) July 4, 2022
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, "ਮੈਨੂੰ ਕੁੱਲੂ ਦੀ ਸਾਂਜ ਘਾਟੀ ਵਿੱਚ ਨਿੱਜੀ ਬੱਸ ਹਾਦਸੇ ਦੀ ਖ਼ਬਰ ਮਿਲੀ ਹੈ। ਪੂਰਾ ਪ੍ਰਸ਼ਾਸਨ ਮੌਕੇ 'ਤੇ ਮੌਜੂਦ ਹੈ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਅਤੇ ਦੁੱਖੀ ਪਰਿਵਾਰਾਂ ਨੂੰ ਬਲ ਬਖਸ਼ੇ।" ਇਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ 'ਚ ਸੋਮਵਾਰ ਸਵੇਰੇ ਇਕ ਨਿੱਜੀ ਬੱਸ ਦੇ ਖੱਡ 'ਚ ਡਿੱਗਣ ਕਾਰਨ ਸਕੂਲੀ ਬੱਚਿਆਂ ਸਮੇਤ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਹ ਘਟਨਾ ਸਵੇਰੇ 8 ਵਜੇ ਦੇ ਕਰੀਬ ਨਿਓਲੀ-ਸ਼ਾਂਸ਼ੇਰ ਰੋਡ 'ਤੇ ਸਾਂਝ ਘਾਟੀ ਦੇ ਜੰਗਲਾ ਇਲਾਕੇ 'ਚ ਵਾਪਰੀ। ਬੱਸ ਵਿੱਚ ਕਈ ਸਕੂਲੀ ਬੱਚੇ ਸਵਾਰ ਸਨ। ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਸਪੈਸ਼ਲਿਸਟ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਵੱਡਾ ਉਪਰਾਲਾ, ਹੁਣ ਪ੍ਰਾਈਵੇਟ ਡਾਕਟਰ ਵੀ ਦੇਣਗੇ ਸਰਕਾਰ ਹਸਪਤਾਲ 'ਚ ਸੇਵਾਵਾਂ ਕੁੱਲੂ ਦੇ ਡਿਪਟੀ ਕਮਿਸ਼ਨਰ ਆਸ਼ੂਤੋਸ਼ ਗਰਗ ਨੇ ਕਿਹਾ ਕਿ ਮੌਤਾਂ ਦੀ ਗਿਣਤੀ ਵਧ ਸਕਦੀ ਹੈ ਅਤੇ ਬਚਾਅ ਕਾਰਜ ਜਾਰੀ ਹੈ। ਇਸ ਦੌਰਾਨ ਜ਼ਖਮੀਆਂ ਨੂੰ ਕੁੱਲੂ ਦੇ ਸਥਾਨਕ ਹਸਪਤਾਲਾਂ 'ਚ ਭੇਜਿਆ ਜਾ ਰਿਹਾ ਹੈ। ਕੁੱਲੂ ਤੋਂ ਮੈਡੀਕਲ ਅਤੇ ਬਚਾਅ ਟੀਮਾਂ ਹਾਦਸੇ ਵਾਲੀ ਥਾਂ 'ਤੇ ਰਵਾਨਾ ਹੋ ਗਈਆਂ ਹਨ। -PTC NewsThe bus accident in Kullu, Himachal Pradesh is heart-rending. In this tragic hour my thoughts are with the bereaved families. I hope those injured recover at the earliest. The local administration is providing all possible assistance to those affected: PM @narendramodi
— PMO India (@PMOIndia) July 4, 2022