ਪਠਾਨਕੋਟ ਦੀ ਇੱਕ ਮਹਿਲਾ ਡਾਕਟਰ ਆਈ ਕੋਰੋਨਾ ਪਾਜ਼ੀਟਿਵ, ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਹੋਈ 299
ਪਠਾਨਕੋਟ ਦੀ ਇੱਕ ਮਹਿਲਾ ਡਾਕਟਰ ਆਈ ਕੋਰੋਨਾ ਪਾਜ਼ੀਟਿਵ, ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਹੋਈ 299:ਪਠਾਨਕੋਟ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਅੰਦਰ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪਠਾਨਕੋਟ ਪਠਾਨਕੋਟ ਜਿੱਥੇ ਪਿਛਲੇ ਅੱਠ ਦਿਨਾਂ ਤੋਂ ਰਾਹਤ ਭਰੀਆਂ ਖ਼ਬਰਾਂ ਆ ਰਹੀਆਂ ਸਨ ਪਰ ਅੱਜ ਫਿਰ ਇੱਕ ਵਾਰ ਇੱਕ ਨਵਾਂ ਕੇਸ ਕੋਰੋਨਾ ਪਾਜ਼ੀਟਿਵ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਜਿਹੜਾ ਨਵਾਂ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਇਆ ਹੈ ਉਹ ਇੱਕ ਮਹਿਲਾ ਡਾਕਟਰ ਹੈ। ਇਸ ਸਬੰਧੀ ਪੁਸ਼ਟੀ ਕਰਦੇ ਹੋਏ ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ ਨੇ ਦੱਸਿਆ ਕਿ ਉਹ ਪਠਾਨਕੋਟ ਦੇ ਇੱਕ ਨਿੱਜੀ ਹਸਪਤਾਲ ਵਿਚ ਤੈਨਾਤ ਸੀਨੀਅਰ ਮਹਿਲਾ ਡਾਕਟਰ ਕੋਰੋਨਾ ਪਾਜੀਟਿਵ ਪਾਈ ਗਈ ਹੈ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 299 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ – 63, ਜਲੰਧਰ – 63, ਪਟਿਆਲਾ – 55, ਪਠਾਨਕੋਟ – 25 , ਨਵਾਂਸ਼ਹਿਰ – 19 , ਲੁਧਿਆਣਾ – 17, ਅੰਮ੍ਰਿਤਸਰ – 14 , ਮਾਨਸਾ – 13, ਹੁਸ਼ਿਆਰਪੁਰ – 7 , ਮੋਗਾ – 4 , ਫਰੀਦਕੋਟ – 3 , ਰੋਪੜ – 3, ਸੰਗਰੂਰ – 3 , ਕਪੂਰਥਲਾ – 3 ,ਬਰਨਾਲਾ – 2 , ਫਤਿਹਗੜ੍ਹ ਸਾਹਿਬ – 2 , ਗੁਰਦਾਸਪੁਰ- 1, ਸ੍ਰੀ ਮੁਕਤਸਰ ਸਾਹਿਬ – 1 , ਫਿਰੋਜ਼ਪੁਰ - 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 17 ਮੌਤਾਂ ਹੋ ਚੁੱਕੀਆਂ ਹਨ ਅਤੇ 70 ਮਰੀਜ਼ ਠੀਕ ਹੋ ਚੁੱਕੇ ਹਨ। -PTCNews